06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਸਰਕਾਰ ਦੀ ਸਿੱਖਿਆ ਕ੍ਰਾਂਤੀ ਨੇ ਸਕੂਲਾਂ ਅੰਦਰ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਿਆਂ ਹੈ- ਬੂਟਾ ਸਿੰਘ ਸੰਦੋਹਾ

ਮੌੜ ਮੰਡੀ, 5 ਨਵੰਬਰ (ਗੁਰਜੀਤ ਸਿੰਘ ਕਮਾਲੂ)- ਆਮ ਆਦਮੀ ਪਾਰਟੀ ਦੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਜਿੱਥੇ ਆਪਣੇ ਕੀਤੇ ਹੋਏ ਸਾਰੇ ਵਾਅਦੇ ਪੂਰੇ ਕੀਤੇ ਹਨ ਉੱਥੇ ਹੀ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਸਿੱਖਿਆ ਕ੍ਰਾਂਤੀ ਚਲਾ ਕੇ ਪੰਜਾਬ ਦੇ ਸਾਰੇ ਸਕੂਲਾਂ ਅੰਦਰ ਅਧਿਆਪਕਾਂ ਦੀ ਘਾਟ ਨੂੰ ਪੂਰਾ ਕਰਨ ਦੇ ਨਾਲ ਨਾਲ ਸਕੂਲਾਂ ਵਿਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਹੈ। ਸਰਕਾਰ ਵੱਲੋਂ ਸਕੂਲਾਂ ਵਿਚ ਸਮਾਰਟ ਤਰੀਕੇ ਨਾਲ ਪੜਾਈ ਕਰਵਾਉਣ ਲਈ ਵੀ ਪਹਿਲਕਦਮੀ ਕੀਤੀ ਹੈ।

ਅਜੀਤ ਡੈਸਕ 06-11-2026
ਮੌੜ ਮੰਡੀ, 5 ਨਵੰਬਰ (ਗੁਰਜੀਤ ਸਿੰਘ ਕਮਾਲੂ)- ਆਮ ਆਦਮੀ ਪਾਰਟੀ ਦੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਜਿੱਥੇ ਆਪਣੇ ਕੀਤੇ ਹੋਏ ਸਾਰੇ ਵਾਅਦੇ ਪੂਰੇ ਕੀਤੇ ਹਨ ਉੱਥੇ ਹੀ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਸਿੱਖਿਆ ਕ੍ਰਾਂਤੀ ਚਲਾ ਕੇ ਪੰਜਾਬ ਦੇ ਸਾਰੇ ਸਕੂਲਾਂ ਅੰਦਰ ਅਧਿਆਪਕਾਂ ਦੀ ਘਾਟ ਨੂੰ ਪੂਰਾ ਕਰਨ ਦੇ ਨਾਲ ਨਾਲ ਸਕੂਲਾਂ ਵਿਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਹੈ। ਸਰਕਾਰ ਵੱਲੋਂ ਸਕੂਲਾਂ ਵਿਚ ਸਮਾਰਟ ਤਰੀਕੇ ਨਾਲ ਪੜਾਈ ਕਰਵਾਉਣ ਲਈ ਵੀ ਪਹਿਲਕਦਮੀ ਕੀਤੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਵਾਈਸ ਪ੍ਰਧਾਨ ਅਤੇ ਹਲਕਾ ਮੌੜ ਤੋਂ ਟਿਕਟ ਦੇ ਮੁੱਖ ਦਾਅਵੇਦਾਰ ਬੂਟਾ ਸਿੰਘ ਸੰਦੋਹਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਨੇ ਹਲਕੇ ਦੇ ਇਕ ਪਿੰਡ ਵਿਚ ਸਮਾਰਟ ਕਲਾਸ-ਰੂਮ ਦਾ ਉਦਘਾਟਨ ਕਰਨ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਸਿੱਖਿਆ ਸਾਡੇ ਸਮਾਜ ਦੀ ਸਭ ਤੋਂ ਜ਼ਰੂਰੀ ਲੋੜ ਹੈ ਜਿਸ ਨੂੰ ਸਮਝਦਿਆਂ ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਸੈਂਕੜੇ ਸਕੂਲ ਆਫ਼ ਐਮੀਨੈਂਸ ਬਣਾਏ ਹਨ ਅਤੇ ਪੰਜਾਬ ਦੇ ਹਰ ਇਕ ਸਰਕਾਰੀ ਸਕੂਲ ਵਿਚ ਸਮਾਰਟ ਕਲਾਸ-ਰੂਮ ਵੀ ਸਥਾਪਤ ਕੀਤੇ ਹਨ। ਇਸ ਦਾ ਹੀ ਨਤੀਜਾ ਹੈ ਕਿ ਪੰਜਾਬ ਦੇ ਸਰਕਾਰੀ ਸਕੂਲ ਨਤੀਜਿਆਂ ਦੇ ਪੱਖ ਤੋਂ ਪੂਰੇ ਦੇਸ਼ ਵਿਚੋਂ ਪਹਿਲੇ ਸਥਾਨ ਤੇ ਆਏ ਹਨ। ਇਸ ਮੌਕੇ ਉਨ੍ਹਾਂ ਨਾਲ ਬਲਾਕ ਸੰਮਤੀ ਰਾਮਪੁਰਾ ਦੇ ਚੇਅਰਮੈਨ ਮਨਪ੍ਰੀਤ ਕੌਰ, ਸਰਪੰਚ ਸਰਬਜੀਤ ਕੌਰ, ਸਰਪੰਚ ਰਾਜਵਿੰਦਰ ਸਿੰਘ, ਸੁੱਚਾ ਸਿੰਘ, ਯੋਧਾ ਸਿੰਘ ਰਾਮਪੁਰਾ, ਬੱਗਾ ਸਿੰਘ ਮਾਨਸਾ ਕਲਾਂ, ਬਲਾਕ ਪ੍ਰਧਾਨ ਮਲਕੀਤ ਸਿੰਘ, ਹਰਪਿੰਦਰ ਸਿੰਘ, ਗੁਰਦੀਪ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਦਫ਼ਤਰੀ ਕਾਮਿਆਂ ਦੀ ਹੜਤਾਲ ਕਾਰਨ ਕੰਮ-ਕਾਜ ਰਿਹਾ ਠੱਪ, ਲੋਕਾਂ ਹੋਏ ਖੱਜਲ-ਖੁਆਰ ਅਗਲੀ ਖ਼ਬਰ ਮਾਨਸਾ ਮੋਰਚੇ ਦੀ ਫ਼ਤਿਹ, ਸੰਘਰਸ਼ ਲੜਦੇ ਲੋਕਾਂ ਦੀ ਜਿੱਤ-ਰਾਏਸਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।