03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਕਿੰਡਰ ਗਾਰਟਨ ਸਕੂਲ ਦੇ ਹੈਂਡਬਾਲ ਅੰਡਰ-19 ਅਤੇ 14 ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਮੁਕਾਬਲੇ ਵਿਚ ਕਾਂਸੇ ਦੇ ਤਗਮੇ ਕੀਤੇ ਹਾਸਿਲ

ਸਮਰਾਲਾ, 2 ਸਤੰਬਤ (ਗੋਪਾਲ ਸੋਫਤ)-ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਕਰਵਾਏ ਗਏ 70ਵੇਂ ਜ਼ਿਲ੍ਹਾ ਪੱਧਰੀ ਹੈਂਡਬਾਲ ਮੁਕਾਬਲਿਆਂ ਵਿਚ ਸਮਰਾਲਾ ਜ਼ੋਨ ਤੋਂ ਖੇਡਦੇ ਹੋਏ ਕਿੰਡਰ ਗਾਰਟਨ ਐਂਡ ਸੀ. ਸੈਂ.

ਅਜੀਤ ਡੈਸਕ 03-09-2026
ਸਮਰਾਲਾ, 2 ਸਤੰਬਤ (ਗੋਪਾਲ ਸੋਫਤ)-ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਕਰਵਾਏ ਗਏ 70ਵੇਂ ਜ਼ਿਲ੍ਹਾ ਪੱਧਰੀ ਹੈਂਡਬਾਲ ਮੁਕਾਬਲਿਆਂ ਵਿਚ ਸਮਰਾਲਾ ਜ਼ੋਨ ਤੋਂ ਖੇਡਦੇ ਹੋਏ ਕਿੰਡਰ ਗਾਰਟਨ ਐਂਡ ਸੀ. ਸੈਂ. ਸਕੂਲ, ਸਮਰਾਲਾ ਦੇ ਅੰਡਰ-19 ਲੜਕਿਆਂ ਹੈਂਡਬਾਲ ਟੀਮ ਦੇ ਤਿੰਨ ਖਿਡਾਰੀਆਂ ਨੇ ਹਿੱਸਾ ਲਿਆ। ਜਿਸ ਵਿਚ ਉਨ੍ਹਾਂ ਨੇ ਸਾਹਨੇਵਾਲ ਜ਼ੋਨ ਨੂੰ ਹਰਾ ਕੇ ਤੀਜਾ ਸਥਾਨ ਹਾਸਲ ਕੀਤਾ ਅਤੇ ਅੰਡਰ-14 ਲੜਕਿਆਂ ਹੈਂਡਬਾਲ ਟੀਮ ਦੇ ਚਾਰ ਖਿਡਾਰੀਆਂ ਨੇ ਹਿੱਸਾ ਲਿਆ, ਜਿਸ ਵਿਚ ਉਨ੍ਹਾਂ ਨੇ ਦਾਖਾ ਜ਼ੋਨ ਨੂੰ ਹਰਾ ਕੇ ਤੀਜਾ ਸਥਾਨ ਹਾਸਿਲ ਕਰ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਸਕੂਲ ਦੇ ਡਾਇਰੈਕਟਰ ਸਰਬਜੀਤ ਕੌਰ ਨੇ ਦੱਸਿਆ ਕਿ ਹਰ ਸਾਲ ਸਾਡੇ ਸਕੂਲ ਦੇ ਬੱਚੇ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਤਗਮੇ ਜਿੱਤ ਕੇ ਸਕੂਲ ਦਾ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕਰਦੇ ਹਨ। ਸਕੂਲ ਦੇ ਚੇਅਰਮੈਨ ਦਲਜੀਤ ਸਿੰਘ ਸ਼ਾਹੀ, ਡਾਇਰੈਕਟਰ ਸਰਬਜੀਤ ਕੌਰ, ਪ੍ਰਿੰਸੀਪਲ ਰਣਜੋਤ ਕੌਰ ਨੇ ਬੱਚਿਆਂ ਨੂੰ ਉਤਸ਼ਾਹਿਤ ਕਰਦਿਆਂ ਕਿਹਾ ਕਿ ਖੇਡਾਂ ਮਨੁੱਖੀ ਜੀਵਨ ਦਾ ਅਟੁੱਟ ਹਿੱਸਾ ਹਨ। ਜਿੱਥੇ ਖੇਡਾਂ ਮਨੁੱਖੀ ਸਰੀਰ ਨੂੰ ਤੰਦਰੁਸਤ ਰੱਖਦੀਆਂ ਹਨ, ਉੱਥੇ ਮਾਨਸਿਕ ਤੌਰ ‘ਤੇ ਹੋਣ ਵਾਲੀਆਂ ਬਿਮਾਰੀਆਂ ਤੋਂ ਵੀ ਬਚਾਉਂਦੀਆਂ ਹਨ। ਖੇਡਾਂ ਇੱਕ ਵਿਦਿਆਰਥੀ ਨੂੰ ਅਨੁਸ਼ਾਸਨ ਵਿਚ ਰਹਿਣਾ ਸਿਖਾਉਂਦੀਆਂ ਹਨ ਅਤੇ ਨਸ਼ਿਆਂ ਤੋਂ ਵੀ ਦੂਰ ਰੱਖਦੀਆਂ ਹਨ। ਅੰਤ ਵਿਚ ਉਨ੍ਹਾਂ ਨੇ ਬੱਚਿਆਂ, ਉਨ੍ਹਾਂ ਦੇ ਮਾਪਿਆਂ ਨੂੰ ਇਸ ਪ੍ਰਾਪਤੀ ਲਈ ਵਧਾਈ ਦਿੱਤੀ।
ਪਿਛਲੀ ਖ਼ਬਰ ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਸਮਰਾਲਾ ਪੁੱਜਣ ’ਤੇ ਕੀਤਾ ਗਿਆ ਭਰਵਾਂ ਸਵਾਗਤ ਸਿਆਸੀ ਪਾਰਟੀਆਂ ਨੂੰ ਅਲਵਿਦਾ ਆਖ ਕਈ ਪਰਿਵਾਰ... ਅਗਲੀ ਖ਼ਬਰ ਕੇਂਦਰ ਦੀਆਂ ਕਿਸਾਨ ਲਾਹੇਵੰਦ ਸਕੀਮਾਂ ਜਾਰੀ ਰੱਖਣ ਲਈ ਹੁਣ ਕਿਸਾਨਾਂ ਨੂੰ ਹੋਣਾ ਪਵੇਗਾ ਰਜਿਸਟਰਡ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।