04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਜੋਗਰ ਪਾਰਕ ’ਚ ਵਾਟਰ ਵਰਕਸ ਦੀ ਡਿੱਗੀ ’ਚੋਂ ਮਿਲੀ ਲੜਕੀ ਦੀ ਲਾਸ਼

ਬਠਿੰਡਾ, 3 ਨਵੰਬਰ (ਪ੍ਰੀਤਪਾਲ ਸਿੰਘ ਰੋਮਾਣਾ)- ਸਥਾਨਕ ਸ਼ਹਿਰ ਦੇ ਜੋਗਰ ਪਾਰਕ ’ਚ ਵਾਟਰ ਵਰਕਸ ਦੀ ਡਿੱਗੀ ਵਿਚੋਂ ਇਕ ਨੌਜਵਾਨ ਲੜਕੀ ਦੀ ਲਾਸ਼ ਮਿਲਣ ਨਾਲ ਇਲਾਕੇ ਵਿਚ ਸਨਸਨੀ ਫੈਲ ਗਈ। ਮੁੱਢਲੀ ਜਾਣਕਾਰੀ ਅਨੁਸਾਰ ਲੜਕੀ ਦੀ ਉਮਰ ਕਰੀਬ 17 ਤੋਂ 20 ਸਾਲ ਦੇ ਵਿਚਕਾਰ ਦੱਸੀ ਜਾ ਰਹੀ ਹੈ, ਹਾਲਾਂਕਿ ਉਸ ਦੀ ਪਹਿਚਾਣ ਨਹੀਂ ਹੋ ਸਕੀ।

ਅਜੀਤ ਡੈਸਕ 04-11-2026
ਬਠਿੰਡਾ, 3 ਨਵੰਬਰ (ਪ੍ਰੀਤਪਾਲ ਸਿੰਘ ਰੋਮਾਣਾ)- ਸਥਾਨਕ ਸ਼ਹਿਰ ਦੇ ਜੋਗਰ ਪਾਰਕ ’ਚ ਵਾਟਰ ਵਰਕਸ ਦੀ ਡਿੱਗੀ ਵਿਚੋਂ ਇਕ ਨੌਜਵਾਨ ਲੜਕੀ ਦੀ ਲਾਸ਼ ਮਿਲਣ ਨਾਲ ਇਲਾਕੇ ਵਿਚ ਸਨਸਨੀ ਫੈਲ ਗਈ। ਮੁੱਢਲੀ ਜਾਣਕਾਰੀ ਅਨੁਸਾਰ ਲੜਕੀ ਦੀ ਉਮਰ ਕਰੀਬ 17 ਤੋਂ 20 ਸਾਲ ਦੇ ਵਿਚਕਾਰ ਦੱਸੀ ਜਾ ਰਹੀ ਹੈ, ਹਾਲਾਂਕਿ ਉਸ ਦੀ ਪਹਿਚਾਣ ਨਹੀਂ ਹੋ ਸਕੀ।ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਥਰਮਲ ਦੀ ਪੁਲਿਸ ਅਤੇ ਪੀਸੀਆਰ ਦੀ ਟੀਮ ਮੌਕੇ ’ਤੇ ਪਹੁੰਚ ਗਈ। ਇਸ ਦੌਰਾਨ ਸਮਾਜ ਸੇਵੀ ਸੰਸਥਾ ਨੌਜਵਾਨ ਵੈੱਲਫ਼ੇਅਰ ਸੁਸਾਇਟੀ ਦੀ ਟੀਮ ਦੇ ਮੈਂਬਰ ਰਾਜਵਿੰਦਰ ਧਾਲੀਵਾਲ, ਯਾਦਵਿੰਦਰ ਕੰਗ, ਸਾਹਿਬ ਸਿੰਘ ਅਤੇ ਲਲਿਤ ਜਿੰਦਲ ਵੀ ਐਂਬੂਲੈਂਸ ਲੈ ਕੇ ਮੌਕੇ ’ਤੇ ਪੁੱਜੇ ਅਤੇ ਲੜਕੀ ਦੀ ਲਾਸ਼ ਨੂੰ ਡਿੱਗੀ ਵਿਚੋਂ ਬਾਹਰ ਕੱਢਿਆ। ਇਸ ਤੋਂ ਬਾਅਦ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਪਹੁੰਚਾਇਆ ਗਿਆ। ਨੌਜਵਾਨ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਸੋਨੂੰ ਮਹੇਸ਼ਵਰੀ ਨੇ ਦੱਸਿਆ ਕਿ ਲੜਕੀ ਨੇ ਕਾਲੇ ਰੰਗ ਦੀ ਟੀ-ਸ਼ਰਟ ਅਤੇ ਨੀਲੇ ਰੰਗ ਦੀ ਜੀਨ ਪਾਈ ਹੋਈ ਸੀ। ਉਸ ਦੇ ਸੱਜੇ ਹੱਥ ਵਿਚ ਦੋ ਚੂੜੀਆਂ ਅਤੇ ਨੱਕ ਵਿਚ ਕੋਕਾ ਪਾਇਆ ਹੋਇਆ ਸੀ। ਉਸ ਦੀ ਜੇਬ ਵਿਚੋਂ ਇਕ ਮੋਬਾਈਲ ਫ਼ੋਨ ਵੀ ਮਿਲਿਆ ਹੈ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਲੜਕੀ ਦੀ ਪਹਿਚਾਣ ਕਰਨ ਦੇ ਯਤਨ ਕੀਤੇ ਜਾ ਰਹੇ ਹਨ।
ਪਿਛਲੀ ਖ਼ਬਰ ‘ਕ੍ਰਿਸ਼ਨਾ ਰਾਣੀ ਮਿੱਤਲ ਯਾਦਗਾਰੀ ਹਾਸ-ਵਿਅੰਗ ਪੁਰਸਕਾਰ’ ਵਿਅੰਗਕਾਰ ਲਖਵੀਰ ਭੱਟੀ ਨੂੰ ਦੇਣ ਦਾ ਫ਼ੈਸਲਾ ਅਗਲੀ ਖ਼ਬਰ ਗੰਨਮੈਨ ਰਾਜਪਾਲ ਸਿੰਘ ਸਮੇਤ ਦੋ ਮੁੱਖ ਸਿਪਾਹੀ ਬਣੇ ਏਐਸਆਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।