02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਝੋਟਾ ਹੱਤਿਆ ਮਾਮਲੇ ’ ਚ ਇਨਸਾਫ਼ ਲੈਣ ਲਈ ਲਗਾਇਆ ਧਰਨਾ 20 ਵੇਂ ਦਿਨ ਵੀ ਜਾਰੀ

ਮਾਨਸਾ, 1 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਪਰਵਿੰਦਰ ਸਿੰਘ ਝੋਟਾ ਹੱਤਿਆ ਮਾਮਲੇ ’ਚ ਇਨਸਾਫ਼ ਲੈਣ ਲਈ ਇੱਥੇ ਤਿੰਨਕੋਨੀ ਨਜ਼ਦੀਕ ਲਗਾਇਆ ਧਰਨਾ 20ਵੇਂ ਦਿਨ ਵੀ ਜਾਰੀ ਰਿਹਾ। ਬੁਲਾਰਿਆਂ ਨੇ ਐਕਸ਼ਨ ਕਮੇਟੀ ਵਲੋਂ ਦਿੱਤੇ 5 ਨਵੰਬਰ ਨੂੰ ਮੁੱਖ ਮੰਤਰੀ ਦੀ ਸੰਗਰੂਰ ਰਿਹਾਇਸ਼ ਦੇ ਘਿਰਾਓ ਦੇ ਸੱਦੇ ਦੀ ਹਮਾਇਤ ਕਰਦਿਆਂ ਆਖਿਆ ਕਿ ਝੋਟੇ ਦੇ ਪਰਿਵਾਰ ਨੂੰ ਇਨਸਾਫ ਦਿਵਾਉਣ ਤੱਕ ਸੰਘਰਸ਼ ਜਾਰੀ ਰਹੇਗਾ।

ਅਜੀਤ ਡੈਸਕ 02-11-2026
ਮਾਨਸਾ, 1 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਪਰਵਿੰਦਰ ਸਿੰਘ ਝੋਟਾ ਹੱਤਿਆ ਮਾਮਲੇ ’ਚ ਇਨਸਾਫ਼ ਲੈਣ ਲਈ ਇੱਥੇ ਤਿੰਨਕੋਨੀ ਨਜ਼ਦੀਕ ਲਗਾਇਆ ਧਰਨਾ 20ਵੇਂ ਦਿਨ ਵੀ ਜਾਰੀ ਰਿਹਾ। ਬੁਲਾਰਿਆਂ ਨੇ ਐਕਸ਼ਨ ਕਮੇਟੀ ਵਲੋਂ ਦਿੱਤੇ 5 ਨਵੰਬਰ ਨੂੰ ਮੁੱਖ ਮੰਤਰੀ ਦੀ ਸੰਗਰੂਰ ਰਿਹਾਇਸ਼ ਦੇ ਘਿਰਾਓ ਦੇ ਸੱਦੇ ਦੀ ਹਮਾਇਤ ਕਰਦਿਆਂ ਆਖਿਆ ਕਿ ਝੋਟੇ ਦੇ ਪਰਿਵਾਰ ਨੂੰ ਇਨਸਾਫ ਦਿਵਾਉਣ ਤੱਕ ਸੰਘਰਸ਼ ਜਾਰੀ ਰਹੇਗਾ। ਧਰਨੇ ਨੂੰ ਸੰਬੋਧਨ ਕਰਨ ਤੇ ਸ਼ਾਮਿਲ ਹੋਣ ਵਾਲਿਆਂ ’ਚ ਝੋਟਾ ਦੇ ਪਿਤਾ ਭੀਮ ਸਿੰਘ, ਪਤਨੀ ਮਨਪ੍ਰੀਤ ਕੌਰ, ਦਲਜੀਤ ਸਿੰਘ ਦੀ ਪਤਨੀ ਪਰਮਜੀਤ ਕੌਰ, ਭਾਨਾ ਸਿੱਧੂ, ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਔਲਖ, ਕਿਸਾਨ ਆਗੂ ਨਿਰਮਲ ਸਿੰਘ ਝੰਡੂਕੇ, ਚਮਕੌਰ ਸਿੰਘ ਸਿੱਧੂ ਤੇ ਦਰਸ਼ਨ ਪਾਲ, ਨੌਜਵਾਨ ਭਾਰਤ ਸਭਾ ਦੇ ਮਨਜੀਤ ਸਿੰਘ ਮਾਣੂਕੇ, ਵਿਦਿਆਰਥੀ ਆਗੂ ਅਰਵਿੰਦਰ ਕੌਰ ਆਜ਼ਾਦ, ਬਹੁਜਨ ਮੁਕਤੀ ਮੋਰਚਾ ਦੇ ਜਸਵੰਤ ਸਿੰਘ ਮਾਨਸਾ, ਐਕਸ਼ਨ ਕਮੇਟੀ ਦੇ ਇੰਦਰਜੀਤ ਸਿੰਘ ਮੁਨਸ਼ੀ, ਕਾ. ਰਾਜਵਿੰਦਰ ਸਿੰਘ ਰਾਣਾ, ਧੰਨਾ ਮੱਲ ਗੋਇਲ, ਮਾਨਿਕ ਗੋਇਲ, ਪਰਮਿੰਦਰ ਸਿੰਘ ਬਾਲਿਆਂਵਾਲੀ, ਜਸਵੀਰ ਕੌਰ ਨੱਤ, ਕਾ. ਕ੍ਰਿਸ਼ਨ ਚੌਹਾਨ, ਸੁਖਜੀਤ ਸਿੰਘ ਰਾਮਾਨੰਦੀ, ਹਰਿੰਦਰ ਸਿੰਘ ਮਾਨਸ਼ਾਹੀਆ, ਜਗਰਾਜ ਸਿੰਘ ਰਾਜੂ ਦਰਾਕਾ, ਭੁਪਿੰਦਰ ਰੂਬੀ, ਗਗਨ ਸਿਰਸੀਵਾਲਾ, ਅਮਨ ਪਟਵਾਰੀ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ‘ਆਪ’ ਵਲੋਂ ਫਿਰ ਉਮੀਦਵਾਰ ਬਣਾਏ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਸ਼ੁਕਰਾਨੇ ਵਜੋਂ ਤਖਤ ਸ੍ਰੀ ਦਮਦਮਾ ਸਾਹਿਬ ਹੋਏ ਨਤਮਸਤ... ਅਗਲੀ ਖ਼ਬਰ ਦੁਕਾਨਦਾਰਾਂ ਨੂੰ 500 ਦੇ ਨਕਲੀ ਨੋਟ ਚਲਾਉਣ ਵਾਲੇ 2 ਨੌਜਵਾਨ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।