02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

‘ ਆਪ’ ਨੇ ਲੋਕ ਹਿੱਤੂ ਨੀਤੀਆਂ ਨਾਲ ਵਿਰੋਧੀ ਧਿਰਾਂ ਦੀ ਸਿਆਸੀ ਜ਼ਮੀਨ ਖਿਸਕਾਈ-ਚੇਅਰਮੈਨ ਡਾ: ਗਿੱਲ ਯੋਜਨਾਵਾਂ ਨੂੰ ਚਾਲੂ ਰੱਖਣ ਲਈ ਵੋਟਰ 2027 ’ਚ ਵੀ ਭਗਵੰਤ ਮਾਨ ਦੀ ਸਰਕਾਰ ਬਣਾਉਣਗੇ

ਲੋਹਟਬੱਦੀ, 1 ਸਤੰਬਰ (ਕੁਲਵਿੰਦਰ ਸਿੰਘ ਡਾਂਗੋਂ)-ਇਸ ’ਚ ਕੋਈ ਸ਼ੱਕ ਨਹੀਂ ਕਿ 2022 ਚੋਣਾਂ ਸਮੇਂ ਪੰਜਾਬ ਅੰਦਰ ਜਿਨ੍ਹਾਂ ਵਾਅਦਿਆਂ ਨਾਲ ਆਮ ਆਦਮੀ ਪਾਰਟੀ ਨੇ ਭਗਵੰਤ ਸਿੰਘ ਮਾਨ ਦੀ ਅਗਵਾਈ ’ਚ ਸਰਕਾਰ ਬਣਾਈ ਸੀ ਉਨ੍ਹਾਂ ਵਾਅਦਿਆਂ ਤੋਂ ਕਿਤੇ ਜ਼ਿਆਦਾ ਕੰਮ ਕਰਕੇ ਲੋਕਾਂ ਦਾ ਮਨ ਜਿੱਤਿਆ ਹੈ। ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਸਾਬਕਾ ਮੁੱਖ ਮੰਤਰੀ ਦਿੱਲੀ, ਮਨੀਸ਼ ਸਿਸੋਦੀਆ ਇੰਚਾਰਜ ਪੰਜਾਬ ਦੀ ਅਗਵਾਈ ’ਚ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਲੋਕਾਂ ਲਈ ਉਹ ਕੰਮ ਕੀਤਾ ਜੋ ਪਿਛਲੇ ਦਹਾਕਿਆਂ ਤੋਂ ਵਾਰੀ ਵਾਰੀ ਰਾਜ ਕਰਨ ਵਾਲੀਆਂ ਪਾਰਟੀਆਂ ਨੇ ਕਦੇ ਸੋਚਿਆ ਵੀ ਨਹੀਂ ਸੀ।

