21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਮੁਰਗੀਆਂ ਦੇ ਮੁਆਵਜ਼ੇ ਦੇਣ ਵਾਲੀ ਸਰਕਾਰ ’ਚ ਕਿਸਾਨ ਆਪਣੀ ਤਬਾਹ ਹੋਈ ਫ਼ਸਲ ਦੇ ਮੁਆਵਜ਼ੇ ਲਈ ਤਰਸੇ- ਕਾਂਗੜ

ਮਹਿਰਾਜ, 20 ਅਕਤੂਬਰ (ਸੁਖਪਾਲ ਮਹਿਰਾਜ)- ਪਿਛਲੇ ਦਿਨੀਂ ਮੀਂਹ, ਹਨ੍ਹੇਰੀ ਅਤੇ ਗੜੇਮਾਰੀ ਕਾਰਨ ਝੋਨੇ ਦੀ ਫ਼ਸਲ ਦੇ ਹੋਏ ਭਾਰੀ ਨੁਕਸਾਨ ਤੋਂ ਬਾਅਦ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਪਿੰਡ ਮਹਿਰਾਜ ਦੇ ਕੋਠੇ ਟਿੱਬਾ ਸਾਹਿਬ ਵਿਖੇ ਪਿਛਲੇ 5-6 ਦਿਨਾਂ ਤੋਂ ਪੱਕੇ ਡੇਰੇ ਲਾ ਕੇ ਬੈਠੇ ਕਿਸਾਨਾਂ ਦੀ ਆਵਾਜ਼ ਸੁਣਨ ਲਈ ਕਾਂਗਰਸ ਪਾਰਟੀ ਦੇ ਸਾਬਕਾ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਪਹੁੰਚੇ। ਉਨ੍ਹਾਂ ਨੇ ਗੜੇਮਾਰੀ ਕਿਸਾਨ ਸੰਘਰਸ਼ ਕਮੇਟੀ ਮਹਿਰਾਜ ਨੂੰ ਕਿਸਾਨਾਂ ਦੀ ਸਹਾਇਤਾ ਲਈ 5 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ।

ਅਜੀਤ ਡੈਸਕ 21-10-2026
ਮਹਿਰਾਜ, 20 ਅਕਤੂਬਰ (ਸੁਖਪਾਲ ਮਹਿਰਾਜ)- ਪਿਛਲੇ ਦਿਨੀਂ ਮੀਂਹ, ਹਨ੍ਹੇਰੀ ਅਤੇ ਗੜੇਮਾਰੀ ਕਾਰਨ ਝੋਨੇ ਦੀ ਫ਼ਸਲ ਦੇ ਹੋਏ ਭਾਰੀ ਨੁਕਸਾਨ ਤੋਂ ਬਾਅਦ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਪਿੰਡ ਮਹਿਰਾਜ ਦੇ ਕੋਠੇ ਟਿੱਬਾ ਸਾਹਿਬ ਵਿਖੇ ਪਿਛਲੇ 5-6 ਦਿਨਾਂ ਤੋਂ ਪੱਕੇ ਡੇਰੇ ਲਾ ਕੇ ਬੈਠੇ ਕਿਸਾਨਾਂ ਦੀ ਆਵਾਜ਼ ਸੁਣਨ ਲਈ ਕਾਂਗਰਸ ਪਾਰਟੀ ਦੇ ਸਾਬਕਾ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਪਹੁੰਚੇ। ਉਨ੍ਹਾਂ ਨੇ ਗੜੇਮਾਰੀ ਕਿਸਾਨ ਸੰਘਰਸ਼ ਕਮੇਟੀ ਮਹਿਰਾਜ ਨੂੰ ਕਿਸਾਨਾਂ ਦੀ ਸਹਾਇਤਾ ਲਈ 5 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ। ਕਿਸਾਨਾਂ ਨਾਲ ਗੱਲਬਾਤ ਕਰਦਿਆਂ ਗੁਰਪ੍ਰੀਤ ਸਿੰਘ ਕਾਂਗੜ ਨੇ ਕਿਹਾ ਕਿ ਕਿਸਾਨਾਂ ਦੀ ਰੋਜ਼ੀ-ਰੋਟੀ ਦਾ ਮੁੱਖ ਸਾਧਨ ਖੇਤੀਬਾੜੀ ਹੈ ਅਤੇ ਜਦੋਂ ਕੁਦਰਤੀ ਆਫ਼ਤਾਂ ਕਾਰਨ ਉਨ੍ਹਾਂ ਦੀ ਫ਼ਸਲ ਤਬਾਹ ਹੋ ਜਾਂਦੀ ਹੈ ਤਾਂ ਉਨ੍ਹਾਂ ਦੇ ਪਰਿਵਾਰਾਂ ਸਾਹਮਣੇ ਆਰਥਿਕ ਸੰਕਟ ਖੜ੍ਹਾ ਹੋ ਜਾਂਦਾ ਹੈ। ਅਜਿਹੇ ਸਮੇਂ ਸਰਕਾਰ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਕਿਸਾਨਾਂ ਨੂੰ ਦਫ਼ਤਰਾਂ ਦੇ ਚੱਕਰ ਕਟਵਾਉਣ ਦੀ ਬਜਾਏ ਸਮੇਂ ਸਿਰ ਬਣਦਾ ਮੁਆਵਜ਼ਾ ਦੇਵੇ। ਉਨ੍ਹਾਂ ਨੇ ਅਧਿਕਾਰੀਆਂ ਦੇ ਧਿਆਨ ਵਿਚ ਕਿਸਾਨਾਂ ਦੀ ਸਮੱਸਿਆ ਲਿਆਉਂਦਿਆਂ ਮੰਗ ਕੀਤੀ ਕਿ ਫ਼ਸਲਾਂ ਦੇ ਨੁਕਸਾਨ ਦੀ ਗਿਰਦਾਵਰੀ ਪਾਰਦਰਸ਼ੀ ਢੰਗ ਨਾਲ ਜਲਦ ਮੁਕੰਮਲ ਕੀਤੀ ਜਾਵੇ ਅਤੇ ਪ੍ਰਭਾਵਿਤ ਕਿਸਾਨਾਂ ਨੂੰ ਬਣਦਾ ਮੁਆਵਜ਼ਾ ਦਿੱਤਾ ਜਾਵੇ। ਸਾਬਕਾ ਮੰਤਰੀ ਨੇ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਉਠਾਉਂਦਿਆਂ ਕਿਹਾ ਕਿ ਮੁਰਗੀਆਂ ਮਰਨ ’ਤੇ ਮੁਆਵਜ਼ਾ ਦੇਣ ਵਾਲੀ ਸਰਕਾਰ ਦੇ ਰਾਜ ਵਿਚ ਕਿਸਾਨ ਆਪਣੀ ਤਬਾਹ ਹੋਈ ਫ਼ਸਲ ਦੇ ਮੁਆਵਜ਼ੇ ਲਈ ਤਰਸ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਭਰੋਸਿਆਂ ਦੀ ਬਜਾਏ ਜ਼ਮੀਨੀ ਪੱਧਰ ’ਤੇ ਰਾਹਤ ਦੀ ਲੋੜ ਹੈ। ਉਨ੍ਹਾਂ ਚਿਤਾਵਨੀ ਭਰੇ ਲਹਿਜ਼ੇ ਵਿਚ ਕਿਹਾ ਕਿ ਜੇਕਰ ਗੜੇਮਾਰੀ ਤੋਂ ਪ੍ਰਭਾਵਿਤ ਕਿਸਾਨਾਂ ਨੂੰ ਜਲਦ ਬਣਦਾ ਮੁਆਵਜ਼ਾ ਨਾ ਦਿੱਤਾ ਗਿਆ ਤਾਂ ਕਾਂਗਰਸ ਪਾਰਟੀ ਕਿਸਾਨਾਂ ਦੇ ਹੱਕਾਂ ਲਈ ਸੜਕਾਂ ’ਤੇ ਉਤਰਨ ਅਤੇ ਧਰਨਾ ਲਾਉਣ ਤੋਂ ਵੀ ਪਿੱਛੇ ਨਹੀਂ ਹਟੇਗੀ। ਇਸ ਮੌਕੇ ਕਰਮਜੀਤ ਸਿੰਘ ਖ਼ਾਲਸਾ, ਸੁਰਿੰਦਰ ਸਿੰਘ, ਜਸਵੀਰ ਸਿੰਘ, ਧਰਮਿੰਦਰ ਸਿੰਘ, ਗੁਰਮੀਤ ਸਿੰਘ, ਜਸਵੰਤ ਸਿੰਘ, ਪ੍ਰਿੰਸ ਸ਼ਰਮਾ, ਪ੍ਰਧਾਨ ਗੁਰਤੇਜ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਮਾਨਸਾ ਜ਼ਿਲ੍ਹੇ ਦਾ ਸਾਲਾਨਾ 4 ਰੋਜ਼ਾ ਰਾਜ ਪੁਰਸਕਾਰ ਤੇ ਹਾਈਕਿੰਗ ਟਰੈਕਿੰਗ ਕੈਂਪ ਸਮਾਪਤ ਅਗਲੀ ਖ਼ਬਰ ਰਿਫਾਇਨਰੀ ਟਾਊਨਸ਼ਿਪ ਕਾਲੋਨੀ ’ਚ 9 ਦਿਨ ਸ਼ਰਧਾ ਨਾਲ ਮਨਾਇਆ ਨਵਰਾਤਰੀ ਦਾ ਤਿਉਹਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।