27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਤੇ ਨੌਜਵਾਨੀ ਦੀ ਚੜ੍ਹਦੀ ਕਲਾ ਲਈ 28 ਨੂੰ ਅਰਦਾਸ ’ਚ ਸ਼ਾਮਿਲ ਹੋਣ ਸੰਗਤਾਂ- ਜਥੇ: ਬਾਬਾ ਟੇਕ ਸਿੰਘ

ਤਲਵੰਡੀ ਸਾਬੋ, 26 ਅਕਤੂਬਰ (ਰਣਜੀਤ ਸਿੰਘ ਰਾਜੂ)- ਪੰਜਾਬ ਅੰਦਰ ਨਸ਼ਿਆਂ ਦੇ ਦੈਂਤ ਵਿਰੁੱਧ ਆਵਾਜ਼ ਬੁਲੰਦ ਕਰਦਿਆਂ ਸ਼ਹਾਦਤ ਦਾ ਜਾਮ ਪੀਣ ਵਾਲੇ ਨੌਜਵਾਨ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਤੇ ਸੂਬੇ ਦੀ ਜਵਾਨੀ ਨੂੰ ਨਸ਼ਿਆਂ ਦੀ ਦਲਦਲ ‘ਚੋਂ ਕੱਢ ਕੇ ਚੜ੍ਹਦੀਕਲਾ ਵਿਚ ਲਿਆਉਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਜਾਰੀ ਹੋਏ ਆਦੇਸ਼ ਦੀ ਪੁਰਜ਼ੋਰ ਪ੍ਰੋੜ੍ਹਤਾ ਕਰਦਿਆਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਨੇ ਦੇਸ਼-ਵਿਦੇਸ਼ ਦੀਆਂ ਸਮੂਹ ਨਾਨਕ ਨਾਮ ਲੇਵਾ ਸੰਗਤਾਂ ਨੂੰ ਅਪੀਲ ਕੀਤੀ ਹੈ ਕਿ ਉਹ 28 ਅਕਤੂਬਰ ਨੂੰ ਵਧ-ਚੜ੍ਹ ਕੇ ਅਰਦਾਸ ਦਿਵਸ ਵਿਚ ਸ਼ਾਮਲ ਹੋਣ। ਪ੍ਰੈੱਸ ਬਿਆਨ ‘ਚ ਸਿੰਘ ਸਾਹਿਬ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂ ਸਮੁੱਚੇ ਗੁਰੂ ਖ਼ਾਲਸਾ ਪੰਥ ਨੂੰ ਦਿੱਤਾ ਗਿਆ ਸੱਦਾ ਬੇਹੱਦ ਅਹਿਮ ਤੇ ਸਮੇਂ ਦੀ ਨਜ਼ਾਕਤ ਅਨੁਸਾਰ ਹੈ।

ਅਜੀਤ ਡੈਸਕ 27-10-2026
ਤਲਵੰਡੀ ਸਾਬੋ, 26 ਅਕਤੂਬਰ (ਰਣਜੀਤ ਸਿੰਘ ਰਾਜੂ)- ਪੰਜਾਬ ਅੰਦਰ ਨਸ਼ਿਆਂ ਦੇ ਦੈਂਤ ਵਿਰੁੱਧ ਆਵਾਜ਼ ਬੁਲੰਦ ਕਰਦਿਆਂ ਸ਼ਹਾਦਤ ਦਾ ਜਾਮ ਪੀਣ ਵਾਲੇ ਨੌਜਵਾਨ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਤੇ ਸੂਬੇ ਦੀ ਜਵਾਨੀ ਨੂੰ ਨਸ਼ਿਆਂ ਦੀ ਦਲਦਲ ‘ਚੋਂ ਕੱਢ ਕੇ ਚੜ੍ਹਦੀਕਲਾ ਵਿਚ ਲਿਆਉਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਜਾਰੀ ਹੋਏ ਆਦੇਸ਼ ਦੀ ਪੁਰਜ਼ੋਰ ਪ੍ਰੋੜ੍ਹਤਾ ਕਰਦਿਆਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਨੇ ਦੇਸ਼-ਵਿਦੇਸ਼ ਦੀਆਂ ਸਮੂਹ ਨਾਨਕ ਨਾਮ ਲੇਵਾ ਸੰਗਤਾਂ ਨੂੰ ਅਪੀਲ ਕੀਤੀ ਹੈ ਕਿ ਉਹ 28 ਅਕਤੂਬਰ ਨੂੰ ਵਧ-ਚੜ੍ਹ ਕੇ ਅਰਦਾਸ ਦਿਵਸ ਵਿਚ ਸ਼ਾਮਲ ਹੋਣ। ਪ੍ਰੈੱਸ ਬਿਆਨ ‘ਚ ਸਿੰਘ ਸਾਹਿਬ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂ ਸਮੁੱਚੇ ਗੁਰੂ ਖ਼ਾਲਸਾ ਪੰਥ ਨੂੰ ਦਿੱਤਾ ਗਿਆ ਸੱਦਾ ਬੇਹੱਦ ਅਹਿਮ ਤੇ ਸਮੇਂ ਦੀ ਨਜ਼ਾਕਤ ਅਨੁਸਾਰ ਹੈ। 28 ਅਕਤੂਬਰ 2026 ਨੂੰ ਦੇਸ਼-ਵਿਦੇਸ਼ ਦੇ ਸਮੂਹ ਗੁਰਦੁਆਰਾ ਸਾਹਿਬਾਨ ਅੰਦਰ ਪਰਵਿੰਦਰ ਸਿੰਘ ਦੇ ਪਰਿਵਾਰ ਨੂੰ ਨਿਆਂ ਦਿਵਾਉਣ ਅਤੇ ਪੰਜਾਬ ਦੇ ਨੌਜਵਾਨਾਂ ਦੀ ਸਰੀਰਕ, ਮਾਨਸਿਕ ਤੇ ਆਤਮਿਕ ਚੜ੍ਹਦੀਕਲਾ ਲਈ ਵਾਹਿਗੁਰੂ ਅੱਗੇ ਅਰਦਾਸ ਬੇਨਤੀ ਕੀਤੀ ਜਾਵੇ।
ਪਿਛਲੀ ਖ਼ਬਰ ਰਵੀਪ੍ਰੀਤ ਸਿੰਘ ਸਿੱਧੂ ਨੇ ਗੁਰਭਿੰਦਰ ਸਿੰਘ ਦੇ ਪਰਿਵਾਰ ਨਾਲ ਕੀਤਾ ਦੁੱਖ ਪ੍ਰਗਟ ਅਗਲੀ ਖ਼ਬਰ ਗਾਇਕ ਸਾਧੂ ਸਿੰਘ ਰੋਮਾਣਾ 28 ਅਕਤੂਬਰ ਨੂੰ ਦੂਰਦਰਸ਼ਨ ਕੇਂਦਰ ਜਲੰਧਰ ’ਤੇ ਗੀਤ ਪੇਸ਼ ਕਰਨਗੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।