ਓਵਰਟੇਕ ਕਰਨ ਦੀ ਕੋਸ਼ਿਸ਼ ਕਰਦੇ ਸਮੇਂ ਮੋਟਰ ਸਾਈਕਲ ਸਵਾਰ ਨੌਜਵਾਨ ਗੰਭੀਰ ਜ਼ਖ਼ਮੀ
ਬਠਿੰਡਾ, 23 ਅਕਤੂਬਰ (ਅਵਤਾਰ ਸਿੰਘ ਕੈਂਥ)-ਸਥਾਨਕ ਸ਼ਹਿਰ ਦੇ ਪਰਸਰਾਮ ਨਗਰ ਓਵਰਬ੍ਰਿਜ ’ਤੇ ਕਾਰ ਨੂੰ ਓਵਰਟੇਕ ਕਰਨ ਦੀ ਕੋਸ਼ਿਸ਼ ਕਰਦਿਆਂ ਮੋਟਰ ਸਾਈਕਲ ਸਵਾਰ ਸਾਹਮਣੇ ਤੋਂ ਆ ਰਹੇ ਟਰੱਕ ਤੋਂ ਬਚਦਿਆਂ ਆਪਣਾ ਸੰਤੁਲਨ ਗੁਆ ਬੈਠਾ ਅਤੇ ਕਾਰ ਨਾਲ ਟਕਰਾ ਗਿਆ। ਹਾਦਸੇ ਵਿਚ ਮੋਟਰਸਾਈਕਲ ਸਵਾਰ ਗੰਭੀਰ ਜ਼ਖ਼ਮੀ ਹੋ ਗਿਆ।
ਅਜੀਤ ਡੈਸਕ
24-10-2026