02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਸਰਕਾਰੀ ਬਹੁਤਕਨੀਕੀ ਕਾਲਜ ਬਰੇਟਾ ਦੇ ਵਿਦਿਆਰਥੀ ਦੀ ਟ੍ਰਾਈਡੈਂਟ ਗਰੁੱਪ ’ਚ ਚੋਣ

ਬਰੇਟਾ, 1 ਨਵੰਬਰ (ਪਾਲ ਸਿੰਘ ਮੰਡੇਰ)- ਸਥਾਨਕ ਸ਼ਹੀਦ ਨੰਦ ਸਿੰਘ ਸਰਕਾਰੀ ਬਹੁਤਕਨੀਕੀ ਕਾਲਜ ਦੇ ਡਿਪਲੋਮਾ ਮਕੈਨੀਕਲ ਇੰਜੀਨੀਅਰਿੰਗ ਦੇ ਵਿਦਿਆਰਥੀ ਲਕਸ਼ਦੀਪ ਸ਼ਰਮਾ ਦੀ ਟ੍ਰਾਈਡੈਂਟ ਗਰੁੱਪ ਬਰਨਾਲਾ ਵਿਖੇ ਮਸ਼ੀਨ ਆਪਰੇਟਰ ਦੇ ਅਹੁਦੇ ’ਤੇ ਚੋਣ ਹੋਈ ਹੈ, ਜਿੱਥੇ ਉਸ ਨੂੰ 3 ਲੱਖ ਸਾਲਾਨਾ ਤਨਖਾਹ ਪੈਕੇਜ ਦੀ ਪੇਸ਼ਕਸ਼ ਕੀਤੀ ਗਈ ਹੈ। ਕਾਲਜ ਦੀ ਪ੍ਰਿੰਸੀਪਲ ਅਨੁਜਾ ਪੁਪਨੇਜਾ ਅਤੇ ਇੰਚਾਰਜ ਅਮਨਦੀਪ ਸਿੰਘ ਨੇ ਲਕਸ਼ਦੀਪ ਸ਼ਰਮਾ ਨੂੰ ਸ਼ਾਨਦਾਰ ਸਫਲਤਾ ਲਈ ਵਧਾਈ ਦਿੰਦਿਆਂ ਕਿਹਾ ਕਿ ਇਹ ਪ੍ਰਾਪਤੀ ਵਿਦਿਆਰਥੀ ਦੀ ਮਿਹਨਤ, ਲਗਨ, ਤਕਨੀਕੀ ਗਿਆਨ ਅਤੇ ਸਮਰਪਣ ਦਾ ਨਤੀਜਾ ਹੈ।

ਲਕਸ਼ਦੀਪ ਸ਼ਰਮਾ 02-11-2026
ਬਰੇਟਾ, 1 ਨਵੰਬਰ (ਪਾਲ ਸਿੰਘ ਮੰਡੇਰ)- ਸਥਾਨਕ ਸ਼ਹੀਦ ਨੰਦ ਸਿੰਘ ਸਰਕਾਰੀ ਬਹੁਤਕਨੀਕੀ ਕਾਲਜ ਦੇ ਡਿਪਲੋਮਾ ਮਕੈਨੀਕਲ ਇੰਜੀਨੀਅਰਿੰਗ ਦੇ ਵਿਦਿਆਰਥੀ ਲਕਸ਼ਦੀਪ ਸ਼ਰਮਾ ਦੀ ਟ੍ਰਾਈਡੈਂਟ ਗਰੁੱਪ ਬਰਨਾਲਾ ਵਿਖੇ ਮਸ਼ੀਨ ਆਪਰੇਟਰ ਦੇ ਅਹੁਦੇ ’ਤੇ ਚੋਣ ਹੋਈ ਹੈ, ਜਿੱਥੇ ਉਸ ਨੂੰ 3 ਲੱਖ ਸਾਲਾਨਾ ਤਨਖਾਹ ਪੈਕੇਜ ਦੀ ਪੇਸ਼ਕਸ਼ ਕੀਤੀ ਗਈ ਹੈ। ਕਾਲਜ ਦੀ ਪ੍ਰਿੰਸੀਪਲ ਅਨੁਜਾ ਪੁਪਨੇਜਾ ਅਤੇ ਇੰਚਾਰਜ ਅਮਨਦੀਪ ਸਿੰਘ ਨੇ ਲਕਸ਼ਦੀਪ ਸ਼ਰਮਾ ਨੂੰ ਸ਼ਾਨਦਾਰ ਸਫਲਤਾ ਲਈ ਵਧਾਈ ਦਿੰਦਿਆਂ ਕਿਹਾ ਕਿ ਇਹ ਪ੍ਰਾਪਤੀ ਵਿਦਿਆਰਥੀ ਦੀ ਮਿਹਨਤ, ਲਗਨ, ਤਕਨੀਕੀ ਗਿਆਨ ਅਤੇ ਸਮਰਪਣ ਦਾ ਨਤੀਜਾ ਹੈ। ਉਨ੍ਹਾਂ ਵਿਦਿਆਰਥੀ ਦੀ ਮਿਹਨਤ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਟ੍ਰਾਈਡੈਂਟ ਗਰੁੱਪ ’ਚ ਲਕਸ਼ਦੀਪ ਸ਼ਰਮਾ ਦੀ ਚੋਣ ਕਾਲਜ ਲਈ ਮਾਣ ਵਾਲੀ ਪ੍ਰਾਪਤੀ ਹੈ। ਉਨ੍ਹਾਂ ਹੋਰਨਾਂ ਵਿਦਿਆਰਥੀਆਂ ਨੂੰ ਵੀ ਆਪਣੇ ਕੈਰੀਅਰ ਦੇ ਟੀਚਿਆਂ ਦੀ ਪ੍ਰਾਪਤੀ ਲਈ ਲਗਨ ਨਾਲ ਮਿਹਨਤ ਕਰਨ ਅਤੇ ਆਪਣੇ ਤਕਨੀਕੀ ਹੁਨਰ ਨੂੰ ਨਿਖਾਰਨ ਲਈ ਪ੍ਰੇਰਿਤ ਕੀਤਾ।
ਪਿਛਲੀ ਖ਼ਬਰ ਜਸਪ੍ਰੀਤ ਜੱਸਾ ਭਾਜਪਾ ਯੂਥ ਦੇ ਸੂਬਾ ਸਕੱਤਰ ਤੇ ਜਸਵੀਰ ਬਦਿਆਲਾ ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਬੇਮੌਸਮੇ ਮੀਂਹ ਪੈਣ ਤੋਂ ਬਾਅਦ ਝੋਨੇ ਦੀ ਕਟਾਈ ਪਛੜਨ ਨਾਲ ਮਾਲਵੇ ਦੇ ਕਿਸਾਨਾਂ ਦਾ ਭਾਰੀ ਨੁਕਸਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।