01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਦਲਜੀਤ ਸਿੰਘ ਦੀ ਮੌਤ ਦੇ ਮਾਮਲੇ ’ਚ ਸ਼੍ਰੋਮਣੀ ਅਕਾਲੀ ਦਲ ਹਰ ਪੈਰਵਾਈ ਕਰੇਗਾ – ਸੁਖਬੀਰ

ਮਾਨਸਾ, 31 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਜਿਲ੍ਹੇ ਦੇ ਪਿੰਡ ਭੰਮੇ ਕਲਾਂ ਦੇ ਨੌਜਵਾਨ ਦਲਜੀਤ ਸਿੰਘ ਦੀ ਭੈਣ ਅਮਰਜੀਤ ਕੌਰ ਤੇ ਹੋਰ ਨੇੜਲੇ ਰਿਸ਼ਤੇਦਾਰ ਅੱਜ ਚੰਡੀਗੜ੍ਹ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਮਿਲੇ । ਸ.

ਅਜੀਤ ਡੈਸਕ 01-11-2026
ਮਾਨਸਾ, 31 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਜਿਲ੍ਹੇ ਦੇ ਪਿੰਡ ਭੰਮੇ ਕਲਾਂ ਦੇ ਨੌਜਵਾਨ ਦਲਜੀਤ ਸਿੰਘ ਦੀ ਭੈਣ ਅਮਰਜੀਤ ਕੌਰ ਤੇ ਹੋਰ ਨੇੜਲੇ ਰਿਸ਼ਤੇਦਾਰ ਅੱਜ ਚੰਡੀਗੜ੍ਹ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਮਿਲੇ । ਸ. ਬਾਦਲ ਨੇ ਪਰਿਵਾਰ ਨਾਲ ਹਮਦਰਦੀ ਜ਼ਾਹਿਰ ਕਰਦਿਆਂ ਕਿਹਾ ਕਿ ਇਨਸਾਫ਼ ਦਿਵਾਉਣ ਲਈ ਪਾਰਟੀ ਉਨ੍ਹਾਂ ਦੇ ਪਰਿਵਾਰ ਨਾਲ ਹਰ ਮੋੜ ’ਤੇ ਖੜ੍ਹੇਗੀ। ਜ਼ਿਕਰਯੋਗ ਹੈ ਕਿ ਦਲਜੀਤ ਦੀ 27 ਅਕਤੂਬਰ ਨੂੰ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਮੌਤ ਹੋ ਗਈ ਸੀ। ਉਸ ਦੀ ਮ੍ਰਿਤਕ ਦੇਹ ਪੋਸਟਮਾਰਟਮ ਕਰਵਾਉਣ ਉਪਰੰਤ ਏਮਜ਼ ਬਠਿੰਡਾ ਦੀ ਮੋਰਚਰੀ ’ਚ ਪਈ ਹੈ ਪਰ ਪਰਿਵਾਰਕ ਮੈਂਬਰਾਂ ਦੀ ਸਹਿਮਤੀ ਨਾ ਹੋਣ ਕਰ ਕੇ ਹਾਲੇ ਤੱਕ ਸਸਕਾਰ ਨਹੀਂ ਹੋ ਸਕਿਆ। ਸ. ਬਾਦਲ ਨੇ ਐਕਸ ’ਤੇ ਟਵੀਟ ਕਰ ਕੇ ਕਿਹਾ ਹੈ ਕਿ ਪੰਜਾਬ ਸਰਕਾਰ ਤੇ ਪੁਲਿਸ ਦੀ ਅਸੰਵੇਦਨਸ਼ੀਲਤਾ ਕਾਰਨ ਪਰਿਵਾਰ ਜੋ ਦਰਦ ਸਹਿ ਰਿਹਾ ਹੈ, ਕਹਿਣ-ਸਮਝਣ ਤੋਂ ਬਾਹਰ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਪਰਿਵਾਰ ਨੂੰ ਸਮਝੌਤਾ ਕਰਨ ਲਈ ਮਜਬੂਰ ਕਰ ਰਹੇ ਹਨ। ਉਨ੍ਹਾਂ ਦੁਹਰਾਇਆ ਕਿ ਸ਼੍ਰੋਮਣੀ ਅਕਾਲੀ ਦਲ ਡਰੱਗ ਮਾਫ਼ੀਆ, ਤਸਕਰਾਂ ਸਣੇ ਉਨ੍ਹਾਂ ਦੀ ਰੱਖਿਆ ਕਰਨ ਵਾਲੇ ਸਿਆਸਤਦਾਨਾਂ ਦਾ ਪਰਦਾਫਾਸ਼ ਕਰ ਕੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਲਗਾਤਾਰ ਪੈਰਵੀ ਕਰੇਗਾ।
ਪਿਛਲੀ ਖ਼ਬਰ 5 ਵੀਂ ਵਾਰ ਮੇਰੇ ’ਤੇ ਭਰੋਸਾ ਪ੍ਰਗਟਾਉਣ ਲਈ ਹਾਈ ਕਮਾਨ ਦਾ ਧੰਨਵਾਦ- ਪ੍ਰੋ. ਬਲਜਿੰਦਰ ਕੌਰ ਅਗਲੀ ਖ਼ਬਰ ਮੌੜ ਸਾਹਿਤਕ ਮੇਲਾ ਪੁਸਤਕ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਦਾ ਸੁਨੇਹਾ ਦੇ ਕੇ ਸੰਪੰਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।