04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਸਰਕਾਰੀ ਸਕੂਲ ਢੇਲਵਾਂ ਵਿਖੇ ਕਾਨੂੰਨੀ ਸਾਖਰਤਾ ਅਤੇ ਜਾਗਰੂਕਤਾ ਸੈਮੀਨਾਰ

ਨਥਾਣਾ, 3 ਨਵੰਬਰ (ਗੁਰਦਰਸ਼ਨ ਲੁੱਧੜ): ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਠਿੰਡਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਰਕਾਰੀ ਐਲੀਮੈਂਟਰੀ ਸਕੂਲ ਢੇਲਵਾਂ ਵਿਖੇ ਸਰਕਾਰੀ ਨਿਯਮਾਂ/ਕਾਨੂੰਨਾਂ ਸੰਬੰਧੀ ਜਾਣਕਾਰੀ ਦੇਣ ਲਈ ਕਾਨੂੰਨੀ ਸਾਖਰਤਾ ਅਤੇ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਦੌਰਾਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਪੈਰਾ ਲੀਗਲ ਵਲੰਟੀਅਰ ਰਾਮ ਸਰੂਪ ਸਿੰਘ ਨੇ ਸ਼ਿਰਕਤ ਕੀਤੀ ਅਤੇ ਸਕੂਲੀ ਵਿਦਿਆਰਥੀਆਂ ਨੂੰ ਕਾਨੂੰਨੀ ਅਧਿਕਾਰਾਂ ਅਤੇ ਸਾਖਰਤਾ ਬਾਰੇ ਜਾਣਕਾਰੀ ਦੇ ਕੇ ਜਾਗਰੂਕ ਕੀਤਾ।

ਅਜੀਤ ਡੈਸਕ 04-11-2026
ਨਥਾਣਾ, 3 ਨਵੰਬਰ (ਗੁਰਦਰਸ਼ਨ ਲੁੱਧੜ): ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਠਿੰਡਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਰਕਾਰੀ ਐਲੀਮੈਂਟਰੀ ਸਕੂਲ ਢੇਲਵਾਂ ਵਿਖੇ ਸਰਕਾਰੀ ਨਿਯਮਾਂ/ਕਾਨੂੰਨਾਂ ਸੰਬੰਧੀ ਜਾਣਕਾਰੀ ਦੇਣ ਲਈ ਕਾਨੂੰਨੀ ਸਾਖਰਤਾ ਅਤੇ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਦੌਰਾਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਪੈਰਾ ਲੀਗਲ ਵਲੰਟੀਅਰ ਰਾਮ ਸਰੂਪ ਸਿੰਘ ਨੇ ਸ਼ਿਰਕਤ ਕੀਤੀ ਅਤੇ ਸਕੂਲੀ ਵਿਦਿਆਰਥੀਆਂ ਨੂੰ ਕਾਨੂੰਨੀ ਅਧਿਕਾਰਾਂ ਅਤੇ ਸਾਖਰਤਾ ਬਾਰੇ ਜਾਣਕਾਰੀ ਦੇ ਕੇ ਜਾਗਰੂਕ ਕੀਤਾ। ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਪੈਰਾ ਲੀਗਲ ਵਲੰਟੀਅਰ ਨੇ ਦੱਸਿਆ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦਾ ਮੁੱਖ ਮਨੋਰਥ ਸਮਾਜ ਦੇ ਹਰ ਵਰਗ, ਖ਼ਾਸ ਕਰਕੇ ਬੱਚਿਆਂ ਅਤੇ ਲੋੜਵੰਦਾਂ ਤੱਕ ਕਾਨੂੰਨੀ ਜਾਣਕਾਰੀ ਪਹੁੰਚਾਉਣਾ ਹੈ। ਸੈਮੀਨਾਰ ਦੌਰਾਨ ਬੱਚਿਆਂ ਨੂੰ ਉਨ੍ਹਾਂ ਦੇ ਬੁਨਿਆਦੀ ਹੱਕਾਂ, ਬਾਲ ਅਧਿਕਾਰਾਂ ਅਤੇ ਮੁਫ਼ਤ ਕਾਨੂੰਨੀ ਸਹਾਇਤਾ ਸਕੀਮਾਂ ਬਾਰੇ ਸਰਲ ਭਾਸ਼ਾ ਵਿਚ ਜਾਣਕਾਰੀ ਦਿੱਤੀ ਗਈ। ਇਸ ਮੌਕੇ ਬੁਲਾਰਿਆਂ ਨੇ ਵਿਦਿਆਰਥੀਆਂ ਨੂੰ ਚੰਗੀ ਸਿੱਖਿਆ ਪ੍ਰਾਪਤ ਕਰਨ, ਅਨੁਸ਼ਾਸਨ ਵਿਚ ਰਹਿਣ ਅਤੇ ਸਮਾਜਿਕ ਬੁਰਾਈਆਂ ਤੋਂ ਦੂਰ ਰਹਿਣ ਲਈ ਵੀ ਪ੍ਰੇਰਿਤ ਕੀਤਾ। ਸਕੂਲ ਦੇ ਮੁੱਖ ਅਧਿਆਪਕ ਸ਼ਰਨਜੀਤ ਸਿੰਘ ਵਲੋਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਪੈਰਾ ਲੀਗਲ ਵਲੰਟੀਅਰ ਦਾ ਇਸ ਉਪਰਾਲੇ ਲਈ ਧੰਨਵਾਦ ਕੀਤਾ ਗਿਆ। ਸਕੂਲ ਅਧਿਆਪਕਾ ਪੁਸ਼ਪਿੰਦਰ ਕੌਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਕੂਲਾਂ ਦੇ ਵਿਦਿਆਰਥੀਆਂ ਲਈ ਅਜਿਹੇ ਸੈਮੀਨਾਰ ਕਰਵਾਉਣੇ ਅੱਜ ਸਮੇਂ ਦੀ ਮੁੱਖ ਲੋੜ ਹੈ। ਇਸ ਮੌਕੇ ਸਕੂਲ ਦਾ ਸਮੁੱਚਾ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਮਾਤਾ ਸਾਹਿਬ ਕੌਰ ਦੇ ਜਨਮ ਦਿਹਾੜੇ ਮੌਕੇ ਦਰਸ਼ਨ ਸਿੰਘ ਭੰਮੇ ਦੀ ਕਿਤਾਬ ‘ਪਰਮ ਗਾਥਾਵਾਂ’ ਜਥੇ: ਬਾਬਾ ਟੇਕ ਸਿੰਘ ਵਲੋਂ ਲੋਕ... ਅਗਲੀ ਖ਼ਬਰ ਚੋਣਾਂ ਦੌਰਾਨ ਨਸ਼ਿਆਂ ਦਾ ਮੁੱਦਾ ਸਿਰਫ਼ ਸਿਆਸੀ ਲਾਹੇ ਲਈ ਉਠਾਇਆ ਜਾਂਦਾ ਹੈ- ਗਗਨਦੀਪ ਸਿੰਘ ਬਹਿਣੀਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।