28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਦਰਸ਼ਨ ਸਿੰਘ ਕੋਟਫੱਤਾ ਦੀਆਂ ਸਰਗਰਮੀਆਂ ਨਾਲ ਬਠਿੰਡਾ ਦਿਹਾਤੀ ’ਚ ਸਿਆਸੀ ਹਲਚਲ ਤੇਜ਼

ਸੰਗਤ ਮੰਡੀ, 27 ਅਕਤੂਬਰ (ਸੁਖਤੇਜ ਧਾਲੀਵਾਲ)- ਬਠਿੰਡਾ ਦਿਹਾਤੀ ਵਿਧਾਨ ਸਭਾ ਹਲਕੇ ਤੋਂ ਸਾਬਕਾ ਵਿਧਾਇਕ ਅਤੇ ਭਾਜਪਾ ਆਗੂ ਦਰਸ਼ਨ ਸਿੰਘ ਕੋਟਫੱਤਾ ਵਲੋਂ ਇਲਾਕੇ ਵਿਚ ਕੀਤੀਆਂ ਜਾ ਰਹੀਆਂ ਮੀਟਿੰਗਾਂ ਅਤੇ ਸਿਆਸੀ ਸਰਗਰਮੀਆਂ ਕਾਰਨ ਹਲਕੇ ਵਿਚ ਸਿਆਸੀ ਹਲਚਲ ਤੇਜ਼ ਹੋ ਗਈ ਹੈ। ਉਨ੍ਹਾਂ ਦੇ ਸਮਰਥਕਾਂ ਦਾ ਕਹਿਣਾ ਹੈ ਕਿ ਦਰਸ਼ਨ ਸਿੰਘ ਕੋਟਫੱਤਾ ਦੇ ਨਰਮ ਸੁਭਾਅ ਅਤੇ ਲੋਕਾਂ ਦੇ ਦੁੱਖ-ਸੁੱਖ ਵਿਚ ਸ਼ਾਮਲ ਹੋਣ ਕਾਰਨ ਵੱਖ-ਵੱਖ ਪਿੰਡਾਂ ਦੇ ਲੋਕ ਉਨ੍ਹਾਂ ਨਾਲ ਜੁੜ ਰਹੇ ਹਨ।

ਅਜੀਤ ਡੈਸਕ 28-10-2026
ਸੰਗਤ ਮੰਡੀ, 27 ਅਕਤੂਬਰ (ਸੁਖਤੇਜ ਧਾਲੀਵਾਲ)- ਬਠਿੰਡਾ ਦਿਹਾਤੀ ਵਿਧਾਨ ਸਭਾ ਹਲਕੇ ਤੋਂ ਸਾਬਕਾ ਵਿਧਾਇਕ ਅਤੇ ਭਾਜਪਾ ਆਗੂ ਦਰਸ਼ਨ ਸਿੰਘ ਕੋਟਫੱਤਾ ਵਲੋਂ ਇਲਾਕੇ ਵਿਚ ਕੀਤੀਆਂ ਜਾ ਰਹੀਆਂ ਮੀਟਿੰਗਾਂ ਅਤੇ ਸਿਆਸੀ ਸਰਗਰਮੀਆਂ ਕਾਰਨ ਹਲਕੇ ਵਿਚ ਸਿਆਸੀ ਹਲਚਲ ਤੇਜ਼ ਹੋ ਗਈ ਹੈ। ਉਨ੍ਹਾਂ ਦੇ ਸਮਰਥਕਾਂ ਦਾ ਕਹਿਣਾ ਹੈ ਕਿ ਦਰਸ਼ਨ ਸਿੰਘ ਕੋਟਫੱਤਾ ਦੇ ਨਰਮ ਸੁਭਾਅ ਅਤੇ ਲੋਕਾਂ ਦੇ ਦੁੱਖ-ਸੁੱਖ ਵਿਚ ਸ਼ਾਮਲ ਹੋਣ ਕਾਰਨ ਵੱਖ-ਵੱਖ ਪਿੰਡਾਂ ਦੇ ਲੋਕ ਉਨ੍ਹਾਂ ਨਾਲ ਜੁੜ ਰਹੇ ਹਨ। ਇਸੇ ਲੜੀ ਤਹਿਤ ਪਿੰਡ ਲੂਲਬਾਈ ਵਿਖੇ ਕਈ ਪਰਿਵਾਰਾਂ ਦੇ ਭਾਜਪਾ ਵਿਚ ਸ਼ਾਮਿਲ ਹੋਣ ਦਾ ਦਾਅਵਾ ਕੀਤਾ ਗਿਆ। ਇਸ ਮੌਕੇ ਜਗਜੀਤ ਸਿੰਘ ਸਾਬਕਾ ਸਰਪੰਚ, ਮੌਜੂਦਾ ਨੰਬਰਦਾਰ ਜਗਮੀਤ ਸਿੰਘ, ਭਿੰਦਰ ਸਿੰਘ, ਅੰਗਰੇਜ਼ ਸਿੰਘ, ਪ੍ਰਧਾਨ ਬਲਰਾਜ ਸਿੰਘ ਨੰਬਰਦਾਰ, ਜਗਸੀਰ ਸਿੰਘ ਸਾਬਕਾ ਮੈਂਬਰ, ਬਲਕਾਰ ਸਿੰਘ, ਸੁਖਦੇਵ ਸਿੰਘ, ਗੁਰਚਰਨ ਸਿੰਘ, ਬਲਦੇਵ ਸਿੰਘ, ਅੰਗਰੇਜ਼ ਸਿੰਘ, ਦੇਵ ਸਿੰਘ, ਭੋਲਾ ਸਿੰਘ ਗਿੱਲ ਸਾਬਕਾ ਮੈਂਬਰ, ਕੇਵਲ ਸਿੰਘ, ਚਰਨ ਕੌਰ, ਗੁਰਦੀਪ ਕੌਰ ਸਮੇਤ ਹੋਰ ਬੀਬੀਆਂ ਦੇ ਭਾਜਪਾ ਵਿਚ ਸ਼ਾਮਿਲ ਹੋਣ ਦੀ ਜਾਣਕਾਰੀ ਦਿੱਤੀ ਗਈ। ਇਨ੍ਹਾਂ ਪਰਿਵਾਰਾਂ ਨੇ ਭਾਜਪਾ ਦੀ ਸਥਾਨਕ ਲੀਡਰਸ਼ਿਪ ਅਤੇ ਮੰਡਲ ਪ੍ਰਧਾਨ ਅਮਰਨਾਥ ਦੀ ਅਗਵਾਈ ਹੇਠ ਪਾਰਟੀ ਨਾਲ ਜੁੜਨ ਦਾ ਐਲਾਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਉਹ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਭਾਜਪਾ ਨਾਲ ਜੁੜੇ ਹਨ।
ਪਿਛਲੀ ਖ਼ਬਰ ਟਕਸਾਲੀ ਅਕਾਲੀ ਆਗੂ ਜਸਵੀਰ ਸਿੰਘ ਬਦਿਆਲਾ ਭਾਜਪਾ ’ਚ ਸ਼ਾਮਿਲ ਕੇਵਲ ਢਿੱਲੋਂ, ਅਨਿਲ ਸਰੀਨ, ਲਖਵਿੰਦਰ ਮੋਮੀ ਤੇ ਗੁਰਪ੍ਰੀਤ ਮ... ਅਗਲੀ ਖ਼ਬਰ ਹਲਕਾ ਮੌੜ ਦੀ ਸਿਆਸਤ ’ਚ ਨਵੀਂ ਕਰਵਟ ਦੇ ਸੰਕੇਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।