ਝੋਟੇ ਦੀ ਹੱਤਿਆ ਦੇ ਰੋਸ ਵਜੋਂ ਮਾਨਸਾ ਸ਼ਹਿਰ ’ ਚ ਨਹੀਂ ਮਨਾਇਆ ਗਿਆ ਦੁਸਹਿਰਾ
ਮਾਨਸਾ, 20 ਅਕਤੂਬਰ (ਰਾਵਿੰਦਰ ਸਿੰਘ ਰਵੀ)- ਐਂਟੀ ਡਰੱਗ ਟਾਸਕ ਫੋਰਸ ਦੇ ਨੌਜਵਾਨ ਆਗੂ ਪਰਵਿੰਦਰ ਸਿੰਘ ਝੋਟੇ ਦੀ ਹੱਤਿਆ ਦੇ ਰੋਸ ਵਜੋਂ ਇਸ ਵਾਰ ਮਾਨਸਾ ਸ਼ਹਿਰ ’ਚ ਦੁਸਹਿਰੇ ਦਾ ਤਿਉਹਾਰ ਨਹੀਂ ਮਨਾਇਆ ਗਿਆ। ਭਾਵੇਂ ਝੋਟੇ ਦੇ ਪਿਤਾ ਭੀਮ ਸਿੰਘ ਫ਼ੌਜੀ ਨੇ ਦੁਸਹਿਰੇ ਦਾ ਤਿਉਹਾਰ ਮਨਾਉਣ ਲਈ ਕਿਹਾ ਸੀ ਪਰ ਨਿਊ ਦੁਸਹਿਰਾ ਕਮੇਟੀ ਵਲੋਂ ਐਲਾਨ ਕਰ ਦਿੱਤਾ ਗਿਆ ਸੀ ਕਿ ਇਸ ਵਾਰ ਦੁਸਹਿਰੇ ਦਾ ਤਿਉਹਾਰ ਨਹੀਂ ਮਨਾਇਆ ਜਾਵੇਗਾ।
ਅਜੀਤ ਡੈਸਕ
21-10-2026