ਸੰਗਰੂਰ ਰੈਲੀ ਲਈ ਬਠਿੰਡਾ ’ਚ ਕਾਂਗਰਸ ਨੇ ਵਿੱਢੀਆਂ ਤਿਆਰੀਆਂ ਡੈਣੀ ਨੇ ਵਰਕਰਾਂ ਦੀਆਂ ਲਾਈਆਂ ਡਿਊਟੀਆਂ
ਬਠਿੰਡਾ, 28 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਲੋਕ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਦੀ 4 ਨਵੰਬਰ ਨੂੰ ਸੰਗਰੂਰ ਵਿਖੇ ਹੋਣ ਵਾਲੀ ਰੈਲੀ ਨੂੰ ਕਾਮਯਾਬ ਬਣਾਉਣ ਲਈ ਕਾਂਗਰਸ ਨੇ ਤਿਆਰੀ ਖਿੱਚ ਲਈ ਹੈ। ਇਸੇ ਤਹਿਤ ਪੰਜਾਬ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਸੁਖਵਿੰਦਰ ਸਿੰਘ ਡੈਣੀ ਨੇ ਬਠਿੰਡਾ ਪਹੁੰਚ ਕੇ ਪਾਰਟੀ ਆਗੂਆਂ ਤੇ ਵਰਕਰਾਂ ਨਾਲ ਮੀਟਿੰਗ ਕੀਤੀ ਅਤੇ ਰੈਲੀ ਲਈ ਵੱਖ-ਵੱਖ ਡਿਊਟੀਆਂ ਲਾਈਆਂ।
ਬ
ਬਠਿੰਡਾ ਵਿਖੇ ਪ੍ਰੈੱਸ ਕਾਨਫਰੰਸ ਕਰਦੇ ਹੋਏ ਪੰਜਾਬ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਸੁਖਵਿੰਦਰ ਸਿੰਘ ਡੈਣੀ। ਤਸਵੀਰ: ਲਵਲੀ
29-10-2026
ਬਠਿੰਡਾ, 28 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਲੋਕ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਦੀ 4 ਨਵੰਬਰ ਨੂੰ ਸੰਗਰੂਰ ਵਿਖੇ ਹੋਣ ਵਾਲੀ ਰੈਲੀ ਨੂੰ ਕਾਮਯਾਬ ਬਣਾਉਣ ਲਈ ਕਾਂਗਰਸ ਨੇ ਤਿਆਰੀ ਖਿੱਚ ਲਈ ਹੈ। ਇਸੇ ਤਹਿਤ ਪੰਜਾਬ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਸੁਖਵਿੰਦਰ ਸਿੰਘ ਡੈਣੀ ਨੇ ਬਠਿੰਡਾ ਪਹੁੰਚ ਕੇ ਪਾਰਟੀ ਆਗੂਆਂ ਤੇ ਵਰਕਰਾਂ ਨਾਲ ਮੀਟਿੰਗ ਕੀਤੀ ਅਤੇ ਰੈਲੀ ਲਈ ਵੱਖ-ਵੱਖ ਡਿਊਟੀਆਂ ਲਾਈਆਂ। ਜ਼ਿਲ੍ਹਾ ਕਾਂਗਰਸ ਸ਼ਹਿਰੀ ਦੇ ਪ੍ਰਧਾਨ ਰਾਜਨ ਗਰਗ ਅਤੇ ਦਿਹਾਤੀ ਪ੍ਰਧਾਨ ਤੇ ਸਾਬਕਾ ਵਿਧਾਇਕ ਪ੍ਰੀਤਮ ਸਿੰਘ ਕੋਟਭਾਈ ਦੀ ਅਗਵਾਈ ਹੇਠ ਹੋਈ ਮੀਟਿੰਗ ਉਪਰੰਤ ਪ੍ਰੈੱਸ ਕਾਨਫਰੰਸ ਦੌਰਾਨ ਡੈਣੀ ਨੇ ਦਾਅਵਾ ਕੀਤਾ ਕਿ ਸੰਗਰੂਰ ਰੈਲੀ ਇਤਿਹਾਸਕ ਹੋਵੇਗੀ ਅਤੇ ਇਹ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦੀ ਮੁਹਿੰਮ ਨੂੰ ਨਵੀਂ ਦਿਸ਼ਾ ਦੇਵੇਗੀ। ਪੰਜਾਬ ਦੀ ‘ਆਪ’ ਸਰਕਾਰ ਨੂੰ ਘੇਰਦਿਆਂ ਡੈਣੀ ਨੇ ਕਿਹਾ ਕਿ ਸਰਕਾਰ ਵਿਰੋਧੀ ਧਿਰ ਦੀ ਆਵਾਜ਼ ਦਬਾਉਣ ਦੀ ਬਜਾਇ ਨਸ਼ਾ ਤਸਕਰਾਂ ਅਤੇ ਗੈਂਗਸਟਰਾਂ ਨੂੰ ਨੱਥ ਪਾਵੇ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਵਿਚ ਅਮਨ-ਕਾਨੂੰਨ ਦੀ ਸਥਿਤੀ ਵਿਗੜ ਰਹੀ ਹੈ, ਕਤਲ ਦੀਆਂ ਵਾਰਦਾਤਾਂ ਵਧ ਰਹੀਆਂ ਹਨ ਅਤੇ ਨਸ਼ਿਆਂ ਕਾਰਨ ਨੌਜਵਾਨਾਂ ਦੀਆਂ ਜਾਨਾਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਨੀਤੀਆਂ ਕਾਰਨ ਪੰਜਾਬ ‘ਗੰਧਲਾ ਪੰਜਾਬ’ ਬਣ ਕੇ ਰਹਿ ਗਿਆ। ਪਰਵਿੰਦਰ ਸਿੰਘ ਝੋਟਾ ਦਾ ਕਤਲ ਵੀ ਸਰਕਾਰ, ਪੁਲਿਸ ਅਤੇ ਨਸ਼ਾ ਤਸਕਰਾਂ ਦੇ ਗਠਜੋੜ ਦਾ ਨਤੀਜਾ ਹੈ, ਜਿਸ ਕਰਕੇ ਸਰਕਾਰ ਨੂੰ ਜ਼ਮੀਨੀ ਪੱਧਰ ’ਤੇ ਠੋਸ ਕਾਰਵਾਈ ਕਰਨ ਦੀ ਲੋੜ ਹੈ।ਪੰਜਾਬ ਸਰਕਾਰ ਦੀ ‘ਮੁਫ਼ਤ ਤੀਰਥ ਯਾਤਰਾ ਸਕੀਮ’ ’ਤੇ ਸਵਾਲ ਚੁੱਕਦਿਆਂ ਡੈਣੀ ਨੇ ਕਿਹਾ ਕਿ ਇਹ ਸਕੀਮ ਪੰਜਾਬ ਦੇ ਖ਼ਜ਼ਾਨੇ ’ਤੇ ਬੇਲੋੜਾ ਬੋਝ ਪਾ ਰਹੀ ਹੈ, ਕਿਉਂਕਿ ਸਰਕਾਰ ਵਲੋਂ ਦਿੱਲੀ ਦੀ ਕੰਪਨੀ ਨੂੰ ਠੇਕਾ ਦੇ ਕੇ ਦੂਜੇ ਸੂਬਿਆਂ ਦੀਆਂ ਬੱਸਾਂ ਨੂੰ ਲਾਭ ਪਹੁੰਚਾਇਆ ਜਾ ਰਿਹਾ ਹੈ। ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਵਿਜੀਲੈਂਸ ਵਿਭਾਗ ਦੀ ਕਾਰਵਾਈ ਬਾਰੇ ਬੋਲਦਿਆਂ ਡੈਣੀ ਨੇ ਦੋਸ਼ ਲਾਇਆ ਕਿ ਇਹ ਸਿਆਸੀ ਰੰਜਿਸ਼ ਦਾ ਨਤੀਜਾ ਹੈ। ਜਿਸ ਤੋਂ ਸਾਬਿਤ ਹੁੰਦਾ ਕਿ ਵਿਰੋਧੀਆਂ ਨੂੰ ਦਬਾਉਣ ਬਣਾਉਣ ਲਈ ਇਸ ਤਰ੍ਹਾਂ ਦੇ ਹੱਥ ਕੰਡੇ ਅਪਣਾਏ ਜਾ ਰਹੇ ਹਨ। ਉਨ੍ਹਾਂ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਦੀ ਇਕਜੁੱਟਤਾ ਦਾ ਦਾਅਵਾ ਕਰਦਿਆਂ ਵਰਕਰਾਂ ਨੂੰ 4 ਨਵੰਬਰ ਦੀ ਸੰਗਰੂਰ ਰੈਲੀ ਵਿਚ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ।ਇਸ ਮੌਕੇ ਕੇ.ਕੇ. ਅਗਰਵਾਲ, ਟਹਿਲ ਸਿੰਘ ਸੰਧੂ, ਦਰਸ਼ਨ ਸਿੰਘ ਜੀਦਾ, ਸਾਬਕਾ ਵਿਧਾਇਕਾ ਰੁਪਿੰਦਰ ਕੌਰ ਰੂਬੀ, ਰੁਪਿੰਦਰ ਬਿੰਦਰਾ, ਭੁਪਿੰਦਰ ਸਿੰਘ ਗੋਰਾ, ਹਰਪਾਲ ਬਾਜਵਾ, ਮਾਧਵ ਸ਼ਰਮਾ, ਕਰਤਾਰ ਸਿੰਘ, ਬਲਵੰਤ ਰਾਏ ਨਾਥ, ਸੁਰਜੀਤ ਸਿੰਘ ਮੋਖਾ, ਸੁਰਿੰਦਰਜੀਤ ਸਿੰਘ ਸਾਹਨੀ ਸਮੇਤ ਵੱਡੀ ਗਿਣਤੀ ਵਿਚ ਕਾਂਗਰਸੀ ਆਗੂ ਤੇ ਵਰਕਰ ਹਾਜ਼ਰ ਸਨ।