ਹੀਰੋ ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫ਼ੀ-2026 ਦੇ ਟੂਰ ਦਾ ਫਫੜੇ ਭਾਈਕੇ ’ਚ ਨਿੱਘਾ ਸਵਾਗਤ
ਮਾਨਸਾ, 20 ਅਕਤੂਬਰ (ਰਾਵਿੰਦਰ ਸਿੰਘ ਰਵੀ)- ਹੀਰੋ ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫ਼ੀ-2026 ਟੂਰ ਦਾ ਪਿੰਡ ਫਫੜੇ ਭਾਈਕੇ ਵਿਖੇ ਪਹੁੰਚਣ ’ਤੇ ਨਿੱਘਾ ਸਵਾਗਤ ਕੀਤਾ ਗਿਆ। ਜ਼ਿਲ੍ਹਾ ਖੇਡ ਅਫ਼ਸਰ ਪਰਮਿੰਦਰ ਸਿੰਘ ਨੇ ਦੱਸਿਆ ਕਿ ਟਰਾਫ਼ੀ ਟੂਰ ਦਾ ਮੁੱਖ ਉਦੇਸ਼ ਪੰਜਾਬ ’ਚ ਹੋਣ ਜਾ ਰਹੇ ਵੱਕਾਰੀ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਪ੍ਰਤੀ ਖੇਡ ਪ੍ਰੇਮੀਆਂ ਵਿੱਚ ਉਤਸ਼ਾਹ ਪੈਦਾ ਕਰਨਾ ਅਤੇ ਨੌਜਵਾਨਾਂ ਨੂੰ ਹਾਕੀ ਨਾਲ ਜੁੜਨ ਲਈ ਪ੍ਰੇਰਿਤ ਕਰਨਾ ਹੈ।
ਅਜੀਤ ਡੈਸਕ
21-10-2026