01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਬੱਚਿਆਂ ਦੀ ਸੁਰੱਖਿਆ ਸੰਬੰਧੀ ਜਾਗਰੂਕਤਾ ਸੈਮੀਨਾਰ

ਭੁੱਚੋ ਮੰਡੀ, 31 ਅਕਤੂਬਰ (ਪਰਵਿੰਦਰ ਸਿੰਘ ਜੌੜਾ)- ਸਥਾਨਕ ਗੁਰੂ ਨਾਨਕ ਪਬਲਿਕ ਸਕੂਲ ਵਿਖੇ ‘ਸੁਰੱਖਿਆ ਬਚਪਨ ਅਭਿਆਨ’ ਤਹਿਤ ਬੱਚਿਆਂ ਦੀ ਸੁਰੱਖਿਆ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਮੁੱਖ ਬੁਲਾਰੇ ਰਾਮ ਸਰੂਪ ਸਿੰਘ ਸਿੱਧੂ ਨੇ ਬੱਚਿਆਂ ਨੂੰ ਅਧਿਕਾਰਾਂ ਤੇ ਚੰਗੇ-ਮਾੜੇ ਵਿਵਹਾਰ ਦੀ ਪਛਾਣ ਤੋਂ ਜਾਣੂ ਕਰਵਾਉਂਦਿਆਂ ਕਿਹਾ ਕਿ ਕਿਸੇ ਵੀ ਅਣਸੁਖਾਵੀਂ ਸਥਿਤੀ ਵਿਚ ਬਿਨਾਂ ਡਰੇ ਆਪਣੇ ਮਾਪਿਆਂ, ਅਧਿਆਪਕਾਂ ਜਾਂ ਭਰੋਸੇਯੋਗ ਵਿਅਕਤੀ ਨਾਲ ਗੱਲ ਕਰਨੀ ਚਾਹੀਦੀ ਹੈ।

ਅਜੀਤ ਡੈਸਕ 01-11-2026
ਭੁੱਚੋ ਮੰਡੀ, 31 ਅਕਤੂਬਰ (ਪਰਵਿੰਦਰ ਸਿੰਘ ਜੌੜਾ)- ਸਥਾਨਕ ਗੁਰੂ ਨਾਨਕ ਪਬਲਿਕ ਸਕੂਲ ਵਿਖੇ ‘ਸੁਰੱਖਿਆ ਬਚਪਨ ਅਭਿਆਨ’ ਤਹਿਤ ਬੱਚਿਆਂ ਦੀ ਸੁਰੱਖਿਆ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਮੁੱਖ ਬੁਲਾਰੇ ਰਾਮ ਸਰੂਪ ਸਿੰਘ ਸਿੱਧੂ ਨੇ ਬੱਚਿਆਂ ਨੂੰ ਅਧਿਕਾਰਾਂ ਤੇ ਚੰਗੇ-ਮਾੜੇ ਵਿਵਹਾਰ ਦੀ ਪਛਾਣ ਤੋਂ ਜਾਣੂ ਕਰਵਾਉਂਦਿਆਂ ਕਿਹਾ ਕਿ ਕਿਸੇ ਵੀ ਅਣਸੁਖਾਵੀਂ ਸਥਿਤੀ ਵਿਚ ਬਿਨਾਂ ਡਰੇ ਆਪਣੇ ਮਾਪਿਆਂ, ਅਧਿਆਪਕਾਂ ਜਾਂ ਭਰੋਸੇਯੋਗ ਵਿਅਕਤੀ ਨਾਲ ਗੱਲ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਦੀ ਸੁਰੱਖਿਆ ਯਕੀਨੀ ਬਣਾਉਣਾ ਸਮਾਜ ਦੇ ਹਰ ਵਿਅਕਤੀ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਹੰਗਾਮੀ ਸਥਿਤੀ ਵਿਚ ਟੋਲ ਫ੍ਰੀ ਨੰਬਰ 15100 ‘ਤੇ ਗੱਲ ਕੀਤੀ ਜਾ ਸਕਦੀ ਹੈ। ਉਨ੍ਹਾਂ ਬੱਚਿਆਂ ਨੂੰ ਸੁਰੱਖਿਅਤ ਵਾਤਾਵਰਨ ਵਿਚ ਰਹਿਣ ਲਈ ਪ੍ਰੇਰਿਤ ਕੀਤਾ। ਸੁਖਪਾਲ ਸਿੰਘ ਵਲੋਂ ਮੁੱਖ ਮਹਿਮਾਨ ਦਾ ਸੁਆਗਤ ਕੀਤਾ ਗਿਆ। ਸੈਮੀਨਾਰ ਵਿਚ ਸਕੂਲ ਸਟਾਫ਼ ਤੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਸਕੂਲ ਦੀ ਮੈਨੇਜਿੰਗ ਡਾਇਰੈਕਟਰ ਬਲਬੀਰ ਕੌਰ ਵਲੋਂ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਜਾਗਰੂਕਤਾ ਸੈਮੀਨਾਰ ਬੱਚਿਆਂ ਦੇ ਸੁਰੱਖਿਅਤ ਭਵਿੱਖ ਲਈ ਲਾਹੇਵੰਦ ਹੁੰਦੇ ਹਨ। ਉਨ੍ਹਾਂ ਮੁੱਖ ਮਹਿਮਾਨ ਨੂੰ ਸਨਮਾਨਿਤ ਵੀ ਕੀਤਾ।
ਪਿਛਲੀ ਖ਼ਬਰ ਗੁਰੂ ਕਾਸ਼ੀ ਯੂਨੀਵਰਸਿਟੀ ਦੀਆਂ ਵਿਦਿਆਰਥਣਾਂ ਨੇ ‘ਕਰਵਾ ਚੌਥ’ ਮੌਕੇ ਪ੍ਰਦਰਸ਼ਨੀ ਲਗਾਈ ਅਗਲੀ ਖ਼ਬਰ ਸਹਿਕਾਰੀ ਸਭਾਵਾਂ ਦੀ ਨਵੀਂ ਨੀਤੀ ਕਿਸਾਨਾਂ ’ਤੇ ਪੈ ਸਕਦੀ ਹੈ ਭਾਰੂ- ਕੋਟਸ਼ਮੀਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।