06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਛਪਾਰ ਮੇਲੇ ਦੀ ਕਾਨਫ਼ਰੰਸ ਸੰਬੰਧੀ ਅਹਿਮ ਮੀਟਿੰਗ 7 ਸਤੰਬਰ ਨੂੰ-ਹਰਪ੍ਰੀਤ ਸਿੰਘ ਸਿੰਮਕ

ਡੇਹਲੋਂ, 5 ਸਤੰਬਰ (ਅੰਮ੍ਰਿਤਪਾਲ ਸਿੰਘ ਕੈਲੇ)-ਸ਼੍ਰੋਮਣੀ ਅਕਾਲੀ ਦਲ ਵਲੋਂ ਹਲਕਾ ਗਿੱਲ ਇੰਚਾਰਜ ਹਰਪ੍ਰੀਤ ਸਿੰਘ ਸਿੰਮਕ (ਸਾਬਕਾ ਜੱਜ) ਨੇ ਦੱਸਿਆ ਕਿ ਛਪਾਰ ਦੇ ਮੇਲੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਕਾਨਫ਼ਰੰਸ ਦੀਆਂ ਤਿਆਰੀਆਂ ਸਬੰਧੀ 7 ਸਤੰਬਰ 2026 ਨੂੰ ਸਵੇਰੇ 10. 00 ਵਜੇ ਗੁਰਦੁਆਰਾ ਸ਼੍ਰੀ ਮੰਜੀ ਸਾਹਿਬ, ਆਲਮਗੀਰ ਵਿਖੇ ਅਹਿਮ ਮੀਟਿੰਗ ਰੱਖੀ ਗਈ ਹੈ।

ਅਜੀਤ ਡੈਸਕ 06-09-2026
ਡੇਹਲੋਂ, 5 ਸਤੰਬਰ (ਅੰਮ੍ਰਿਤਪਾਲ ਸਿੰਘ ਕੈਲੇ)-ਸ਼੍ਰੋਮਣੀ ਅਕਾਲੀ ਦਲ ਵਲੋਂ ਹਲਕਾ ਗਿੱਲ ਇੰਚਾਰਜ ਹਰਪ੍ਰੀਤ ਸਿੰਘ ਸਿੰਮਕ (ਸਾਬਕਾ ਜੱਜ) ਨੇ ਦੱਸਿਆ ਕਿ ਛਪਾਰ ਦੇ ਮੇਲੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਕਾਨਫ਼ਰੰਸ ਦੀਆਂ ਤਿਆਰੀਆਂ ਸਬੰਧੀ 7 ਸਤੰਬਰ 2026 ਨੂੰ ਸਵੇਰੇ 10.00 ਵਜੇ ਗੁਰਦੁਆਰਾ ਸ਼੍ਰੀ ਮੰਜੀ ਸਾਹਿਬ, ਆਲਮਗੀਰ ਵਿਖੇ ਅਹਿਮ ਮੀਟਿੰਗ ਰੱਖੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਮੀਟਿੰਗ ਨੂੰ ਸੰਬੋਧਨ ਕਰਨ ਲਈ ਡਾ. ਦਲਜੀਤ ਸਿੰਘ ਚੀਮਾ ਸਕੱਤਰ ਸ਼੍ਰੋਮਣੀ ਅਕਾਲੀ ਦਲ ਵਿਸ਼ੇਸ਼ ਤੌਰ ‘ਤੇ ਪਹੁੰਚ ਰਹੇ ਹਨ। ਇਸ ਮੌਕੇ ਲੁਧਿਆਣਾ ਦਿਹਾਤੀ ਦੇ ਹਲਕਾ ਗਿੱਲ, ਹਲਕਾ ਦਾਖਾ, ਹਲਕਾ ਜਗਰਾਉਂ ਅਤੇ ਹਲਕਾ ਰਾਏਕੋਟ ਦੇ ਇੰਚਾਰਜਾਂ ਤੋਂ ਇਲਾਵਾ ਜ਼ਿਲ੍ਹਾ ਪ੍ਰਧਾਨ ਸਮੇਤ ਲੁਧਿਆਣਾ ਜ਼ਿਲ੍ਹੇ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਵਲੋਂ ਵੀ ਸ਼ਿਰਕਤ ਕੀਤੀ ਜਾਵੇਗੀ। ਹਲਕਾ ਗਿੱਲ ਇੰਚਾਰਜ ਸਿੰਮਕ ਨੇ ਸਮੂਹ ਸੰਗਤ, ਪਾਰਟੀ ਆਗੂਆਂ, ਅਹੁਦੇਦਾਰਾਂ ਅਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ 7 ਸਤੰਬਰ ਦਿਨ ਸੋਮਵਾਰ ਨੂੰ ਸਵੇਰੇ 10.00 ਵਜੇ ਸਮੇਂ ਸਿਰ ਪਹੁੰਚ ਕੇ ਇਸ ਅਹਿਮ ਮੀਟਿੰਗ ਦਾ ਹਿੱਸਾ ਬਣਨ ਅਤੇ ਛਪਾਰ ਮੇਲੇ ਦੀ ਕਾਨਫ਼ਰੰਸ ਸਬੰਧੀ ਆਪਣੇ ਕੀਮਤੀ ਵਿਚਾਰ ਤੇ ਸੁਝਾਅ ਸਾਂਝੇ ਕਰਨ। ਉਨ੍ਹਾਂ ਕਿਹਾ ਕਿ ਸਮੂਹ ਆਗੂਆਂ ਅਤੇ ਵਰਕਰਾਂ ਦੀ ਇੱਕਜੁੱਟਤਾ ਨਾਲ ਛਪਾਰ ਮੇਲੇ ਦੀ ਕਾਨਫ਼ਰੰਸ ਨੂੰ ਸਫਲ ਬਣਾਉਣ ਲਈ ਸੁਚੱਜੀ ਯੋਜਨਾਬੰਦੀ ਕੀਤੀ ਜਾਵੇਗੀ।
ਪਿਛਲੀ ਖ਼ਬਰ ਗੁਰੂ ਨਾਨਕ ਸਕੂਲ ਦੋਰਾਹਾ ਦੇ ਬਵਨਜੋਤ ਸਿੰਘ ਦੀ ਆਲ ਇੰਡੀਆ ਥਲ ਸੈਨਿਕ ਪ੍ਰਤੀਯੋਗਤਾ-2026 ਲਈ ਚੋਣ ਅਗਲੀ ਖ਼ਬਰ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਦਾ ਮੁੱਖ ਮਕਸਦ ਪੰਜਾਬ ਦੇ ਹੱਕਾਂ ਦੀ ਰਾਖੀ ਕਰਨਾ-ਸ਼ਿਵਾਲਿਕ ਪਿੰਡ ਗੁਰਮ, ਦੁਲੇਅ ਅ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।