05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਮੀਰੀ ਪੀਰੀ ਖਾਲਸਾ ਮਾਰਚ ’ਚ ਦਿੱਤੇ ਗਏ ਸਹਿਯੋਗ ਦਾ ਨਵਤੇਜ ਸਿੰਘ ਖੱਟੜਾ ਤੇ ਮੈਨੇਜਰ ਝਬਾਲ ਵਲੋਂ ਧੰਨਵਾਦ

ਬੀਜਾ, 4 ਸਤੰਬਰ (ਕਸ਼ਮੀਰਾ ਸਿੰਘ ਬਗ਼ਲੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼੍ਰੀ ਅੰਮ੍ਰਿਤਸਰ ਸਾਹਿਬ ਵਲੋਂ ਆਯੋਜਿਤ ਕੀਤਾ ਰਿਹਾ ਵਿਸ਼ਾਲ ਮੀਰੀ ਪੀਰੀ ਖ਼ਾਲਸਾ ਮਾਰਚ ਜੋ ਕਿ ਪਿਛਲੀ ਦਿਨੀਂ ਤਖ਼ਤ ਸ਼੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ (ਬਠਿੰਡਾ) ਤੋਂ ਖ਼ਾਲਸਾਈ ਜੈਕਾਰਿਆਂ ਨਾਲ ਆਰੰਭ ਹੋ ਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ਼੍ਰੀ ਅਨੰਦਪੁਰ ਸਾਹਿਬ (ਵਿਖੇ ਰੋਪੜ) ਅੱਜ ਸੰਪੂਰਨਤਾ ਹੋ ਗਈ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਮੈਂਬਰ ਜਥੇਦਾਰ ਦਵਿੰਦਰ ਸਿੰਘ ਖੱਟੜਾ ਦੇ ਸਪੁੱਤਰ ਨਵਤੇਜ ਸਿੰਘ ਖੱਟੜਾ, ਮੈਨੇਜਰ ਇਕਬਾਲ ਸਿੰਘ ਝਬਾਲ ਨੇ ਕਰਦਿਆਂ ਆਖਿਆ ਕਿ ਇਸ ਮੀਰੀ ਪੀਰੀ ਖਾਲਸਾ ਦਾ ਹਲਕਾ ਖੰਨਾ ਸ਼ਹਿਰ ਅਧੀਨ ਆਉਂਦੇ ਪਿੰਡ ਇਕੋਲਾਹਾ, ਭੁਮੱਦੀ, ਘੁੰਗਰਾਲੀ ਰਾਜਪੂਤਾਂ, ਬੀਜਾ, ਗੁਰਦੁਆਰਾ ਮੰਜੀ ਸਾਹਿਬ ਕੋਟਾਂ, ਬਰਮਾਲੀਪੁਰ ਚੌਂਕ, ਜਸਪਾਲੋਂ, ਚੱਕ, ਫੋਕਲ ਪੁਆਇੰਟ ਮਹਿਦੂਦਾਂ ਆਦਿ ਤੋਂ ਹੁੰਦਾ ਹੋਇਆ ਸ਼੍ਰੀ ਕਟਾਣਾ ਸਾਹਿਬ ਵਿਖੇ ਰਾਤਰੀ ਵਿਸ਼ਰਾਮ ਕੀਤਾ ਗਿਆ ਸੀ।

ਅਜੀਤ ਡੈਸਕ 05-09-2026
