26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਨਰ ਸਿੰਘ ਕਾਲੋਨੀ ਦੀਆਂ ਕੰਧਾਂ ‘ਤੇ ਲਿਖਿਆ ‘ਚਿੱਟਾ’ ਨਸ਼ਿਆਂ ਵਿਰੁੱਧ ਮੁਹਿੰਮ ’ਤੇ ਸਵਾਲ ਖੜ੍ਹੇ ਕਰਨ ਲੱਗਾ

ਸੰਗਤ ਮੰਡੀ, 25 ਅਕਤੂਬਰ (ਸੁਖਤੇਜ ਧਾਲੀਵਾਲ)- ਹਰਿਆਣਾ ਦੀ ਸਰਹੱਦ ‘ਤੇ ਸਥਿਤ ਥਾਣਾ ਸੰਗਤ ਅਧੀਨ ਆਉਂਦੀ ਨਰ ਸਿੰਘ ਕਾਲੋਨੀ ਦੀਆਂ ਕੰਧਾਂ ‘ਤੇ ਲਿਖਿਆ ‘ਚਿੱਟਾ ਹੀ ਚਿੱਟਾ’ ਸ਼ਬਦ ਬਠਿੰਡਾ ਪੁਲਿਸ ਵਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ‘ਤੇ ਸਵਾਲ ਖੜ੍ਹੇ ਕਰ ਰਿਹਾ ਹੈ। ਭਾਵੇਂ ਪੁਲਿਸ ਵਲੋਂ ਪਿਛਲੇ ਕਈ ਮਹੀਨਿਆਂ ਤੋਂ ਇਸ ਕਾਲੋਨੀ ਵਿਚ ਪੂਰੇ ਲਾਮ-ਲਸ਼ਕਰ ਨਾਲ ਲਗਾਤਾਰ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ, ਪਰ ਇਸ ਦੇ ਬਾਵਜੂਦ ਨਸ਼ਿਆਂ ਦਾ ਮੁੱਦਾ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ।

ਅਜੀਤ ਡੈਸਕ 26-10-2026
ਸੰਗਤ ਮੰਡੀ, 25 ਅਕਤੂਬਰ (ਸੁਖਤੇਜ ਧਾਲੀਵਾਲ)- ਹਰਿਆਣਾ ਦੀ ਸਰਹੱਦ ‘ਤੇ ਸਥਿਤ ਥਾਣਾ ਸੰਗਤ ਅਧੀਨ ਆਉਂਦੀ ਨਰ ਸਿੰਘ ਕਾਲੋਨੀ ਦੀਆਂ ਕੰਧਾਂ ‘ਤੇ ਲਿਖਿਆ ‘ਚਿੱਟਾ ਹੀ ਚਿੱਟਾ’ ਸ਼ਬਦ ਬਠਿੰਡਾ ਪੁਲਿਸ ਵਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ‘ਤੇ ਸਵਾਲ ਖੜ੍ਹੇ ਕਰ ਰਿਹਾ ਹੈ। ਭਾਵੇਂ ਪੁਲਿਸ ਵਲੋਂ ਪਿਛਲੇ ਕਈ ਮਹੀਨਿਆਂ ਤੋਂ ਇਸ ਕਾਲੋਨੀ ਵਿਚ ਪੂਰੇ ਲਾਮ-ਲਸ਼ਕਰ ਨਾਲ ਲਗਾਤਾਰ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ, ਪਰ ਇਸ ਦੇ ਬਾਵਜੂਦ ਨਸ਼ਿਆਂ ਦਾ ਮੁੱਦਾ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਤਲਾਸ਼ੀ ਮੁਹਿੰਮ ਮੌਕੇ ਨਰ ਸਿੰਘ ਕਾਲੋਨੀ ਦੇ ਸਾਬਕਾ ਸਰਪੰਚ ਕਾਕਾ ਸਿੰਘ ਅਤੇ ਕਾਲੋਨੀ ਵਾਸੀਆਂ ਵਲੋਂ ਪੁਲਿਸ ਅਧਿਕਾਰੀਆਂ ਨੂੰ ਕਾਲੋਨੀ ‘ਚ ਸ਼ਰ੍ਹੇਆਮ ਵਿਕਦੇ ਨਸ਼ੇ ਨੂੰ ਠੱਲ੍ਹ ਪਾਉਣ ਦੀ ਗੁਹਾਰ ਲਗਾਈ ਗਈ ਸੀ। ਜਿਸ ਤੋਂ ਬਾਅਦ ਪੁਲਿਸ ਨੇ ਕੁੱਝ ਵਿਅਕਤੀਆਂ ਵਿਰੁੱਧ ਨਸ਼ੇ ਵੇਚਣ ਦੇ ਮਾਮਲੇ ਦਰਜ ਕਰਕੇ ਜੇਲ੍ਹ ਵਿਚ ਭੇਜ ਦਿੱਤਾ ਗਿਆ ਹੈ। ਕਾਲੋਨੀ ਦੀਆਂ ਦੀਵਾਰਾਂ ’ਤੇ ਚਿੱਟਾ ਹੀ ਚਿੱਟਾ ਲਿਖਣ ’ਤੇ ਵਿਰੋਧੀ ਪਾਰਟੀਆਂ ਦੇ ਆਗੂਆਂ ਸ਼੍ਰੋਮਣੀ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਸੁਸ਼ੀਲ ਕੁਮਾਰ ਗੋਲਡੀ, ਜਥੇਦਾਰ ਰਛਪਾਲ ਸਿੰਘ ਮਾਨ,ਕਾਂਗਰਸ ਦੇ ਬਲਾਕ ਪ੍ਰਧਾਨ ਹਰਦੀਪ ਸਿੰਘ ਮੁਹਾਲਾਂ ਅਤੇ ਭਾਰਤੀ ਜਨਤਾ ਪਾਰਟੀ ਦੇ ਮੰਡਲ ਪ੍ਰਧਾਨ ਤੇ ਸਾਬਕਾ ਸਰਪੰਚ ਗੁਰਦੀਪ ਸਿੰਘ ਰਾਣਾ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਚਲਾਈ ਜਾ ਰਹੀ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਡਰਾਮਾ ਕਰਾਰ ਦਿੱਤਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਪਿੰਡਾਂ ਵਿਚ ਨਸ਼ੇ ਸ਼ਰੇਆਮ ਵਿਕ ਰਹੇ ਹਨ ਅਤੇ ਸਰਕਾਰ ਨਸ਼ਿਆਂ ਦੇ ਕਾਰੋਬਾਰ ਨੂੰ ਠੱਲ੍ਹ ਪਾਉਣ ਵਿਚ ਨਾਕਾਮ ਸਾਬਤ ਹੋ ਰਹੀ ਹੈ। ਆਗੂਆਂ ਨੇ ਪੰਜਾਬ ਪੁਲਿਸ ਦੀ ਕਾਰਗੁਜ਼ਾਰੀ ‘ਤੇ ਵੀ ਸਵਾਲ ਉਠਾਉਂਦਿਆਂ ਕਿਹਾ ਕਿ ਜੇਕਰ ਲਗਾਤਾਰ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ ਤਾਂ ਨਸ਼ਿਆਂ ਦੀ ਸਮੱਸਿਆ ਖ਼ਤਮ ਕਿਉਂ ਨਹੀਂ ਹੋ ਰਹੀ? ਉਨ੍ਹਾਂ ਸਰਕਾਰ ਤੋਂ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ।
ਪਿਛਲੀ ਖ਼ਬਰ ‘ਪਰਵਿੰਦਰ ਸਿੰਘ ਝੋਟਾ’ ਨੂੰ ਇਨਸਾਫ਼ ਦਿਵਾਉਣ ਲਈ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਨੇ ਸਾੜਿਆ ਝਾੜੂ ਅਗਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਦੀ ਮਾਤਾ ਹਰਪਾਲ ਕੌਰ ਨੇ ਗੁਰਦੁਆਰਾ ਬੁਰਜ ਮਾਈ ਦੇਸਾਂ ਸਾਹਿਬ ਵਿਖੇ ਟੇਕਿਆ ਮੱਥਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।