29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਗੁਰੂ ਗੋਬਿੰਦ ਸਿੰਘ ਸਕੂਲ ਵਿਖੇ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

ਭਗਤਾ ਭਾਈਕਾ, 28 ਅਕਤੂਬਰ (ਸੁਖਪਾਲ ਸਿੰਘ ਸੋਨੀ)- ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਮਲੂਕਾ ਵਿਖੇ ਪ੍ਰਿੰਸੀਪਲ ਗੁਰਿੰਦਰ ਕੌਰ ਦੀ ਅਗਵਾਈ ਹੇਠ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਧਾਰਮਿਕ ਅਧਿਆਪਕ ਗੁਰਪ੍ਰੀਤ ਸਿੰਘ ਵਲੋਂ ਕੀਤੀ ਗਈ।

ਅਜੀਤ ਡੈਸਕ 29-10-2026
ਭਗਤਾ ਭਾਈਕਾ, 28 ਅਕਤੂਬਰ (ਸੁਖਪਾਲ ਸਿੰਘ ਸੋਨੀ)- ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਮਲੂਕਾ ਵਿਖੇ ਪ੍ਰਿੰਸੀਪਲ ਗੁਰਿੰਦਰ ਕੌਰ ਦੀ ਅਗਵਾਈ ਹੇਠ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਧਾਰਮਿਕ ਅਧਿਆਪਕ ਗੁਰਪ੍ਰੀਤ ਸਿੰਘ ਵਲੋਂ ਕੀਤੀ ਗਈ। ਇਸ ਮੌਕੇ ਅਧਿਆਪਕਾਂ ਅਤੇ ਵਿਦਿਆਰਥੀਆਂ ਵਲੋਂ ਸ੍ਰੀ ਜਪੁਜੀ ਸਾਹਿਬ ਦੇ ਪਾਠ ਕੀਤੇ ਗਏ। ਇਸ ਉਪਰੰਤ ਸੰਗੀਤ ਵਿਭਾਗ ਦੇ ਵਿਦਿਆਰਥੀਆਂ ਵਲੋਂ ਸ਼ਬਦ ਕੀਰਤਨ ਰਾਹੀਂ ਸੰਗਤ ਨੂੰ ਗੁਰਬਾਣੀ ਨਾਲ ਜੋੜਿਆ ਗਿਆ ਅਤੇ ਗੁਰੂ ਸਾਹਿਬ ਵਲੋਂ ਦਰਸਾਏ ਮਾਰਗ ’ਤੇ ਚੱਲਣ ਦੀ ਪ੍ਰੇਰਨਾ ਦਿੱਤੀ ਗਈ। ਵਿਦਿਆਰਥੀਆਂ ਨੂੰ ਸ੍ਰੀ ਗੁਰੂ ਰਾਮਦਾਸ ਜੀ ਦੀ ਮਹਿਮਾ ਨਾਲ ਸੰਬੰਧਿਤ ਸ਼ਬਦ ਵੀ ਸਰਵਣ ਕਰਵਾਇਆ ਗਿਆ। ਇਸ ਮੌਕੇ ਧਾਰਮਿਕ ਅਧਿਆਪਕ ਗੁਰਪ੍ਰੀਤ ਸਿੰਘ ਨੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਰਾਮਦਾਸ ਜੀ ਦੇ ਜੀਵਨ, ਸਿੱਖਿਆਵਾਂ ਅਤੇ ਮਹਾਨ ਯੋਗਦਾਨ ਬਾਰੇ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ ਗੁਰੂ ਸਾਹਿਬਾਨ ਦੇ ਜੀਵਨ ਅਤੇਸਿੱਖ ਇਤਿਹਾਸ ਨਾਲ ਸੰਬੰਧਿਤ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਵਿਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ। ਸਮਾਗਮ ਦੌਰਾਨ ਸਕੂਲ ਦੀ ਪ੍ਰਿੰਸੀਪਲ ਗੁਰਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਰਾਮਦਾਸ ਜੀ ਦੇ ਜੀਵਨ ਤੋਂ ਪ੍ਰੇਰਨਾ ਲੈ ਕੇ ਇਮਾਨਦਾਰੀ ਨਾਲ ਕਿਰਤ ਕਰਨ, ਨਿਮਰਤਾ ਭਰਿਆ ਜੀਵਨ ਬਤੀਤ ਕਰਨ, ਅਧਿਆਪਕਾਂ ਅਤੇ ਮਾਪਿਆਂ ਦਾ ਸਤਿਕਾਰ ਕਰਨ ਅਤੇ ਗੁਰਬਾਣੀ ਨਾਲ ਜੁੜਨ ਦਾ ਸੰਦੇਸ਼ ਦਿੱਤਾ।
ਪਿਛਲੀ ਖ਼ਬਰ ਮਾਤਾ ਸੁੰਦਰੀ ਗਰਲਜ਼ ਕਾਲਜ ਦੀਆਂ ਵਿਦਿਆਰਥਣਾਂ ਯੂਨੀਵਰਸਿਟੀ ਨਤੀਜਿਆਂ ’ਚ ਮੋਹਰੀ ਅਗਲੀ ਖ਼ਬਰ ਡੀ. ਏ. ਵੀ. ਕਾਲਜ ਬਠਿੰਡਾ ਦੇ ਵਿਦਿਆਰਥੀਆਂ ਨੇ ਸ਼ਿਮਲੇ ਦਾ ਵਿੱਦਿਅਕ ਦੌਰਾ ਕੀਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।