04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਬੂਟਾ ਸਿੰਘ ਜਲਾਲ ਨੇ ਮਾਰਕਿਟ ਕਮੇਟੀ ਭਗਤਾ ਭਾਈ ਕਾ ਦੇ ਚੇਅਰਮੈਨ ਵਜੋਂ ਸੰਭਾਲੀ ਜ਼ਿੰਮੇਵਾਰੀ ਪਿੰਡ ਜਲਾਲ ਵਿਖੇ ਹੋਇਆ ਤਾਜਪੋਸ਼ੀ ਸਮਾਗਮ

ਭਗਤਾ ਭਾਈਕਾ, 3 ਨਵੰਬਰ (ਸੁਖਪਾਲ ਸਿੰਘ ਸੋਨੀ)-ਪੰਜਾਬ ਸਰਕਾਰ ਵਲੋਂ ਪਿਛਲੇ ਦਿਨੀਂ ਐਲਾਨੇ ਗਏ ਮਾਰਕਿਟ ਕਮੇਟੀ ਭਗਤਾ ਭਾਈਕਾ ਦੇ ਚੇਅਰਮੈਨ ਬੂਟਾ ਸਿੰਘ ਜਲਾਲ (ਆੜ੍ਹਤੀਆ) ਤਾਜਪੋਸ਼ੀ ਸਮਾਗਮ ਜਲਾਲ ਵਿਖੇ ਹੋਇਆ। ਸਮਾਗਮ ਦੌਰਾਨ ਮਾਰਕਫੈੱਡ ਪੰਜਾਬ ਦੇ ਚੇਅਰਮੈਨ ਇੰਦਰਜੀਤ ਸਿੰਘ ਮਾਨ, ਸ਼ੂਗਰਫੈੱਡ ਪੰਜਾਬ ਦੇ ਚੇਅਰਮੈਨ ਐਡਵੋਕੇਟ ਨਵਦੀਪ ਸਿੰਘ ਜੀਦਾ, ਵਣ ਰਾਜ ਵਿਕਾਸ ਕਾਰਪੋਰੇਸ਼ਨ ਪੰਜਾਬ ਦੇ ਚੇਅਰਮੈਨ ਰਕੇਸ਼ ਪੁਰੀ, ਸੀਵਰੇਜ ਅਤੇ ਵਾਟਰ ਸਪਲਾਈ ਪੰਜਾਬਦੇ ਸੀਨੀਅਰ ਵਾਈਸ ਚੇਅਰਮੈਨ ਧਰਮਜੀਤ ਸਿੰਘ ਰਾਮੇਆਣਾ ਨੇ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ।

ਅਜੀਤ ਡੈਸਕ 04-11-2026
ਭਗਤਾ ਭਾਈਕਾ, 3 ਨਵੰਬਰ (ਸੁਖਪਾਲ ਸਿੰਘ ਸੋਨੀ)-ਪੰਜਾਬ ਸਰਕਾਰ ਵਲੋਂ ਪਿਛਲੇ ਦਿਨੀਂ ਐਲਾਨੇ ਗਏ ਮਾਰਕਿਟ ਕਮੇਟੀ ਭਗਤਾ ਭਾਈਕਾ ਦੇ ਚੇਅਰਮੈਨ ਬੂਟਾ ਸਿੰਘ ਜਲਾਲ (ਆੜ੍ਹਤੀਆ) ਤਾਜਪੋਸ਼ੀ ਸਮਾਗਮ ਜਲਾਲ ਵਿਖੇ ਹੋਇਆ। ਸਮਾਗਮ ਦੌਰਾਨ ਮਾਰਕਫੈੱਡ ਪੰਜਾਬ ਦੇ ਚੇਅਰਮੈਨ ਇੰਦਰਜੀਤ ਸਿੰਘ ਮਾਨ, ਸ਼ੂਗਰਫੈੱਡ ਪੰਜਾਬ ਦੇ ਚੇਅਰਮੈਨ ਐਡਵੋਕੇਟ ਨਵਦੀਪ ਸਿੰਘ ਜੀਦਾ, ਵਣ ਰਾਜ ਵਿਕਾਸ ਕਾਰਪੋਰੇਸ਼ਨ ਪੰਜਾਬ ਦੇ ਚੇਅਰਮੈਨ ਰਕੇਸ਼ ਪੁਰੀ, ਸੀਵਰੇਜ ਅਤੇ ਵਾਟਰ ਸਪਲਾਈ ਪੰਜਾਬਦੇ ਸੀਨੀਅਰ ਵਾਈਸ ਚੇਅਰਮੈਨ ਧਰਮਜੀਤ ਸਿੰਘ ਰਾਮੇਆਣਾ ਨੇ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ। ਇਕੱਠ ਇੰਦਰਜੀਤ ਸਿੰਘ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਇਕ ਅਜਿਹੀ ਪਾਰਟੀ ਹੈ, ਜੋ ਆਮ ਘਰਾਂ ਦੇਧੀਆਂ-ਪੁੱਤਾਂ ਨੂੰ ਨਾ ਸਿਰਫ਼ ਸੰਗਠਨ ਵਿਚ ਅਹਿਮ ਜ਼ਿੰਮੇਵਾਰੀਆਂ ਦਿੰਦੀ ਹੈ, ਸਗੋਂ ਸਰਕਾਰ ਵਿਚ ਵੀ ਭਾਗੀਦਾਰਬਣਨ ਦੇ ਮੌਕੇ ਪ੍ਰਦਾਨ ਕਰਦੀ ਹੈ। ਇਸ ਮੌਕੇ ਨਵ-ਨਿਯੁਕਤ ਚੇਅਰਮੈਨ ਬੂਟਾ ਸਿੰਘ ਜਲਾਲ ਨੇ ਕਿਹਾ ਕਿ ਸਾਰਿਆਂ ਦੇ ਪਿਆਰ ਅਤੇ ਸਤਿਕਾਰ ਨਾਲ ਮੇਰੀ ਖੁਸ਼ੀ ਦੁੱਗਣੀ ਹੋ ਗਈ ਹੈ। ਮੈਂ ਆਪ ਸਭ ਦਾ ਹਮੇਸ਼ਾ ਕਰਜ਼ਦਾਰ ਰਹਾਂਗਾ। ਉਨ੍ਹਾਂ ਭਰੋਸਾ ਦਿਵਾਇਆ ਕਿ ਆਮ ਆਦਮੀ ਪਾਰਟੀ ਵਲੋਂ ਸੌਂਪੀ ਗਈ ਇਸ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ, ਲਗਨ ਅਤੇ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਤਾਜਪੋਸ਼ੀ ਸਮਾਰੋਹ ਵਿਚ ਹਲਕੇ ਦੇ ਵੱਖ-ਵੱਖ ਪਿੰਡਾਂ ਤੋਂ ਪਹੁੰਚੇ ਸਰਪੰਚਾਂ, ਪੰਚਾਂ, ਕੌਂਸਲਰਾਂ, ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ, ਆੜ੍ਹਤੀਆ ਐਸੋਸੀਏਸ਼ਨ, ਸ਼ੈਲਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਅਤੇ ਪਾਰਟੀ ਵਲੰਟੀਅਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਇਸ ਸਮੇਂ ਜ਼ਿਲ੍ਹਾ ਯੋਜਨਾ ਬੋਰਡ ਬਠਿੰਡਾ ਦੇ ਚੇਅਰਮੈਨ ਹਰਦੀਪ ਸਿੰਘ ਸਰਾਂ, ਜ਼ਿਲ੍ਹਾ ਯੋਜਨਾ ਬੋਰਡ ਸ੍ਰੀ ਮੁਕਤਸਰ ਸਾਹਿਬ ਦੇ ਚੇਅਰਮੈਨ ਸੁਖਜਿੰਦਰ ਸਿੰਘ ਕਾਉਣੀ, ਮਾਰਕੀਟ ਕਮੇਟੀ ਰਾਮਪੁਰਾ ਦੇ ਚੇਅਰਮੈਨ ਦਰਸ਼ਨ ਸਿੰਘ ਸੋਹੀ, ਮਾਰਕੀਟ ਕਮੇਟੀ ਤਪਾ ਤੇ ਚੇਅਰਮੈਨ ਤਰਸੇਮ ਸਿੰਘ ਕਾਨੇਕੇ, ਮਾਰਕੀਟ ਕਮੇਟੀ ਨਥਾਣਾ ਦੇ ਚੇਅਰਮੈਨ ਰਣਦੀਪਸਿੰਘ, ਮਾਰਕੀਟ ਕਮੇਟੀ ਮੌੜ ਦੇ ਚੇਅਰਮੈਨ ਬਲਵਿੰਦਰ ਸਿੰਘ ਬੱਲੋਂ, ਮਾਰਕੀਟ ਕਮੇਟੀ ਭੁੱਚੋ ਮੰਡੀ ਦੇ ਚੇਅਰਮੈਨ ਸੁਰਿੰਦਰ ਸਿੰਘ ਬਿੱਟੂ, ਯੂਥ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਰਮਨ ਸਿੱਧੂ, ਬਠਿੰਡਾ ਜ਼ਿਲ੍ਹਾ ਮੀਤ ਪ੍ਰਧਾਨ ਐਡਵੋਕੇਟ ਗੁਰਇਕਬਾਲ ਚਹਿਲ, ਯੂਥ ਵਿੰਗ ਜ਼ਿਲ੍ਹਾ ਮੀਤ ਪ੍ਰਧਾਨ ਰਣਧੀਰ ਸਿੰਘ ਬਰਾੜ, ਸੋਸ਼ਲ ਮੀਡੀਆ ਸਟੇਟ ਸੈਕਟਰੀ ਸੁਖਵਿੰਦਰ ਸਿੰਘ ਜਵੰਧਾ, ਸੋਸ਼ਲ ਮੀਡੀਆ ਸਟੇਟ ਜੁਆਇੰਟ ਸੈਕਟਰੀ ਕੁਲਦੀਪ ਸਿੰਘ ਸੋਹੀ, ਸੋਸ਼ਲ ਮੀਡੀਆ ਹਲਕਾ ਕੋਆਰਡੀਨੇਟਰ ਅਮਨਦੀਪ ਸਿੰਘ ਪਿੱਪਲੀ, ਯੂਥ ਵਿੰਗ ਹਲਕਾ ਕੋਆਰਡੀਨੇਟਰ ਸਰਬਜੀਤ ਸਿੰਘ ਭੁੱਲਰ, ਪਹਿਲਾ ਵਿੰਗ ਹਲਕਾ ਕੋਆਰਡੀਨੇਟਰ ਸੁਨੀਤਾ ਰਾਣੀ, ਯੁੱਧ ਨਸ਼ਿਆਂ ਵਿਰੁੱਧ ਹਲਕਾ ਕੋਆਰਡੀਨੇਟਰ ਰਾਜਵਿੰਦਰ ਸਿੰਘ, ਸੀ: ਆਗੂ ਐਡ: ਅਸ਼ਵਨੀ ਜੌੜਾ, ਨਗਰ ਪੰਚਾਇਤ ਭਗਤਾ ਭਾਈ ਕਾ ਦੇ ਪ੍ਰਧਾਨ ਜਗਸੀਰ ਸਿੰਘ ਸੀਰਾ ਪੰਨੂ, ਨਗਰ ਕੌਂਸਲ ਰਾਮਪੁਰਾ ਫੂਲ ਦੇ ਪ੍ਰਧਾਨ ਰੋਬੀ ਕੰਗ, ਮੀਤ ਪ੍ਰਧਾਨ ਰਵਿੰਦਰ ਨਿੱਕਾ, ਜਗਸੀਰ ਸਿੰਘ ਸੀਰਾ ਮੱਲੂਆਣਾ, ਮਨਮੋਹਨ ਗਰਗ, ਗੁਰਚਰਨ ਸਿੰਘ ਮਹਿਰਾਜ, ਰਾਜਵਿੰਦਰ ਸਿੰਘ ਭਗਤਾ ਭਾਈਕਾ, ਟੇਕ ਸਿੰਘ ਸਿਰੀਏਵਾਲਾ, ਜਸਕਰਨ ਸਿੰਘ ਕਾਲੋਕੇ, ਦੀਪਕ ਸ਼ਰਮਾ ਰਾਜਗੜ੍ਹ, ਸ਼ਗਨਪ੍ਰੀਤ ਕੌਰ ਭਾਈਰੂਪਾ, ਗੁਰਮੀਤ ਸਿੰਘ ਜਲਾਲ, ਜਗਸੀਰ ਸਿੰਘ ਮਾਨ ਦਿਆਲਪੁਰਾ ਮਿਰਜ਼ਾ, ਕੁਲਦੀਪ ਸਿੰਘ ਕੌਰ ਸਿੰਘ ਵਾਲਾ, ਰਾਮ ਸਿੰਘ ਰਾਈਆ, ਇੰਦਰਜੀਤ ਗੋਰਾ ਬਾਵਾ ਰਾਮਪੁਰਾ ਫੂਲ (ਸਾਰੇ ਬਲਾਕ ਪ੍ਰਧਾਨ), ਮਾਸਟਰ ਪ੍ਰਗਟ ਸਿੰਘ ਹਮੀਰਗੜ੍ਹ, ਗਿਆਨੀ ਜਸਵੀਰ ਸਿੰਘ ਹਮੀਰਗੜ੍ਹ ਆਦਿ ਹਾਜਰ ਸਨ।
ਪਿਛਲੀ ਖ਼ਬਰ ਵਿਧਾਇਕ ਬਿਲਾਸਪੁਰ ਨੇ ‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਲਾਭਪਾਤਰੀਆਂ ਨੂੰ ਵੰਡੇ ਰਜਿਸਟ੍ਰੇਸ਼ਨ ਕਾਰਡ ਅਗਲੀ ਖ਼ਬਰ ਮੋਹਿਤ ਵਾਲਮੀਕਿ ਹੱਤਿਆਕਾਂਡ ਖ਼ਿਲਾਫ਼ ਭੁੱਚੋ ਮੰਡੀ ਵਿਚ ਮੋਮਬੱਤੀ ਮਾਰਚ, ਕਾਤਲਾਂ ਨੂੰ ਫਾਂਸੀ ਦੇਣ ਦੀ ਮੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।