ਦਸਮੇਸ਼ ਕਿਸਾਨ ਮਜ਼ਦੂਰ ਯੂਨੀਅਨ ਦੀ ਤਲਵੰਡੀ ਕਲਾਂ ਵਿਖੇ ਮੀਟਿੰਗ
ਬੀਜਾ, 1 ਸਤੰਬਰ (ਅਵਤਾਰ ਸਿੰਘ ਜੰਟੀ ਮਾਨ)-ਤਖ਼ਤ ਸ੍ਰੀ ਦਮਦਮਾ ਸਾਹਿਬ, ਸਾਬੋ ਕੀ ਤਲਵੰਡੀ ਤੋਂ ਆਰੰਭ ਹੋਇਆ ਮੀਰੀ-ਪੀਰੀ ਖਾਲਸਾ ਮਾਰਚ ਦੁਪਹਿਰ ਬਾਅਦ ਧੰਨ ਧੰਨ ਸ਼੍ਰੀ ਹਰਗੋਬਿੰਦ ਸਾਹਿਬ ਜੀ ਦੇ ਚਰਨ ਛੋਹ ਪ੍ਰਾਪਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਕੋਟਾਂ ਵਿਖੇ ਪਹੁੰਚਣ ਉਪਰੰਤ ਪੂਰੇ ਜਾਹੋ-ਜਲਾਲ ਅਤੇ ਖਾਲਸਾਈ ਸ਼ਾਨੋ-ਸ਼ੌਕਤ ਨਾਲ ਆਪਣੇ ਅਗਲੇ ਪੜਾਅ ਲਈ ਬੋਲੇ ਸੋ ਨਿਹਾਲ ਦੇ ਜੈਕਾਰਿਆਂ ਨਾਲ ਰਵਾਨਾ ਹੋਇਆ। ਮਾਰਚ ਦੌਰਾਨ ਸਿੱਖ ਸੰਗਤ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਵੱਡੀ ਗਿਣਤੀ ਵਿਚ ਸੰਗਤ ਨੇ ਇਸ ਵਿਚ ਸ਼ਮੂਲੀਅਤ ਕੀਤੀ।
ਬੀਜਾ, 1 ਸਤੰਬਰ (ਅਵਤਾਰ ਸਿੰਘ ਜੰਟੀ ਮਾਨ)-ਤਖ਼ਤ ਸ੍ਰੀ ਦਮਦਮਾ ਸਾਹਿਬ, ਸਾਬੋ ਕੀ ਤਲਵੰਡੀ ਤੋਂ ਆਰੰਭ ਹੋਇਆ ਮੀਰੀ-ਪੀਰੀ ਖਾਲਸਾ ਮਾਰਚ ਦੁਪਹਿਰ ਬਾਅਦ ਧੰਨ ਧੰਨ ਸ਼੍ਰੀ ਹਰਗੋਬਿੰਦ ਸਾਹਿਬ ਜੀ ਦੇ ਚਰਨ ਛੋਹ ਪ੍ਰਾਪਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਕੋਟਾਂ ਵਿਖੇ ਪਹੁੰਚਣ ਉਪਰੰਤ ਪੂਰੇ ਜਾਹੋ-ਜਲਾਲ ਅਤੇ ਖਾਲਸਾਈ ਸ਼ਾਨੋ-ਸ਼ੌਕਤ ਨਾਲ ਆਪਣੇ ਅਗਲੇ ਪੜਾਅ ਲਈ ਬੋਲੇ ਸੋ ਨਿਹਾਲ ਦੇ ਜੈਕਾਰਿਆਂ ਨਾਲ ਰਵਾਨਾ ਹੋਇਆ। ਮਾਰਚ ਦੌਰਾਨ ਸਿੱਖ ਸੰਗਤ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਵੱਡੀ ਗਿਣਤੀ ਵਿਚ ਸੰਗਤ ਨੇ ਇਸ ਵਿਚ ਸ਼ਮੂਲੀਅਤ ਕੀਤੀ। ਮੀਰੀ ਪੀਰੀ ਮਾਰਚ ਦੇ ਸ਼੍ਰੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਕੋਟਾਂ ਪਹੁੰਚਣ ਮੌਕੇ ਧਾਰਮਿਕ ਆਗੂਆਂ, ਸਿੱਖ ਸੰਗਤ ਅਤੇ ਵੱਖ-ਵੱਖ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਮੀਰੀ ਪੀਰੀ ਮਾਰਚ ਵਿੱਚ ਵਿਸ਼ੇਸ਼ ਤੌਰ ’ਤੇ ਨਾਲ ਚੱਲ ਰਹੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੀਰੀ-ਪੀਰੀ ਖਾਲਸਾ ਮਾਰਚ ਦੇ ਪ੍ਰਬੰਧਾਂ ਅਤੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਸੰਗਤ ਨੇ ਕਿਹਾ ਕਿ ਅਜਿਹੇ ਧਾਰਮਿਕ ਮਾਰਚ ਨੌਜਵਾਨ ਪੀੜ੍ਹੀ ਨੂੰ ਸਿੱਖ ਇਤਿਹਾਸ ਅਤੇ ਗੁਰਮਤਿ ਨਾਲ ਜੋੜਨ ਦੇ ਨਾਲ-ਨਾਲ ਸਮਾਜਿਕ ਬੁਰਾਈਆਂ ਤੋਂ ਦੂਰ ਰਹਿਣ ਲਈ ਵੀ ਪ੍ਰੇਰਿਤ ਕਰਦੇ ਹਨ। ਇਸ ਸਮੇਂ ਅਡੀਸਨਲ ਸਕੱਤਰ ਭਗਵੰਤ ਸਿੰਘ ਧੰਗੇੜਾ, ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਨਵਤੇਜ ਸਿੰਘ ਖੱਟੜਾ, ਹਲਕਾ ਇੰਚਾਰਜ ਯਾਦਵਿੰਦਰ ਸਿੰਘ ਯਾਦੂ, ਹਲਕਾ ਪਾਇਲ ਦੇ ਇੰਚਾਰਜ ਮਨਜੀਤ ਸਿੰਘ ਮਦਨੀਪੁਰ , ਗੁਰਦੁਆਰਾ ਸ੍ਰੀ ਕਟਾਣਾ ਸਾਹਿਬ ਦੇ ਮੈਨੇਜਰ ਕੇਹਰ ਸਿੰਘ ਮਗਰ, ਮੈਨੇਜਰ ਇਕਬਾਲ ਸਿੰਘ, ਪੰਥ ਦੇ ਪ੍ਰਸਿੱਧ ਕਥਾਵਾਚਕ ਗਿਆਨੀ ਸਤਨਾਮ ਸਿੰਘ ਖਾਲਸਾ, ਅਕਾਲੀ ਦਲ ਦੇ ਸੀਨੀਅਰ ਆਗੂ ਗੁਰਪ੍ਰੀਤ ਸਿੰਘ ਲਾਪਰਾਂ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਤਜਿੰਦਰ ਸਿੰਘ ਇਕੋਲਾਹਾ, ਸਰਕਲ ਜਥੇਦਾਰ ਜਗਦੀਸ਼ ਸਿੰਘ ਦੀਸ਼ਾ ਆੜ੍ਹਤੀਆਂ, ਅਕਾਲੀ ਦਲ ਬਾਦਲ ਦੇ ਨਾਧੜਕ ਆਗੂ ਰਜਿੰਦਰ ਸਿੰਘ ਕੋਟ ਪਨੈਚ, ਮੁਖੀ ਅਧਿਕਾਰ ਮੰਚ ਗੁਰਦੀਪ ਸਿੰਘ ਮਦਨ, ਅਮਰਿੰਦਰ ਸਿੰਘ ਜਟਾਣਾ, ਸਰਕਲ ਪ੍ਰਧਾਨ ਜਸਦੀਪ ਸਿੰਘ ਮਾਂਗਟ, ਅੰਤਰਰਾਸ਼ਟਰੀ ਰਾਗੀ ਭਾਈ ਉਂਕਾਰ ਸਿੰਘ ਰੁਪਾਲੋਂ, ਸਾਬਕਾ ਸਰਪੰਚ ਸਤਪਾਲ ਸਿੰਘ ਮੰਡਿਆਲਾ ਕਲਾ, ਸਾਬਕਾ ਰਣਜੀਤ ਸਿੰਘ, ਮਨਦੀਪ ਸਿੰਘ ਖਾਲਸਾ, ਸੁਖਵਿੰਦਰ ਸਿੰਘ ਸੁੱਖਾ, ਮਾਸਟਰ ਬਲਵਿੰਦਰ ਸਿੰਘ, ਲੰਬੜਦਾਰ ਰਣਜੀਤ ਸਿੰਘ, ਦਲਭੰਜਨ ਸਿੰਘ, ਪ੍ਰਚਾਰਕ ਪਰਮਜੀਤ ਸਿੰਘ, ਪ੍ਰਚਾਰਕ ਹਰਪ੍ਰੀਤ ਸਿੰਘ, ਰਾਜਵਿੰਦਰ ਸਿੰਘ ਰਾਜੂ, ਪਿਆਰਾ ਸਿੰਘ ਦਹਿੜੂ, ਜਸਬੀਰ ਸਿੰਘ, ਸਤਨਾਮ ਸਿੰਘ, ਨੇਤਰ ਸਿੰਘ ਆਦਿ ਸਮੇਤ ਵੱਡੀ ਗਿਣਤੀ ਗੁਰੂ ਦੀਆਂ ਸੰਗਤਾਂ ਹਾਜ਼ਰ ਸਨ।