ਮਾਨਸਾ, 6 ਨਵੰਬਰ (ਰਾਵਿੰਦਰ ਸਿੰਘ ਰਵੀ)- ਪੀ. ਐਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅੱਕਾਂਵਾਲੀ ਵਿਖੇ 2 ਰੋਜ਼ਾ ਬਲਾਕ ਪੱਧਰੀ ਸਿੱਖਿਆ ਮੇਲਾ ਕਰਵਾਇਆ ਗਿਆ। ਉਦਘਾਟਨ ਉਪ-ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਪਰਮਜੀਤ ਸਿੰਘ ਨੇ ਕਰਦਿਆਂ ਕਿਹਾ ਕਿ ਬੱਚਿਆਂ ਨੂੰ ਅਜਿਹੇ ਸਿੱਖਿਆ ਮੇਲਿਆਂ ’ਚ ਵਧ-ਚੜ੍ਹ ਕੇ ਭਾਗ ਲੈਣਾ ਚਾਹੀਦਾ ਹੈ। ਮੇਲੇ ’ਚ 15 ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ। ਵਿਦਿਆਰਥੀਆਂ ਵਲੋਂ ਤਿੰਨ ਥੀਮਾਂ ਅਨੁਸਾਰ ਵੱਖ-ਵੱਖ ਵਿਸ਼ਿਆਂ ਵਰਕਿੰਗ ਮਾਡਲ, ਕਲਾ ਪ੍ਰਦਰਸ਼ਨੀਆਂ ਅਤੇ ਪੀ.ਪੀ. ਟੀ. ਆਦਿ ਪੇਸ਼ ਕੀਤੇ ਗਏ। ਜ਼ਿਲ੍ਹਾ ਸਿੱਖਿਆ ਦਫ਼ਤਰ ਦੇ ਵਿਸ਼ਾ ਮਾਹਿਰਾਂ ਵਲੋਂ ਵਿਦਿਆਰਥੀਆਂ ਦੀਆਂ ਪ੍ਰਦਰਸ਼ਨੀਆਂ ਦਾ ਮੁਲਾਂਕਣ ਕਰ ਕੇ ਨਤੀਜੇ ਐਲਾਨੇ ਗਏ। ਮੁਕਾਬਲਿਆਂ ’ਚ ਪੀ.ਐਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਅੱਕਾਂਵਾਲੀ, ਆਲਮਪੁਰ ਮੰਦਰਾਂ, ਸਰਕਾਰੀ ਮਿਡਲ ਸਕੂਲ ਸਹਾਰਨਾ ਤੇ ਮੋਫਰ, ਦਲੇਲਵਾਲਾ ਤੇ ਹੀਰੇਵਾਲਾ ਸਕੂਲ ਦੀਆਂ ਟੀਮਾਂ ਜੇਤੂ ਰਹੀਆਂ। ਹਰਜਿੰਦਰ ਸਿੰਘ ਬਿੱਟੂ ਹੈੱਡ ਮਾਸਟਰ ਸਰਕਾਰੀ ਹਾਈ ਸਕੂਲ ਸਮਾਓਂ ਨੇ ਜੇਤੂਆਂ ਨੂੰ ਇਨਾਮ ਤੇ ਸਰਟੀਫਿਕੇਟ ਵੰਡੇ ਗਏ। ਇਸ ਮੌਕੇ ਸਕੂਲ ਮੁਖੀ ਨਰਿੰਦਰ ਸਿੰਘ ਮੋਹਲ ਨੇ ਸਭਨਾਂ ਦਾ ਧੰਨਵਾਦ ਕੀਤਾ।