23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਪੜ੍ਹਾਈ ਦੇ ਨਾਲ-ਨਾਲ ਖੇਡਾਂ ਵੀ ਵਿਦਿਆਰਥੀਆਂ ਦੇ ਭਵਿੱਖ ਲਈ ਜ਼ਰੂਰੀ- ਕੈਪਟਨ ਵਿਰਕ

ਮਹਿਰਾਜ, 22 ਅਕਤੂਬਰ (ਸੁਖਪਾਲ ਮਹਿਰਾਜ)-ਪੀ. ਐਮ.

ਅਜੀਤ ਡੈਸਕ 23-10-2026
ਮਹਿਰਾਜ, 22 ਅਕਤੂਬਰ (ਸੁਖਪਾਲ ਮਹਿਰਾਜ)-ਪੀ. ਐਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਪੱਤੀ ਕਾਲਾ ਮਹਿਰਾਜ ਵਿਖੇ ਸ਼ੂਟਿੰਗ ਰੇਂਜ ਸਬੰਧੀ ਵਿਦਿਆਰਥੀਆਂ ਨੂੰ ਜਾਣਕਾਰੀ ਦੇਣ ਲਈ ਸ਼ੂਟਿੰਗ ਅਕੈਡਮੀ ਬਠਿੰਡਾ ਨਾਲ ਸੰਬੰਧਿਤ ਅਤੇ ਭਾਰਤੀ ਫ਼ੌਜ ’ਚੋਂ ਕੈਪਟਨ ਵਜੋਂ ਸੇਵਾਮੁਕਤ ਹੋਏ ਗੁਰਪਾਲ ਸਿੰਘ ਵਿਰਕ ਵਿਸ਼ੇਸ਼ ਤੌਰ ’ਤੇ ਪਹੁੰਚੇ। ਉਨ੍ਹਾਂ ਵਿਦਿਆਰਥੀਆਂ ਦੇ ਰੂਬਰੂ ਹੁੰਦਿਆਂ ਸ਼ੂਟਿੰਗ ਖੇਡ ਦੀ ਮਹੱਤਤਾ, ਹਥਿਆਰਾਂ ਦੀ ਸੁਰੱਖਿਅਤ ਵਰਤੋਂ ਅਤੇ ਸਾਫ਼-ਸੰਭਾਲ ਸਬੰਧੀ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਗੁਰਪਾਲ ਸਿੰਘ ਵਿਰਕ ਨੇ ਕਿਹਾ ਕਿ ਵਿਦਿਆਰਥੀਆਂ ਦੀ ਜ਼ਿੰਦਗੀ ਵਿਚ ਅਧਿਆਪਕਾਂ ਦਾ ਅਹਿਮ ਰੋਲ ਹੁੰਦਾ ਹੈ, ਜੋ ਉਨ੍ਹਾਂ ਨੂੰ ਸਹੀ ਦਿਸ਼ਾ ਦਿਖਾਉਣ ਦੇ ਨਾਲ-ਨਾਲ ਚੰਗੇ ਇਨਸਾਨ ਬਣਨ ਲਈ ਪ੍ਰੇਰਿਤ ਕਰਦੇ ਹਨ। ਉਨ੍ਹਾਂ ਵੱਖ-ਵੱਖ ਉਦਾਹਰਣਾਂ ਰਾਹੀਂ ਵਿਦਿਆਰਥੀਆਂ ਨੂੰ ਸਮਝਾਇਆ ਕਿ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਭਾਗ ਲੈਣਾ ਵੀ ਬਹੁਤ ਜ਼ਰੂਰੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਸ਼ੂਟਿੰਗ ਇਕ ਅਨੁਸ਼ਾਸਨ ਅਤੇ ਇਕਾਗਰਤਾ ਵਾਲੀ ਖੇਡ ਹੈ, ਜਿਸ ਵਿਚ ਸਫ਼ਲਤਾ ਹਾਸਲ ਕਰਨ ਲਈ ਨਿਰੰਤਰ ਅਭਿਆਸ, ਸਬਰ ਅਤੇ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਨੀ ਲਾਜ਼ਮੀ ਹੈ। ਉਨ੍ਹਾਂ ਇਹ ਵੀ ਭਰੋਸਾ ਦਿੱਤਾ ਕਿ ਸ਼ੂਟਿੰਗ ਸਿੱਖਣ ਦੇ ਚਾਹਵਾਨ ਆਰਥਿਕ ਪੱਖੋਂ ਕਮਜ਼ੋਰ ਵਿਦਿਆਰਥੀਆਂ ਤੋਂ ਕੋਈ ਫ਼ੀਸ ਨਹੀਂ ਲਈ ਜਾਵੇਗੀ, ਤਾਂ ਜੋ ਪੈਸੇ ਦੀ ਘਾਟ ਕਾਰਨ ਕੋਈ ਵੀ ਵਿਦਿਆਰਥੀ ਇਸ ਖੇਡ ਤੋਂ ਵਾਂਝਾ ਨਾ ਰਹੇ। ਇਸ ਮੌਕੇ ਸਕੂਲ ਦੇ ਇੰਚਾਰਜ ਪ੍ਰਿੰਸੀਪਲ ਕ੍ਰਿਸ਼ਨ ਲਾਲ ਨੇ ਗੁਰਪਾਲ ਸਿੰਘ ਵਿਰਕ ਨੂੰ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ । ਉਨ੍ਹਾਂ ਦੱਸਿਆ ਕਿ ਸਕੂਲ ਵਿਚ ਤਿਆਰ ਕੀਤੀ ਜਾ ਰਹੀ ਸੂਟਿੰਗ ਰੇਂਜ ਦਾ ਕੰਮ ਜਲਦੀ ਮੁਕੰਮਲ ਹੋ ਜਾਵੇਗਾ ਅਤੇ ਇਸ ਦਾ ਉਦਘਾਟਨ ਗੁਰਪਾਲ ਸਿੰਘ ਵਿਰਕ ਤੋਂ ਕਰਵਾਇਆ ਜਾਵੇਗਾ।
ਪਿਛਲੀ ਖ਼ਬਰ ਬਠਿੰਡਾ-ਬੀਕਾਨੇਰ ਰੇਲਵੇ ਲਾਈਨ ’ਤੇ ਹਾਦਸਾ, 78 ਸਾਲਾ ਬਜ਼ੁਰਗ ਦੀ ਮੌਤ ਅਗਲੀ ਖ਼ਬਰ ਗੁਰਤੇਜ ਸਿੰਘ ਰਾਣਾ ਮਾਨ ਜ਼ਿਲ੍ਹਾ ਵਾਈਸ ਪ੍ਰਧਾਨ ਤੇ ਚੇਲਾ ਭਾਈ ਰੂਪਾ ਵਾਈਸ ਪ੍ਰਧਾਨ ਕਿਸਾਨ ਮੋਰਚਾ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।