24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਪਰਾਲੀ ਨਾਲ ਭਰੀ ਟਰੈਕਟਰ-ਟਰਾਲੀ ਨੂੰ ਲੱਗੀ ਅੱਗ

ਗੋਨਿਆਣਾ, 23 ਅਕਤੂਬਰ (ਲਛਮਣ ਦਾਸ ਗਰਗ): ਸਥਾਨਕ ਸਬ-ਤਹਿਸੀਲ ਨੇੜੇ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਝੋਨੇ ਦੀ ਪਰਾਲੀ ਦੇ ਗੱਠਾਂ ਨਾਲ ਭਰੀ ਇੱਕ ਟਰੈਕਟਰ-ਟਰਾਲੀ ਨੂੰ ਅੱਗ ਲੱਗ ਗਈ। ਇਸ ਘਟਨਾ ਵਿਚ ਪਰਾਲੀ ਦੀਆਂ ਗੱਠਾਂ ਅਤੇ ਟਰਾਲੀ ਦੇ ਟਾਇਰ ਸੜ ਕੇ ਨੁਕਸਾਨੇ ਗਏ, ਜਦਕਿ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ।

ਅਜੀਤ ਡੈਸਕ 24-10-2026
ਗੋਨਿਆਣਾ, 23 ਅਕਤੂਬਰ (ਲਛਮਣ ਦਾਸ ਗਰਗ): ਸਥਾਨਕ ਸਬ-ਤਹਿਸੀਲ ਨੇੜੇ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਝੋਨੇ ਦੀ ਪਰਾਲੀ ਦੇ ਗੱਠਾਂ ਨਾਲ ਭਰੀ ਇੱਕ ਟਰੈਕਟਰ-ਟਰਾਲੀ ਨੂੰ ਅੱਗ ਲੱਗ ਗਈ। ਇਸ ਘਟਨਾ ਵਿਚ ਪਰਾਲੀ ਦੀਆਂ ਗੱਠਾਂ ਅਤੇ ਟਰਾਲੀ ਦੇ ਟਾਇਰ ਸੜ ਕੇ ਨੁਕਸਾਨੇ ਗਏ, ਜਦਕਿ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ। ਪ੍ਰਾਪਤ ਜਾਣਕਾਰੀ ਅਨੁਸਾਰ ਗੋਨਿਆਣਾ-ਜੈਤੋ ਸੜਕ ’ਤੇ ਪਰਾਲੀ ਨਾਲ ਭਰੀ ਟਰੈਕਟਰ-ਟਰਾਲੀ ਜਾ ਰਹੀ ਸੀ। ਇਸ ਦੌਰਾਨ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਟਰਾਲੀ ਵਿਚ ਲੱਦੀ ਪਰਾਲੀ ਨੂੰ ਅੱਗ ਲੱਗ ਗਈ। ਅੱਗ ਨੇ ਦੇਖਦੇ ਹੀ ਦੇਖਦੇ ਪਰਾਲੀ ਦੀਆਂ ਗੱਠਾਂ ਨੂੰ ਆਪਣੀ ਲਪੇਟ ਵਿਚ ਲੈ ਲਿਆ, ਜਿਸ ਕਾਰਨ ਟਰਾਲੀ ਦੇ ਟਾਇਰ ਵੀ ਸੜ ਗਏ। ਘਟਨਾ ਦੀ ਸੂਚਨਾ ਮਿਲਣ ’ਤੇ ਫਾਇਰ ਬ੍ਰਿਗੇਡ ਬਠਿੰਡਾ ਦੀ ਟੀਮ ਮੌਕੇ ’ਤੇ ਪਹੁੰਚੀ ਅਤੇ ਕਾਫ਼ੀ ਮੁਸ਼ੱਕਤ ਤੋਂ ਬਾਅਦ ਅੱਗ ’ਤੇ ਕਾਬੂ ਪਾ ਲਿਆ। ਸਮੇਂ ਸਿਰ ਕੀਤੀ ਗਈ ਕਾਰਵਾਈ ਕਾਰਨ ਅੱਗ ਨੂੰ ਹੋਰ ਫੈਲਣ ਤੋਂ ਰੋਕਣ ਵਿਚ ਮਦਦ ਮਿਲੀ। ਦੱਸਿਆ ਗਿਆ ਹੈ ਕਿ ਟਰੈਕਟਰ-ਟਰਾਲੀ ਦਾ ਮਾਲਕ ਛਿੰਦਰ ਸਿੰਘ ਵਾਸੀ ਪਿੰਡ ਮਹਿਮਾ ਸਵਾਈ (ਬਠਿੰਡਾ) ਹੈ। ਇਸ ਘਟਨਾ ਵਿਚ ਪਰਾਲੀ ਦੀਆਂ ਗੱਠਾਂ ਅਤੇ ਟਰਾਲੀ ਦੇ ਟਾਇਰ ਸੜ ਗਏ, ਜਿਸ ਕਾਰਨ ਮਾਲੀ ਨੁਕਸਾਨ ਹੋਇਆ ਹੈ। ਹਾਲਾਂਕਿ, ਰਾਹਤ ਦੀ ਗੱਲ ਇਹ ਰਹੀ ਕਿ ਇਸ ਘਟਨਾ ਦੌਰਾਨ ਕਿਸੇ ਵਿਅਕਤੀ ਦੇ ਜ਼ਖ਼ਮੀ ਹੋਣ ਜਾਂ ਜਾਨੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ।
ਪਿਛਲੀ ਖ਼ਬਰ ਸੇਂਟ ਜ਼ੇਵੀਅਰਜ਼ ਸਕੂਲ ਨੇ ਇੰਟਰਨੈਸ਼ਨਲ ਬੁੱਕ ਆਫ਼ ਰਿਕਾਰਡਜ਼ ਵਿਚ ਦਰਜ ਕਰਵਾਇਆ ਨਾਂਅ ਅਗਲੀ ਖ਼ਬਰ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਹਮੇਸ਼ਾ ਨਸ਼ਿਆਂ ਦੇ ਖ਼ਿਲਾਫ਼ ਖੜ੍ਹੀ - ਨਿਰਮਲ ਸਿੰਘ ਚਾਉਕੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।