07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਆਪ ਵਿਰੋਧੀ ਪਾਰਟੀਆਂ ਲੋਕਾਂ ਨੂੰ ਗੁੰਮਰਾਹ ਕਰਨ ਲੱਗੀਆਂ -ਚੇਅਰਮੈਨ ਭੱਲਾ 2027 ’ਚ ਮੁੜ ‘ਆਪ’ ਸਰਕਾਰ ਬਣਨ ਦਾ ਦਾਅਵਾ

ਭਗਤਾ ਭਾਈਕਾ , 6 ਨਵੰਬਰ ( ਸੁਖਪਾਲ ਸਿੰਘ ਸੋਨੀ )- ਆਮ ਆਦਮੀ ਪਾਰਟੀ ਦੀਆਂ ਵਿਰੋਧੀ ਰਵਾਇਤੀ ਪਾਰਟੀਆਂਮੁੱਦਾ ਰਹਿਤ ਅਤੇ ਲੋਕਾਂ ਨੂੰ ਗੁਮਰਾਹ ਕਰਨ ਵਾਲੀ ਸਿਆਸਤ ਕਰ ਰਹੀਆਂ ਹਨ , ਜਦਕਿ ਪੰਜਾਬ ਦੇ ਲੋਕ ਸਰਕਾਰਦੀਆਂ ਲੋਕ ਭਲਾਈ ਨੀਤੀਆਂ ਨਾਲ ਪੂਰੀ ਤਰ੍ਹਾਂ ਸਹਿਮਤ ਹਨ । ਇਹਨਾਂ ਵਿਚਾਰਾਂ ਦਾ ਪ੍ਰਗਟਾਵਾਂ ਨਗਰ ਸੁਧਾਰਟਰਸਟ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਜਤਿੰਦਰ ਸਿੰਘ ਭੱਲਾ ਨੇ ਰਾਮਪੁਰਾ ਫੂਲ ਵਿਧਾਨ ਸਭਾ ਹਲਕੇ ਦੇ ਵੱਖ - ਵੱਖ ਪਿੰਡਾਂ ਵਿੱਚ ਵਰਕਰ ਮੀਟਿੰਗਾਂ ਨੂੰ ਸੰਬੋਧਨ ਕਰਦੇ ਹੋਏ ਕੀਤਾ ।

ਅਜੀਤ ਡੈਸਕ 07-11-2026
ਭਗਤਾ ਭਾਈਕਾ , 6 ਨਵੰਬਰ ( ਸੁਖਪਾਲ ਸਿੰਘ ਸੋਨੀ )- ਆਮ ਆਦਮੀ ਪਾਰਟੀ ਦੀਆਂ ਵਿਰੋਧੀ ਰਵਾਇਤੀ ਪਾਰਟੀਆਂਮੁੱਦਾ ਰਹਿਤ ਅਤੇ ਲੋਕਾਂ ਨੂੰ ਗੁਮਰਾਹ ਕਰਨ ਵਾਲੀ ਸਿਆਸਤ ਕਰ ਰਹੀਆਂ ਹਨ , ਜਦਕਿ ਪੰਜਾਬ ਦੇ ਲੋਕ ਸਰਕਾਰਦੀਆਂ ਲੋਕ ਭਲਾਈ ਨੀਤੀਆਂ ਨਾਲ ਪੂਰੀ ਤਰ੍ਹਾਂ ਸਹਿਮਤ ਹਨ । ਇਹਨਾਂ ਵਿਚਾਰਾਂ ਦਾ ਪ੍ਰਗਟਾਵਾਂ ਨਗਰ ਸੁਧਾਰਟਰਸਟ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਜਤਿੰਦਰ ਸਿੰਘ ਭੱਲਾ ਨੇ ਰਾਮਪੁਰਾ ਫੂਲ ਵਿਧਾਨ ਸਭਾ ਹਲਕੇ ਦੇ ਵੱਖ - ਵੱਖ ਪਿੰਡਾਂ ਵਿੱਚ ਵਰਕਰ ਮੀਟਿੰਗਾਂ ਨੂੰ ਸੰਬੋਧਨ ਕਰਦੇ ਹੋਏ ਕੀਤਾ । ਚੇਅਰਮੈਨ ਭੱਲਾ ਨੇ ਕਿਹਾ ਕਿ ਸੂਬੇ ਦੇ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕੀਤੇ ਜਾ ਰਹੇ ਕੰਮਾਂ ਨੂੰ ਦੇਖ ਰਹੇਹਨ ਅਤੇ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਮੁੜ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਕਾਇਮਕਰਨਗੇ । ਚੇਅਰਮੈਨ ਭੱਲਾ ਨੇ ਕਿਹਾ ਕਿ ਪੰਜਾਬ ਦੇ ਸੂਝਵਾਨ ਲੋਕ ਵਿਰੋਧੀ ਪਾਰਟੀਆਂ ਦੇ ਗੁਮਰਾਹਕੁਨ ਪ੍ਰਚਾਰ ਵਿੱਚਨਹੀਂ ਆਉਣਗੇ । ਉਨ੍ਹਾਂ ਦੋਸ਼ ਲਾਇਆ ਕਿ ਵਿਰੋਧੀ ਪਾਰਟੀਆਂ ਕੋਲ ਸਰਕਾਰ ਦੀਆਂ ਨੀਤੀਆਂ ਅਤੇ ਵਿਕਾਸਕਾਰਜਾਂ ਬਾਰੇ ਕੋਈ ਠੋਸ ਮੁੱਦਾ ਨਹੀਂ ਹੈ , ਜਿਸ ਕਾਰਨ ਉਹ ਬੇਬੁਨਿਆਦ ਬਿਆਨਬਾਜ਼ੀ ਕਰਕੇ ਲੋਕਾਂ ਦਾ ਧਿਆਨਭਟਕਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ । ਕਾਂਗਰਸ ਪਾਰਟੀ ’ ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਕਿਹਾ ਕਿ ਕਾਂਗਰਸਅੰਦਰੂਨੀ ਧੜੇਬੰਦੀ ਕਾਰਨ ਪੂਰੀ ਤਰ੍ਹਾਂ ਦੋਫਾੜ ਹੋ ਚੁੱਕੀ ਹੈ । ਇਸੇ ਤਰ੍ਹਾਂ ਅਕਾਲੀ ਦਲ ਅਤੇ ਭਾਜਪਾ ਦਾ ਵੀ ਪੰਜਾਬਵਿੱਚ ਕੋਈ ਖਾਸ ਆਧਾਰ ਨਹੀਂ ਬਚਿਆ । ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਲੋਕਾਂ ਦੇ ਭਰੋਸੇ ਅਤੇ ਸਹਿਯੋਗਨਾਲ ਸੂਬੇ ਵਿੱਚ ਆਪਣੀ ਸਿਆਸੀ ਪਕੜ ਹੋਰ ਮਜ਼ਬੂਤ ਕਰ ਰਹੀ ਹੈ । ਉਨ੍ਹਾਂ ਪਾਰਟੀ ਵਰਕਰਾਂ ਨੂੰ ਵੀ ਅਪੀਲ ਕੀਤੀਕਿ ਉਹ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਅਤੇ ਕੀਤੇ ਜਾ ਰਹੇ ਕੰਮਾਂ ਨੂੰ ਘਰ - ਘਰ ਤੱਕ ਪਹੁੰਚਾਉਣ ਅਤੇ ਪਾਰਟੀਦੀ ਮਜ਼ਬੂਤੀ ਲਈ ਪੂਰੀ ਤਨਦੇਹੀ ਨਾਲ ਕੰਮ ਕਰਨ ।
ਪਿਛਲੀ ਖ਼ਬਰ ਝੋਟੇ ਦੀ ਹੱਤਿਆ ਕਾਰਨ ਦੀਵਾਲੀ ਦੇ ਤਿਉਹਾਰ ਸਬੰਧੀ ਮਾਨਸਾ ਸ਼ਹਿਰ ਦੇ ਬਾਜ਼ਾਰ ਬੇਰੌਣਕੇ ਅਗਲੀ ਖ਼ਬਰ ਨਗਰ ਪੰਚਾਇਤ ਮਹਿਰਾਜ ਦੇ 13 ਆਊਟਸੋਰਸ ਮੁਲਾਜ਼ਮ ਇਨਸੋਰਸ ਕੀਤੇ, 16 ਕੰਟਰੈਕਟ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਲਈ ਮਤਾ ਪਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।