26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਕਰਮਚਾਰੀ 12 ਦਸੰਬਰ ਨੂੰ ਦਿੱਲੀ ’ਚ ਕਰਨਗੇ ਵਿਸ਼ਾਲ ਰੋਸ ਰੈਲੀ

ਬਠਿੰਡਾ, 25 ਅਕਤੂਬਰ (ਪ੍ਰੀਤਪਾਲ ਸਿੰਘ ਰੋਮਾਣਾ)- ਆਲ ਇੰਡੀਆ ਸਟੇਟ ਗੌਰਮਿੰਟ ਇੰਪਲਾਈਜ਼ ਫੈਡਰੇਸ਼ਨ ਵਲੋਂ 12 ਦਸੰਬਰ ਨੂੰ ਦਿੱਲੀ ਦੇ ਰਾਮਲੀਲਾ ਮੈਦਾਨ ਵਿਚ ਵਿਸਾਲ ਰੋਸ ਰੈਲੀ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਰੈਲੀ ਵਿਚ ਪੁਰਾਣੀ ਪੈਨਸ਼ਨ ਸਕੀਮ (ਓਪੀਐਸ) ਬਹਾਲ ਕਰਨ, ਕੱਚੇ ਅਤੇ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ, ਬਕਾਇਆ ਮਹਿੰਗਾਈ ਭੱਤਾ ਜਾਰੀ ਕਰਨ ਸਮੇਤ ਮੁਲਾਜ਼ਮਾਂ ਦੀਆਂ ਹੋਰ ਅਹਿਮ ਮੰਗਾਂ ਉਠਾਈਆਂ ਜਾਣਗੀਆਂ।

ਆਲ ਇੰਡੀਆ ਸਟੇਟ ਗੌਰਮਿੰਟ ਇੰਪਲਾਈਜ਼ ਫੈਡਰੇਸ਼ਨ ਦੇ ਆਗੂ ਜਾਣਕਾਰੀ ਦਿੰਦੇ ਹੋਏ। ਤਸਵੀਰ: ਲਵਲੀ 26-10-2026
ਬਠਿੰਡਾ, 25 ਅਕਤੂਬਰ (ਪ੍ਰੀਤਪਾਲ ਸਿੰਘ ਰੋਮਾਣਾ)- ਆਲ ਇੰਡੀਆ ਸਟੇਟ ਗੌਰਮਿੰਟ ਇੰਪਲਾਈਜ਼ ਫੈਡਰੇਸ਼ਨ ਵਲੋਂ 12 ਦਸੰਬਰ ਨੂੰ ਦਿੱਲੀ ਦੇ ਰਾਮਲੀਲਾ ਮੈਦਾਨ ਵਿਚ ਵਿਸਾਲ ਰੋਸ ਰੈਲੀ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਰੈਲੀ ਵਿਚ ਪੁਰਾਣੀ ਪੈਨਸ਼ਨ ਸਕੀਮ (ਓਪੀਐਸ) ਬਹਾਲ ਕਰਨ, ਕੱਚੇ ਅਤੇ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ, ਬਕਾਇਆ ਮਹਿੰਗਾਈ ਭੱਤਾ ਜਾਰੀ ਕਰਨ ਸਮੇਤ ਮੁਲਾਜ਼ਮਾਂ ਦੀਆਂ ਹੋਰ ਅਹਿਮ ਮੰਗਾਂ ਉਠਾਈਆਂ ਜਾਣਗੀਆਂ। ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਗਗਨਦੀਪ ਸਿੰਘ ਭੁੱਲਰ ਨੇ ਕਿਹਾ ਕਿ ਪੰਜਾਬ ਤੋਂ ਹਜ਼ਾਰਾਂ ਕਰਮਚਾਰੀ ਇਸ ਰੈਲੀ ਵਿਚ ਸ਼ਮੂਲੀਅਤ ਕਰਨਗੇ। ਇਹ ਐਲਾਨ ਬਠਿੰਡਾ ਦੇ ਟੀਚਰਜ਼ ਹੋਮ ਵਿਖੇ ਕਰਵਾਏ ਗਏ ਖੇਤਰੀ ਸੰਮੇਲਨ ਦੌਰਾਨ ਆਲ ਇੰਡੀਆ ਸਟੇਟ ਗੌਰਮਿੰਟ ਇੰਪਲਾਈਜ਼ ਫੈਡਰੇਸ਼ਨ ਦੇ ਕੌਮੀ ਪ੍ਰਧਾਨ ਸੁਭਾਸ਼ ਲਾਂਬਾ ਨੇ ਕੀਤਾ। ਇਸ ਸੰਮੇਲਨ ਵਿਚ ਬਠਿੰਡਾ, ਫ਼ਾਜ਼ਿਲਕਾ, ਮਾਨਸਾ, ਸ੍ਰੀ ਮੁਕਤਸਰ ਸਾਹਿਬ, ਬਰਨਾਲਾ ਅਤੇ ਮਲੇਰਕੋਟਲਾ ਸਮੇਤ ਵੱਖ-ਵੱਖ ਜ਼ਿਲ੍ਹਿਆਂ ਦੇ ਸੈਂਕੜੇ ਅਹੁਦੇਦਾਰਾਂ ਅਤੇ ਕਾਰਕੁਨਾਂ ਨੇ ਭਾਗ ਲਿਆ। ਸੁਭਾਸ਼ ਲਾਂਬਾ ਨੇ ਕਿਹਾ ਕਿ ਇਹ ਰੈਲੀ ਕੇਂਦਰ ਅਤੇ ਸੂਬਾ ਸਰਕਾਰਾਂ ਦੀਆਂ ਮੁਲਾਜ਼ਮ ਨੀਤੀਆਂ ਅਤੇ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਪ੍ਰਤੀ ਸਰਕਾਰਾਂ ਦੇ ਰਵੱਈਏ ਦੇ ਵਿਰੋਧ ਵਿਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਰੈਲੀ ਦੀਆਂ ਮੁੱਖ ਮੰਗਾਂ ਵਿਚ ਪੀਐੱਫਆਰਡੀਏ ਐਕਟ ਰੱਦ ਕਰਨਾ, ਨਵੀਂ ਪੈਨਸ਼ਨ ਸਕੀਮ ( ਐਨਪੀਐਸ) ਅਤੇ ਯੂਨੀਫਾਈਡ ਪੈਨਸ਼ਨ ਸਕੀਮ ( ਯੂਪੀਐਸ) ਦੀ ਥਾਂ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨਾ, ਅੱਠਵੇਂ ਤਨਖ਼ਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਸਮੇਂ ਸਿਰ ਲਾਗੂ ਕਰਨਾ ਅਤੇ ਠੇਕਾ, ਆਊਟਸੋਰਸਿੰਗ ਤੇ ਐੱਨਐੱਚਐੱਮ ਮੁਲਾਜ਼ਮਾਂ ਨੂੰ ਰੈਗੂਲਰ ਕਰਨਾ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਦੇ ਬਕਾਇਆ 18 ਮਹੀਨਿਆਂ ਦੇ ਮਹਿੰਗਾਈ ਭੱਤੇ ਅਤੇ ਮਹਿੰਗਾਈ ਰਾਹਤ ਦਾ ਵਿਆਜ ਸਮੇਤ ਭੁਗਤਾਨ ਕਰਨ, ਜਨਵਰੀ 2026 ਤੋਂ ਮੁੱਢਲੀ ਤਨਖ਼ਾਹ ਦਾ 20 ਫ਼ੀਸਦੀ ਜਾਂ ਘੱਟੋ-ਘੱਟ 5,000 ਰੁਪਏ ਅੰਤਰਿਮ ਰਾਹਤ ਦੇਣ, ਠੇਕਾ ਭਰਤੀ ਪ੍ਰਣਾਲੀ ਖ਼ਤਮ ਕਰਨ ਅਤੇ ਸਰਕਾਰੀ ਵਿਭਾਗਾਂ ਵਿਚ ਖਾਲੀ ਅਸਾਮੀਆਂ ਘਟਾਉਣ ਤੇ ਜਨਤਕ ਖੇਤਰ ਦੇ ਅਦਾਰਿਆਂ ਦੇ ਨਿੱਜੀਕਰਨ ‘ਤੇ ਰੋਕ ਲਗਾਉਣ ਦੀਆਂ ਮੰਗਾਂ ਵੀ ਉਠਾਈਆਂ ਜਾਣਗੀਆਂ।
ਪਿਛਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਦੇ ਇਨਸਾਫ਼ ’ਚ ਅੱਧੀ ਦਰਜਨ ਪਿੰਡਾਂ ‘ਚ ‘ਝਾੜੂ’ ਫੂਕ ਰੋਸ ਮੁਜ਼ਾਹਰਾ ਅਗਲੀ ਖ਼ਬਰ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਵਲੋਂ ਮਹੀਨਾਵਾਰ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।