07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਪ੍ਰਧਾਨ ਯੋਧਾ ਮਹਿਰਾਜ ਨੇ ਨਗਰ ਨਿਵਾਸੀਆਂ ਨੂੰ ਗਰੀਨ ਦੀਵਾਲੀ ਮਨਾਉਣ ਦੀ ਕੀਤੀ ਅਪੀਲ ਦੀਵਾਲੀ ਮੌਕੇ ਨਗਰ ਪੰਚਾਇਤ ਮਹਿਰਾਜ ਦੇ ਸਟਾਫ਼ ਅਤੇ ਸਫ਼ਾਈ ਸੇਵਕਾਂ ਨੂੰ ਵੰਡੇ ਤੋਹਫ਼ੇ ਤੇ ਮਠਿਆਈ

ਮਹਿਰਾਜ, 6 ਨਵੰਬਰ (ਸੁਖਪਾਲ ਮਹਿਰਾਜ)– ਨਗਰ ਪੰਚਾਇਤ ਮਹਿਰਾਜ ਦੇ ਪ੍ਰਧਾਨ ਯੋਧਾ ਮਹਿਰਾਜ ਵਲੋਂ ਆਪਣੇ ਐਮ. ਸੀ.

ਅਜੀਤ ਡੈਸਕ 07-11-2026
ਮਹਿਰਾਜ, 6 ਨਵੰਬਰ (ਸੁਖਪਾਲ ਮਹਿਰਾਜ)– ਨਗਰ ਪੰਚਾਇਤ ਮਹਿਰਾਜ ਦੇ ਪ੍ਰਧਾਨ ਯੋਧਾ ਮਹਿਰਾਜ ਵਲੋਂ ਆਪਣੇ ਐਮ.ਸੀ. ਸਾਥੀਆਂ ਨਾਲ ਲੈ ਕੇ ਦਫ਼ਤਰ ਦੇ ਸਮੂਹ ਸਟਾਫ਼ ਅਤੇ ਸਫ਼ਾਈ ਸੇਵਕਾਂ ਨੂੰ ਦੀਵਾਲੀ ਦੇ ਪਵਿੱਤਰ ਤਿਉਹਾਰ ਦੀਆਂ ਸ਼ੁੱਭਕਾਵਨਾਵਾਂ ਦਿੰਦਿਆਂ ਤੋਹਫ਼ੇ ਅਤੇ ਮਠਿਆਈ ਵੰਡੀ ਗਈ। ਇਸ ਸੰਬੰਧੀ ਦਫ਼ਤਰ ਨਗਰ ਪੰਚਾਇਤ ਮਹਿਰਾਜ ਵਿਖੇ ਕਰਵਾਏ ਗਏ ਸੰਖੇਪ ਸਮਾਗਮ ਦੌਰਾਨ ਪ੍ਰਧਾਨ ਯੋਧਾ ਮਹਿਰਾਜ ਨੇ ਕਿਹਾ ਕਿ ਤਿਉਹਾਰਾਂ ਦੇ ਪਵਿੱਤਰ ਮੌਕੇ ਨਗਰ ਵਾਸੀਆਂ ਨੂੰ ਸਾਫ਼-ਸੁਥਰਾ ਵਾਤਾਵਰਨ ਮੁਹੱਈਆ ਕਰਵਾਉਣਾ ਸਾਡੀ ਪਹਿਲੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਸਫ਼ਾਈ ਸੇਵਕ ਸ਼ਹਿਰ ਦੀ ਸਫ਼ਾਈ ਵਿਵਸਥਾ ਦੀ ਅਹਿਮ ਕੜੀ ਹਨ ਅਤੇ ਉਨ੍ਹਾਂ ਦੀ ਮਿਹਨਤ ਨੂੰ ਕਦੇ ਵੀ ਅੱਖੋਂ-ਪਰੋਖੇ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਗਰੀਬ ਅਤੇ ਲੋੜਵੰਦ ਲੋਕਾਂ ਦੀ ਸੇਵਾ ਤੇ ਮਦਦ ਲਈ ਹਮੇਸ਼ਾ ਤਤਪਰ ਰਹਿਣਗੇ ਅਤੇ ਇਸ ਕਾਰਜ ਲਈ ਕਦੇ ਵੀ ਪਿੱਛੇ ਨਹੀਂ ਹਟਣਗੇ। ਉਨ੍ਹਾਂ ਨਗਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਦੀਵਾਲੀ ਦਾ ਪਵਿੱਤਰ ਤਿਉ ਹਾਰ ਵਾਤਾਵਰਨ ਦੀ ਸੰਭਾਲ ਨੂੰ ਮੁੱਖ ਰੱਖਦਿਆਂ ਗਰੀਨ ਦੀਵਾਲੀ ਵਜੋਂ ਮਨਾਉਣ। ਵੱਧ ਤੋਂ ਵੱਧ ਦੀਵੇ ਜਗਾਉਣ ਅਤੇ ਪਟਾਕਿਆਂ ਤੋਂ ਗੁਰੇਜ਼ ਕਰਕੇ ਹਵਾ ਤੇ ਆਵਾਜ਼ ਪ੍ਰਦੂਸ਼ਣ ਘਟਾਉਣ ਵਿਚ ਆਪਣਾ ਯੋਗਦਾਨ ਪਾਉਣ। ਉਨ੍ਹਾਂ ਕਿਹਾ ਕਿ ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਨ ਆਉਣ ਵਾਲੀਆਂ ਪੀੜ੍ਹੀਆਂ ਲਈ ਅਨਮੋਲ ਤੋਹਫ਼ਾ ਹੈ, ਇਸ ਲਈ ਸਾਨੂੰ ਸਾਰਿਆਂ ਨੂੰ ਆਪਣੀ ਜ਼ਿੰਮੇਵਾਰੀ ਸਮਝਦਿਆਂ ਵਾਤਾਵਰਨ ਦੀ ਸੰਭਾਲ ਕਰਨੀ ਚਾਹੀਦੀ ਹੈ। ਇਸ ਮੌਕੇ ਸਟਾਫ਼ ਅਤੇ ਐਮ.ਸੀ. ਸਾਹਿਬਾਨਾਂ ਤੇ ਸਮੁੱਚੇ ਸਫ਼ਾਈ ਸੇਵਕਾਂ ਨੇ ਪ੍ਰਧਾਨ ਯੋਧਾ ਮਹਿਰਾਜ ਵਲੋਂ ਕੀਤੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ।
ਪਿਛਲੀ ਖ਼ਬਰ ਧੂੜ, ਪ੍ਰਦੂਸ਼ਣ, ਪਟਾਕਿਆਂ ਦੇ ਧੂੰਏਂ ਨਾਲ ਚਮੜੀ ਦੀ ਕੁਦਰਤੀ ਸੁਰੱਖਿਆ ਪਰਤ ਨੂੰ ਹੋ ਸਕਦਾ ਹੈ ਨੁਕਸਾਨ-ਮਾਹਿਰ ਅਗਲੀ ਖ਼ਬਰ ਲਾਈਫ ਕੇਅਰ ਫਾਊਂਡੇਸ਼ਨ ਵਲੋਂ ਸਮਾਜ ਸੇਵੀ ਨਿੱਕਾ ਧੀਮਾਨ ਦੇ ਜਨਮ ਦਿਨ ਮੌਕੇ ਬਲੱਡ ਜਾਂਚ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।