05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਸਿਲਵਰ ਓਕਸ ਸਕੂਲ, ਬਠਿੰਡਾ ਦਾ ਸਾਲਾਨਾ ਖੇਡ ਦਿਵਸ ਯਾਦਗਾਰੀ ਹੋ ਨਿੱਬੜਿਆ

ਬਠਿੰਡਾ , 4 ਨਵੰਬਰ ( ਅੰਮ੍ਰਿਤਪਾਲ ਸਿੰਘ ਵਲ੍ਹਾਣ ):- ਸਿਲਵਰ ਓਕਸ ਸਕੂਲ , ਬੀਬੀਵਾਲਾ ਰੋਡ , ਬਠਿੰਡਾ ਦਾ ਸਾਲਾਨਾ ਖੇਡ ਦਿਵਸ ਯਾਦਗਾਰੀ ਹੋ ਨਿੱਬੜਿਆ ਹੈ । ਖੇਡ ਦਿਵਸ ਦੇ ਦੂਸਰੇ ਦਿਨ ਮੁੱਖ ਮਹਿਮਾਨਾਂ ਵਜੋਂ ਡਾ .

ਅਜੀਤ ਡੈਸਕ 05-11-2026
ਬਠਿੰਡਾ , 4 ਨਵੰਬਰ ( ਅੰਮ੍ਰਿਤਪਾਲ ਸਿੰਘ ਵਲ੍ਹਾਣ ):- ਸਿਲਵਰ ਓਕਸ ਸਕੂਲ , ਬੀਬੀਵਾਲਾ ਰੋਡ , ਬਠਿੰਡਾ ਦਾ ਸਾਲਾਨਾ ਖੇਡ ਦਿਵਸ ਯਾਦਗਾਰੀ ਹੋ ਨਿੱਬੜਿਆ ਹੈ । ਖੇਡ ਦਿਵਸ ਦੇ ਦੂਸਰੇ ਦਿਨ ਮੁੱਖ ਮਹਿਮਾਨਾਂ ਵਜੋਂ ਡਾ . ਜਗਜੀਤ ਸਿੰਘ ਧੂਰੀ ਪ੍ਰਧਾਨ ਫੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨਜ਼ ( ਐਫ਼ਏਪੀ ), ਜੁਆਇੰਟ ਐਸੋਸੀਏਸ਼ਨ ਆਫ਼ ਕਾਲਜ ਦੇ ਪ੍ਰਧਾਨ ਅਤੇ ਆਪਣਾ ਪੰਜਾਬ ਫਾਊਂਡੇਸ਼ਨ ਦੇ ਸੰਸਥਾਪਕ ਤੇ ਪ੍ਰਧਾਨ , ਚੇਅਰਮੈਨ ਇੰਦਰਜੀਤ ਸਿੰਘ ਬਰਾੜ , ਡਾਇਰੈਕਟਰ ਸ੍ਰੀਮਤੀ ਮਾਲਵਿੰਦਰ ਕੌਰ ਸਿੱਧੂ , ਪ੍ਰਿੰਸੀਪਲ ਮੈਡਮ ਨੀਲਮ ਵਰਮਾ ਅਤੇ ਵਾਈਸ ਪ੍ਰਿੰਸੀਪਲ ਸ੍ਰੀਮਤੀ ਨੀਰੂ ਗੋਇਲ ਦੀ ਹਾਜ਼ਰੀ ਰਹੀ । ਇਸ ਮੌਕੇ ਸਕੂਲ ਨੂੰ ਪੰਜਾਬ ਇੰਸਟੀਚਿਊਟ ਆਫ਼ ਸਪੋਰਟਸ ( ਪੀਆਈਐਸ ) ਦੇ ਪ੍ਰਸਿੱਧ ਹਾਕੀ ਕੋਚ ਰਾਜਵੰਤ ਸਿੰਘ ਮਾਨ ਅਤੇ ਅੰਤਰ - ਰਾਸ਼ਟਰੀ ਹਾਕੀ ਖਿਡਾਰਨ ਰਾਜਵਿੰਦਰ ਕੌਰ ਨੇ ਵਿਸ਼ੇਸ਼ ਤੌਰ ’ ਤੇ ਸ਼ਿਰਕਤ ਕੀਤੀ । ਸਕੂਲ ਦੇ ਚਾਰਾਂ ਸਦਨਾਂ ਦੇ ਵਿਦਿਆਰਥੀਆਂ ਵਲੋਂ ਮਾਰਚ ਪਾਸਟ ਕਰਦੇ ਹੋਏ ਮੁੱਖ ਮਹਿਮਾਨਾਂ ਨੂੰ ਸਲਾਮੀ ਦਿੱਤੀ ਗਈ । ਮੁੱਖ ਮਹਿਮਾਨਾਂ ਵਲੋਂ ਗੁਬਾਰੇ ਛੱਡ ਕੇ ਖੇਡ ਦਿਵਸ ਦੀ ਸ਼ੁਰੂਆਤ ਕੀਤੀ ਗਈ । ਇਸ ਮੌਕੇ ਘੋੜਿਆਂ ਦਾ ਪ੍ਰਦਰਸ਼ਨ ਅਤੇ ਤੀਰਅੰਦਾਜ਼ੀ ਦੇ ਮੁਕਾਬਲੇ ਵਿਸ਼ੇਸ਼ ਖਿੱਚ ਦਾ ਮੁੱਖ ਕੇਂਦਰ ਰਹੇ । ਇਸ ਮੌਕੇ ਵਿਦਿਆਰਥੀਆਂ ਨੇ 100 ਮੀਟਰ ਦੌੜ , ਰਿਲੇਅ ਦੌੜ , ਹਰਡਲਜ਼ ਦੌੜ ਅਤੇ ਰੱਸਾਕਸ਼ੀ ਮੁਕਾਬਲਿਆਂ ਵਿਚ ਭਾਗ ਲਿਆ । ਜੇਤੂ ਸਦਨ ਨੇ ਸਪੋਰਟਸ ਟਰਾਫ਼ੀ ਆਪਣੇ ਨਾਮ ਕੀਤੀ । ਮੁੱਖ ਮਹਿਮਾਨਾਂ ਵਲੋਂ ਜੇਤੂ ਵਿਦਿਆਰਥੀਆਂ ਨੂੰ ਮੈਡਲ ਤਕਸੀਮ ਕੀਤੇ ਗਏ । ਸਕੂਲ ਦੇ ਚੇਅਰਮੈਨ ਇੰਦਰਜੀਤ ਸਿੰਘ ਬਰਾੜ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਖੇਡਾਂ ਸਾਨੂੰ ਅਨੁਸ਼ਾਸਨ , ਸਹਿਯੋਗ , ਮਿਹਨਤ ਅਤੇ ਟੀਮ ਭਾਵਨਾ ਦੀ ਸਿੱਖਿਆ ਦਿੰਦੀਆਂ ਹਨ । ਉਨ੍ਹਾਂ ਨੇ ਸਾਰੇ ਬੱਚਿਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਉਨ੍ਹਾਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ । ਪ੍ਰਿੰਸੀਪਲ ਮੈਡਮ ਨੀਲਮ ਵਰਮਾ ਨੇ ਸਾਰਿਆਂ ਦਾ ਧੰਨਵਾਦ ਕੀਤਾ । ਸਮਾਗਮ ਦੇ ਅੰਤ ਵਿਚ ਪੰਜਾਬ ਦਾ ਲੋਕ ਨਾਚ ਭੰਗੜਾ ਪੇਸ਼ ਕੀਤਾ ਗਿਆ , ਜਿਸ ਨੇ ਸਾਰੇ ਦਰਸ਼ਕਾਂ ਨੂੰ ਝੂੰਮਣ ਲਈ ਮਜ਼ਬੂਰ ਕਰ ਦਿੱਤਾ । ਇਸ ਤਰ੍ਹਾਂ ਸਾਲਾਨਾ ਖੇਡ ਦਿਵਸ ਆਪਣੀਆਂ ਅਮਿੱਟ ਯਾਦਾਂ ਛੱਡਦਾ ਹੋਇਆ ਰਾਸ਼ਟਰੀ ਗਾਣ ਨਾਲ ਸਮਾਪਤ ਹੋਇਆ ।
ਪਿਛਲੀ ਖ਼ਬਰ ਬਠਿੰਡਾ ਜ਼ਿਲ੍ਹਾ ਅਦਾਲਤ ਨੂੰ ਮੁੜ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ ਅਗਲੀ ਖ਼ਬਰ ਜਲ ਸਪਲਾਈ ਵਿਭਾਗ ਦੇ ਕੱਚੇ ਕਾਮਿਆਂ ਵਲੋਂ ਮੁੱਖ ਮੰਤਰੀ ਦੇ ਹਲਕੇ ਧੂਰੀ ਵਿਚ ਪਰਿਵਾਰਾਂ ਸਮੇਤ ਰੋਸ ਮੁਜ਼ਾਹਰਾ 6 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।