ਅਜੀਤ ਡੈਸਕ 02-09-2026
ਲੋਹਟਬੱਦੀ, 1 ਸਤੰਬਰ (ਕੁਲਵਿੰਦਰ ਸਿੰਘ ਡਾਂਗੋਂ)-ਇਸ ’ਚ ਕੋਈ ਸ਼ੱਕ ਨਹੀਂ ਕਿ 2022 ਚੋਣਾਂ ਸਮੇਂ ਪੰਜਾਬ ਅੰਦਰ ਜਿਨ੍ਹਾਂ ਵਾਅਦਿਆਂ ਨਾਲ ਆਮ ਆਦਮੀ ਪਾਰਟੀ ਨੇ ਭਗਵੰਤ ਸਿੰਘ ਮਾਨ ਦੀ ਅਗਵਾਈ ’ਚ ਸਰਕਾਰ ਬਣਾਈ ਸੀ ਉਨ੍ਹਾਂ ਵਾਅਦਿਆਂ ਤੋਂ ਕਿਤੇ ਜ਼ਿਆਦਾ ਕੰਮ ਕਰਕੇ ਲੋਕਾਂ ਦਾ ਮਨ ਜਿੱਤਿਆ ਹੈ। ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਸਾਬਕਾ ਮੁੱਖ ਮੰਤਰੀ ਦਿੱਲੀ, ਮਨੀਸ਼ ਸਿਸੋਦੀਆ ਇੰਚਾਰਜ ਪੰਜਾਬ ਦੀ ਅਗਵਾਈ ’ਚ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਲੋਕਾਂ ਲਈ ਉਹ ਕੰਮ ਕੀਤਾ ਜੋ ਪਿਛਲੇ ਦਹਾਕਿਆਂ ਤੋਂ ਵਾਰੀ ਵਾਰੀ ਰਾਜ ਕਰਨ ਵਾਲੀਆਂ ਪਾਰਟੀਆਂ ਨੇ ਕਦੇ ਸੋਚਿਆ ਵੀ ਨਹੀਂ ਸੀ। ਆਮ ਆਦਮੀ ਪਾਰਟੀ ਨੇ ਆਪਣੀਆਂ ਤਿਜੌਰੀਆਂ ਭਰਨ ਲਈ ਸਿਆਸਤ ਦੇ ਖੇਤਰ ’ਚ ਕੁੱਦੇ ਆਗੂਆਂ, ਭਾਈ, ਭਤੀਜਾਵਾਦ, ਜੀਜਾ ਸ਼ਾਲੇ ਦੀ ਸਿਆਸਤ ਕਰਨ ਵਾਲੀਆਂ ਧਿਰਾਂ ਦੇ ਚਿਹਰਿਆਂ ’ਤੇ ਲੋਕ ਸੇਵਾ ਕਰਨ ਦਾ ਪਹਿਨਿਆ ਮਖੌਟਾ ਉਤਾਰ ਕੇ ਉਨ੍ਹਾਂ ਦੀ ਪੰਜਾਬ ਅਤੇ ਪੰਜਾਬ ਦੇ ਲੋਕਾਂ ਪ੍ਰਤੀ ਮੰਦਭਾਵਨਾ ਨੂੰ ਉਜਾਗਰ ਕੀਤਾ ਹੈ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ ਲੁਧਿਆਣਾ ਪ੍ਰਧਾਨ ਡਾ: ਤੇਜਪਾਲ ਸਿੰਘ ਗਿੱਲ ਚੇਅਰਮੈਨ ਪਨਗ੍ਰੇਨ (ਪੰਜਾਬ) ਨੇ ਗੱਲਬਾਤ ਦੌਰਾਨ ਕੀਤਾ। ਚੇਅਰਮੈਨ ਗਿੱਲ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਸਰਕਾਰ ਨੇ ਅਨੇਕਾਂ ਜਾਤੀ ਜਮਾਤੀ ਕੰਮ ਕਰਕੇ ਅਤੇ ਲੋਕਾਂ ਨੂੰ ਨਿੱਜੀ ਫਾਇਦੇ ਲਈ ਯੋਜਨਾਵਾਂ ਦਾ ਲਾਭ ਦੇ ਕੇ ਪੰਜਾਬ ਅੰਦਰ ਸਰਕਾਰ ਬਣਾਉਣ ਦੇ ਸੁਪਨੇ ਲੈਣ ਵਾਲੀਆਂ ਵੱਖ- ਵੱਖ ਰਾਜਨੀਤਿਕ ਪਾਰਟੀਆਂ ਦੀ ਸਿਆਸੀ ਜ਼ਮੀਨ ਖਿਸਕਾ ਦਿੱਤੀ ਹੈ। 2027 ਦੀਆਂ ਵਿਧਾਨ ਸਭਾ ਚੋਣਾਂ ’ਚ ਕਿਸੇ ਵੀ ਪਾਰਟੀ ਨੂੰ ਜਿੱਤ ਨਸੀਬ ਨਾ ਹੁੰਦੀ ਦੇਖ ਕੇ ਝੂਠੇ ਸਰਵੇਖਣ ਕਰਵਾਏ ਜਾ ਰਹੇ ਹਨ ਅਤੇ ‘ਆਪ’ ਸਰਕਾਰ ਖਿਲਾਫ਼ ਕੂੜ ਪ੍ਰਚਾਰ ਹੀ ਨਹੀਂ ਕੀਤਾ ਜਾ ਰਿਹਾ ਸਗੋਂ ਮੁੱਖ ਮੰਤਰੀ ਮਾਨ ਅਤੇ ਉਨ੍ਹਾਂ ਦੀ ਪਤਨੀ ਡਾ: ਗੁਰਪ੍ਰੀਤ ਕੌਰ ’ਤੇ ਬੇਬੁਨਿਆਦ ਦੋਸ਼ ਲਗਾਏ ਜਾ ਰਹੇ ਹਨ।
ਪਿਛਲੀ ਖ਼ਬਰ ਬਾਬਾ ਸ਼੍ਰੀ ਚੰਦ ਕਾਲਜ ਆਫ਼ ਮੈਨੇਜਮੈਂਟ ਨੂਰਪੁਰਾ ਵਿਖੇ ਸੈਸ਼ਨ 2026-27 ਲਈ ਦਾਖ਼ਲੇ 14 ਸਤੰਬਰ ਤੱਕ ਹੋਣਗੇ ਕਾਲਜ ਵਿਚ ਬੀ.ਸ... ਅਗਲੀ ਖ਼ਬਰ ਨਿਊ ਏਜ ਵੈਲਫੇਅਰ ਕਲੱਬ ਵਲੋਂ ਖੂਨਦਾਨ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।