31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਨਕਲੀ ਖਾਦਾਂ ਤੇ ਕੀਟਨਾਸ਼ਕਾਂ ਵਿਰੁੱਧ ਖੇਤੀਬਾੜੀ ਵਿਭਾਗ ਦੀ ਕਾਰਵਾਈ ਜਾਰੀ, ਦੋ ਹੋਰ ਗੋਦਾਮਾਂ ‘ਤੇ ਛਾਪੇਮਾਰੀ

ਭੁੱਚੋ ਮੰਡੀ, 30 ਅਕਤੂਬਰ (ਬਿੱਕਰ ਸਿੰਘ ਸਿੱਧੂ)- ਇਲਾਕੇ ਵਿਚ ਨਕਲੀ ਖਾਦਾਂ ਅਤੇ ਕੀਟਨਾਸ਼ਕਾਂ ਦੇ ਕਾਰੋਬਾਰ ਵਿਰੁੱਧ ਖੇਤੀਬਾੜੀ ਵਿਭਾਗ ਵੱਲੋਂ ਸ਼ੁਰੂ ਕੀਤੀ ਮੁਹਿੰਮ ਤਹਿਤ ਛਾਪੇਮਾਰੀ ਦੂਜੇ ਦਿਨ ਵੀ ਲਗਾਤਾਰ ਰਹੀ। ਬੀਤੇ ਦਿਨ ਲਹਿਰਾ ਬੇਗਾ ਰੋਡ ‘ਤੇ ਸਥਿਤ ਇੱਕ ਗੋਦਾਮ ਵਿਚੋਂ ਕਥਿਤ ਤੌਰ ‘ਤੇ ਨਕਲੀ ਖਾਦਾਂ ਤੇ ਕੀਟਨਾਸ਼ਕਾਂ ਦਾ ਵੱਡਾ ਭੰਡਾਰ ਬਰਾਮਦ ਕਰਨ ਤੋਂ ਬਾਅਦ ਅੱਜ ਵਿਭਾਗ ਦੀ ਟੀਮ ਨੇ ਨੀਲਕੰਠ ਮੰਦਰ ਦੇ ਪਿਛਲੇ ਪਾਸੇ ਸਥਿਤ ਦੋ ਹੋਰ ਗੋਦਾਮਾਂ ‘ਤੇ ਛਾਪੇਮਾਰੀ ਕੀਤੀ।

ਭੁੱਚੋ ਮੰਡੀ ਵਿਖੇ ਲਗਾਤਾਰ ਦੂਸਰੇ ਦਿਨ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਨਕਲੀ ਖਾਦਾਂ ਅਤੇ ਕੀਟਨਾਸ਼ਕਾਂ ਦੇ ਗੋਦਾਮਾਂ ਦੀ ਜਾਂਚ ਕਰਦੇ ਹੋਏ। ਤਸਵੀਰ: ਬਿੱਕਰ ਸਿੰਘ ਸਿੱਧੂ 31-10-2026
ਭੁੱਚੋ ਮੰਡੀ, 30 ਅਕਤੂਬਰ (ਬਿੱਕਰ ਸਿੰਘ ਸਿੱਧੂ)- ਇਲਾਕੇ ਵਿਚ ਨਕਲੀ ਖਾਦਾਂ ਅਤੇ ਕੀਟਨਾਸ਼ਕਾਂ ਦੇ ਕਾਰੋਬਾਰ ਵਿਰੁੱਧ ਖੇਤੀਬਾੜੀ ਵਿਭਾਗ ਵੱਲੋਂ ਸ਼ੁਰੂ ਕੀਤੀ ਮੁਹਿੰਮ ਤਹਿਤ ਛਾਪੇਮਾਰੀ ਦੂਜੇ ਦਿਨ ਵੀ ਲਗਾਤਾਰ ਰਹੀ। ਬੀਤੇ ਦਿਨ ਲਹਿਰਾ ਬੇਗਾ ਰੋਡ ‘ਤੇ ਸਥਿਤ ਇੱਕ ਗੋਦਾਮ ਵਿਚੋਂ ਕਥਿਤ ਤੌਰ ‘ਤੇ ਨਕਲੀ ਖਾਦਾਂ ਤੇ ਕੀਟਨਾਸ਼ਕਾਂ ਦਾ ਵੱਡਾ ਭੰਡਾਰ ਬਰਾਮਦ ਕਰਨ ਤੋਂ ਬਾਅਦ ਅੱਜ ਵਿਭਾਗ ਦੀ ਟੀਮ ਨੇ ਨੀਲਕੰਠ ਮੰਦਰ ਦੇ ਪਿਛਲੇ ਪਾਸੇ ਸਥਿਤ ਦੋ ਹੋਰ ਗੋਦਾਮਾਂ ‘ਤੇ ਛਾਪੇਮਾਰੀ ਕੀਤੀ। ਛਾਪੇਮਾਰੀ ਦੌਰਾਨ ਟੀਮ ਨੂੰ ਵੱਖ-ਵੱਖ ਕਿਸਮਾਂ ਦੀਆਂ ਖਾਦਾਂ ਦੀਆਂ 1200 ਤੋਂ ਵੱਧ ਬੋਰੀਆਂ, ਕੀਟਨਾਸ਼ਕ ਦਵਾਈਆਂ ਤੇ ਇਨ੍ਹਾਂ ਨੂੰ ਤਿਆਰ ਕਰਨ ਲਈ ਵਰਤਿਆ ਜਾਣ ਵਾਲਾ ਕੱਚਾ ਮਾਲ ਵੱਡੀ ਮਾਤਰਾ ਵਿਚ ਬਰਾਮਦ ਹੋਇਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਪ੍ਰੀਤ ਪਾਲ ਕੌਰ ਨੇ ਦੱਸਿਆ ਕਿ ਵਿਭਾਗ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਨੀਲਕੰਠ ਮੰਦਰ ਦੇ ਪਿਛਲੇ ਪਾਸੇ ਸਥਿਤ ਗੋਦਾਮਾਂ ਵਿਚ ਖਾਦਾਂ ਤੇ ਕੀਟਨਾਸ਼ਕਾਂ ਦਾ ਵੱਡਾ ਭੰਡਾਰ ਰੱਖਿਆ ਹੋਇਆ ਹੈ। ਸੂਚਨਾ ਦੇ ਆਧਾਰ ‘ਤੇ ਵਿਭਾਗ ਦੀ ਟੀਮ ਨੇ ਤੁਰੰਤ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕੀਤੀ। ਦੋਵੇਂ ਗੋਦਾਮਾਂ ਦੇ ਸ਼ਟਰ ਬੰਦ ਹੋਣ ਕਾਰਨ ਨਾਇਬ ਤਹਿਸੀਲਦਾਰ ਨਥਾਣਾ ਅੰਮ੍ਰਿਤਾ ਅਗਰਵਾਲ ਨੂੰ ਮੌਕੇ ‘ਤੇ ਬੁਲਾਇਆ ਗਿਆ। ਉਨ੍ਹਾਂ ਦੀ ਹਾਜ਼ਰੀ ਵਿਚ ਗੋਦਾਮਾਂ ਦੇ ਤਾਲੇ ਤੋੜ ਕੇ ਅੰਦਰ ਤਲਾਸ਼ੀ ਲਈ ਗਈ। ਜਾਂਚ ਦੌਰਾਨ ਵੱਖ-ਵੱਖ ਕੰਪਨੀਆਂ ਦੇ ਨਾਮ ਵਾਲੀਆਂ 1200 ਤੋਂ ਵੱਧ ਖਾਦਾਂ ਦੀਆਂ ਬੋਰੀਆਂ, ਕੀਟਨਾਸ਼ਕ ਦਵਾਈਆਂ ਅਤੇ ਉਨ੍ਹਾਂ ਨੂੰ ਤਿਆਰ ਕਰਨ ਲਈ ਵਰਤਿਆ ਜਾਣ ਵਾਲਾ ਕੱਚਾ ਮਾਲ ਮਿਲਿਆ।ਖੇਤੀਬਾੜੀ ਵਿਭਾਗ ਦੀ ਲਗਾਤਾਰ ਦੂਜੇ ਦਿਨ ਹੋਈ ਇਸ ਕਾਰਵਾਈ ਨਾਲ ਇਲਾਕੇ ਵਿਚ ਖਾਦਾਂ ਤੇ ਕੀਟਨਾਸ਼ਕਾਂ ਦੇ ਗੈਰ-ਕਾਨੂੰਨੀ ਕਾਰੋਬਾਰ ਨਾਲ ਜੁੜੇ ਲੋਕਾਂ ਵਿਚ ਹੜਕੰਪ ਮਚ ਗਿਆ ਹੈ। ਵਿਭਾਗ ਵੱਲੋਂ ਬਰਾਮਦ ਕੀਤੇ ਗਏ ਸਾਮਾਨ ਦੀ ਜਾਂਚ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਜ਼ਖ਼ਮੀ ਨੌਜਵਾਨਾਂ ਨੂੰ ਲੈ ਕੇ ਜਾ ਰਹੀ ਚਰਚਿਤ ਸਰਕਾਰੀ ਐਂਬੂਲੈਂਸ ਨਾਲ ਵਾਪਰਿਆ ਹਾਦਸਾ ਐਬੂਲੈਂਸ ਸਵਾਰ ਜ਼ਖ਼ਮੀ ਹੋਰ ਜ਼ਖ਼ਮੀ ਹੋਏ... ਅਗਲੀ ਖ਼ਬਰ ਗੁਰਦੁਆਰਾ ਬਾਬਾ ਵਿਸ਼ਵਕਰਮਾ ਤੋਂ ਪ੍ਰਕਾਸ਼ ਪੁਰਬ ਸੰਬੰਧੀ ਪ੍ਰਭਾਤ ਫੇਰੀਆਂ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।