ਬੀਜਾ, 4 ਸਤੰਬਰ (ਕਸ਼ਮੀਰਾ ਸਿੰਘ ਬਗ਼ਲੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼੍ਰੀ ਅੰਮ੍ਰਿਤਸਰ ਸਾਹਿਬ ਵਲੋਂ ਆਯੋਜਿਤ ਕੀਤਾ ਰਿਹਾ ਵਿਸ਼ਾਲ ਮੀਰੀ ਪੀਰੀ ਖ਼ਾਲਸਾ ਮਾਰਚ ਜੋ ਕਿ ਪਿਛਲੀ ਦਿਨੀਂ ਤਖ਼ਤ ਸ਼੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ (ਬਠਿੰਡਾ) ਤੋਂ ਖ਼ਾਲਸਾਈ ਜੈਕਾਰਿਆਂ ਨਾਲ ਆਰੰਭ ਹੋ ਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ਼੍ਰੀ ਅਨੰਦਪੁਰ ਸਾਹਿਬ (ਵਿਖੇ ਰੋਪੜ) ਅੱਜ ਸੰਪੂਰਨਤਾ ਹੋ ਗਈ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਮੈਂਬਰ ਜਥੇਦਾਰ ਦਵਿੰਦਰ ਸਿੰਘ ਖੱਟੜਾ ਦੇ ਸਪੁੱਤਰ ਨਵਤੇਜ ਸਿੰਘ ਖੱਟੜਾ, ਮੈਨੇਜਰ ਇਕਬਾਲ ਸਿੰਘ ਝਬਾਲ ਨੇ ਕਰਦਿਆਂ ਆਖਿਆ ਕਿ ਇਸ ਮੀਰੀ ਪੀਰੀ ਖਾਲਸਾ ਦਾ ਹਲਕਾ ਖੰਨਾ ਸ਼ਹਿਰ ਅਧੀਨ ਆਉਂਦੇ ਪਿੰਡ ਇਕੋਲਾਹਾ, ਭੁਮੱਦੀ, ਘੁੰਗਰਾਲੀ ਰਾਜਪੂਤਾਂ, ਬੀਜਾ, ਗੁਰਦੁਆਰਾ ਮੰਜੀ ਸਾਹਿਬ ਕੋਟਾਂ, ਬਰਮਾਲੀਪੁਰ ਚੌਂਕ, ਜਸਪਾਲੋਂ, ਚੱਕ, ਫੋਕਲ ਪੁਆਇੰਟ ਮਹਿਦੂਦਾਂ ਆਦਿ ਤੋਂ ਹੁੰਦਾ ਹੋਇਆ ਸ਼੍ਰੀ ਕਟਾਣਾ ਸਾਹਿਬ ਵਿਖੇ ਰਾਤਰੀ ਵਿਸ਼ਰਾਮ ਕੀਤਾ ਗਿਆ ਸੀ। ਨਵਤੇਜ ਸਿੰਘ ਖੱਟੜਾ ਨੇ ਕਿਹਾ ਮੈਨੇਜਰ ਇਕਬਾਲ ਸਿੰਘ ਝਬਾਲ ਦੀ ਅਗਵਾਈ ਵਾਲੀ ਸਮੁੱਚੀ ਟੀਮ ‘ਚ ਇੰਟਰਨੈਸ਼ਨਲ ਕਥਾ ਵਾਚਕ ਭਾਈ ਗੁਰਪ੍ਰੀਤ ਸਿੰਘ ਰੁਪਾਲੋਂ, ਪਰਮਜੀਤ ਸਿੰਘ ਗੁਰਦਾਸਪੁਰੀ ਉੱਘੇ ਪ੍ਰਚਾਰਕ, ਰਣਜੀਤ ਸਿੰਘ ਪਾਇਲ, ਦਲਭੰਜਨ ਸਿੰਘ, ਅੰਮ੍ਰਿਤਪਾਲ ਸਿੰਘ, ਗੁਰਬੀਰ ਸਿੰਘ, ਹਰਪ੍ਰੀਤ ਸਿੰਘ ਤੇ ਹੋਰ ਸੇਵਾਦਾਰਾਂ ਨੇ ਆਪੋ ਆਪਣੀਆਂ ਡਿਊਟੀਆਂ ਬੜੀ ਹੀ ਬਾਖ਼ੂਬੀ ਨਾਲ ਨਿਭਾਈਆਂ। ਉਨ੍ਹਾਂ ਨੇ ਕਿਹਾ ਕਿ ਨਗਰਾਂ ਦੀਆਂ ਸੰਗਤਾਂ ਨੇ ਮੀਰੀ ਪੀਰੀ ਖ਼ਾਲਸਾ ਮਾਰਚ ਦੇ ਸਵਾਗਤ ਲਈ ਥਾਂ ਥਾਂ ਸੁੰਦਰ ਗੇਟ, ਵੱਖ ਵੱਖ ਤਰ੍ਹਾਂ ਦੇ ਪਕਵਾਨ ਵੀ ਸੰਗਤਾਂ ਲਈ ਲਗਾਏ ਗਏ ਸਨ। ਨਵਤੇਜ ਸਿੰਘ ਖੱਟੜਾ ਤੇ ਮੈਨੇਜਰ ਇਕਬਾਲ ਸਿੰਘ ਝਬਾਲ ਨੇ ਇਲਾਕੇ ਦੀਆਂ ਸੰਗਤਾਂ ਤੇ ਗੁਰੂ ਘਰਾਂ ਦੀਆਂ ਪ੍ਰਬੰਧਕ ਕਮੇਟੀਆਂ , ਹੋਰ ਸੰਸਥਾਵਾਂ ਵਲੋਂ ਦਿੱਤੇ ਗਏ ਸਹਿਯੋਗ ਦਾ ਧੰਨਵਾਦ ਕਰਦਿਆਂ ਕਿਹਾ ਕਿ ਵੱਡੀ ਤਾਦਾਦ ‘ਚ ਸੰਗਤਾਂ ਨੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਨਤਮਸਤਕ ਹੋਈਆਂ ਅਤੇ ਸੁੰਦਰ ਗੱਡੀ ‘ਚ ਸੁਸ਼ੋਭਿਤ ਗੁਰੂ ਸਾਹਿਬਾਨਾਂ ਦੇ ਸ਼ਸਤਰ ਦੇ ਦਰਸ਼ਨ ਕੀਤੇ। ਅਤੇ ਸ਼੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਸੰਗਤਾਂ ਲਈ ਸਿੱਖ ਧਰਮ ਨਾਲ ਜੁੜਨ ਲਈ ਦਿੱਤੇ ਗਏ ਵਡਮੁੱਲੇ ਉਪਦੇਸ਼ਾਂ ‘ਤੇ ਪਹਿਰਾ ਦੇਣ ਦਾ ਪ੍ਰਣ ਵੀ ਕਿੱਤਾ। ਇਸ ਮੌਕੇ ਜਸਵੰਤ ਸਿੰਘ ਖ਼ਾਲਸਾ, ਜਗਦੀਸ ਸਿੰਘ ਦੀਸ਼ਾ, ਪਰਮਿੰਦਰ ਸਿੰ ਘ ਗਰਚਾ, ਰਾਜਿੰਦਰ ਸਿੰਘ ਪਨੈਚ, ਕਮਿੱਕਰ ਸਿੰਘ ਸਾਬਕਾ ਸਰਪੰਚ ਕੋਟ, ਸੁਖਵਿੰਦਰ ਸਿੰਘ ਸੁੱਖਾ, ਰਣਜੀਤ ਸਿੰਘ ਮਾਂਗਟ, ਮਾਸਟਰ ਬਲਵਿੰਦਰ ਸਿੰਘ ਭੁੱਲਰ, ਜਗਰੂਪ ਸਿੰਘ, ਜਸ਼ਨਦੀਪ ਸਿੰਘ ਜਟਾਣਾ, ਅਮਰਿੰਦਰ ਸਿੰਘ, ਜਸਵੰਤ ਸਿੰਘ ਜੱਸੀ, ਜਸਵੀਰ ਸਿੰਘ ਘੁੰਗਰਾਲੀ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਵੰਡਰਲੈਂਡ ਜਲੰਧਰ ਵਿਖੇ ਸੈਕਰਡ ਹਾਰਟ ਕਾਨਵੈਂਟ ਸਕੂਲ ਦਾ ਇੱਕ ਰੋਜ਼ਾ ਟੂਰ ਗਿਆ ਅਗਲੀ ਖ਼ਬਰ ਮੀਰੀ ਪੀਰੀ ਖ਼ਾਲਸਾ ਮਾਰਚ ਦਾ ਮਾਤਾ ਗੰਗਾ ਖ਼ਾਲਸਾ ਕਾਲਜ ਦੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਭਰਵਾਂ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।