13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਬਿਜਲੀ ਸਪਲਾਈ ਦੀ ਮਾੜੀ ਵਿਵਸਥਾ ਖ਼ਿਲਾਫ਼ ਕਿਸਾਨਾਂ ਵਲੋਂ ਲੁਧਿਆਣਾ–ਮਲੇਰਕੋਟਲਾ ਸੜਕ ’ਤੇ ਰੋਸ ਧਰਨਾ

ਡੇਹਲੋਂ, 12 ਸਤੰਬਰ (ਅੰਮ੍ਰਿਤਪਾਲ ਸਿੰਘ ਕੈਲੇ)-ਪਿੰਡ ਸਾਂਇਆ ਕਲਾਂ ਸਮੇਤ ਆਸ ਪਾਸ ਦੇ ਵੱਡੀ ਗਿਣਤੀ ਵਿੱਚ ਪਿੰਡਾਂ ਦੇ ਕਿਸਾਨਾਂ ਵਲੋਂ ਮੋਟਰਾਂ ਨੂੰ ਬਿਜਲੀ ਸਪਲਾਈ ਸਹੀ ਢੰਗ ਨਾਲ ਨਾ ਮਿਲਣ ਦੇ ਰੋਸ ਵਜੋਂ ਅੱਜ ਡੇਹਲੋਂ ਨੇੜੇ ਲੁਧਿਆਣਾ–ਮਲੇਰਕੋਟਲਾ ਸੜਕ ’ਤੇ ਰੋਸ ਧਰਨਾ ਲਗਾਕੇ ਬਿਜਲੀ ਵਿਭਾਗ ਅਤੇ ਪੰਜਾਬ ਸਰਕਾਰ ਖ਼ਿਲਾਫ਼ ਆਪਣਾ ਰੋਸ ਜ਼ਾਹਿਰ ਕੀਤਾ ਗਿਆ। ਧਰਨੇ ਦੌਰਾਨ ਕਿਸਾਨਾਂ ਨੇ ਬਿਜਲੀ ਸਪਲਾਈ ਦੇ ਨਾਕਸ ਪ੍ਰਬੰਧਾਂ ਨੂੰ ਲੈ ਕੇ ਜੰਮਕੇ ਨਾਅਰੇਬਾਜ਼ੀ ਕੀਤੀ।

ਅਜੀਤ ਡੈਸਕ 13-09-2026
ਡੇਹਲੋਂ, 12 ਸਤੰਬਰ (ਅੰਮ੍ਰਿਤਪਾਲ ਸਿੰਘ ਕੈਲੇ)-ਪਿੰਡ ਸਾਂਇਆ ਕਲਾਂ ਸਮੇਤ ਆਸ ਪਾਸ ਦੇ ਵੱਡੀ ਗਿਣਤੀ ਵਿੱਚ ਪਿੰਡਾਂ ਦੇ ਕਿਸਾਨਾਂ ਵਲੋਂ ਮੋਟਰਾਂ ਨੂੰ ਬਿਜਲੀ ਸਪਲਾਈ ਸਹੀ ਢੰਗ ਨਾਲ ਨਾ ਮਿਲਣ ਦੇ ਰੋਸ ਵਜੋਂ ਅੱਜ ਡੇਹਲੋਂ ਨੇੜੇ ਲੁਧਿਆਣਾ–ਮਲੇਰਕੋਟਲਾ ਸੜਕ ’ਤੇ ਰੋਸ ਧਰਨਾ ਲਗਾਕੇ ਬਿਜਲੀ ਵਿਭਾਗ ਅਤੇ ਪੰਜਾਬ ਸਰਕਾਰ ਖ਼ਿਲਾਫ਼ ਆਪਣਾ ਰੋਸ ਜ਼ਾਹਿਰ ਕੀਤਾ ਗਿਆ। ਧਰਨੇ ਦੌਰਾਨ ਕਿਸਾਨਾਂ ਨੇ ਬਿਜਲੀ ਸਪਲਾਈ ਦੇ ਨਾਕਸ ਪ੍ਰਬੰਧਾਂ ਨੂੰ ਲੈ ਕੇ ਜੰਮਕੇ ਨਾਅਰੇਬਾਜ਼ੀ ਕੀਤੀ। ਧਰਨਾਕਾਰੀ ਕਿਸਾਨਾਂ ਨੇ ਦੱਸਿਆ ਕਿ ਝੋਨੇ ਦੀ ਫ਼ਸਲ ਪੱਕਣ ਦੇ ਕਿਨਾਰੇ ਪਹੁੰਚ ਚੁੱਕੀ ਹੈ ਅਤੇ ਇਸ ਸਮੇਂ ਫ਼ਸਲ ਨੂੰ ਪਾਣੀ ਦੀ ਬਹੁਤ ਜ਼ਰੂਰਤ ਹੈ, ਪਰ ਬਿਜਲੀ ਬੋਰਡ ਵਲੋਂ ਖੇਤੀਬਾੜੀ ਮੋਟਰਾਂ ਲਈ ਬਿਜਲੀ ਸਪਲਾਈ ਵਿੱਚ ਕਮੀ ਕੀਤੇ ਜਾਣ ਕਾਰਨ ਕਿਸਾਨਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਿਸਾਨਾਂ ਦਾ ਕਹਿਣਾ ਸੀ ਕਿ ਮੋਟਰਾਂ ਨੂੰ ਲੋੜ ਅਨੁਸਾਰ ਬਿਜਲੀ ਨਾ ਮਿਲਣ ਕਾਰਨ ਉਨ੍ਹਾਂ ਨੂੰ ਫ਼ਸਲ ਦੀ ਸਿੰਚਾਈ ਲਈ ਮਹਿੰਗੇ ਭਾਅ ਦਾ ਡੀਜ਼ਲ ਫੂਕ ਕੇ ਜਨਰੇਟਰ ਚਲਾਉਣੇ ਪੈ ਰਹੇ ਹਨ, ਜਿਸ ਨਾਲ ਖੇਤੀਬਾੜੀ ਦਾ ਖਰਚਾ ਹੋਰ ਵਧ ਰਿਹਾ ਹੈ। ਉਹਨਾਂ ਕਿਹਾ ਕਿ ਇਕ ਪਾਸੇ ਮੁੱਖ ਮੰਤਰੀ ਭਗਵੰਤ ਮਾਨ ਕਿਸਾਨਾਂ ਨੂੰ ਬਿਜਲੀ ਸਹੂਲਤਾਂ ਦਿਨ ਵੇਲੇ ਦਿੱਤੇ ਜਾਣ ਦੀਆਂ ਨਿੱਤ ਦਿਨ ਸਟੇਜ਼ਾਂ ਤੇ ਪ੍ਰਚਾਰ ਕਰਦੇ ਹਨ, ਪਰ ਦੂਸਰੇ ਪਾਸੇ ਜ਼ਮੀਨੀ ਪੱਧਰ ਤੇ ਕਿਸਾਨਾਂ ਨੂੰ ਬਿਜਲੀ ਸਿਰਫ ਤਿੰਨ ਘੰਟੇ ਹੀ ਦਿੱਤੀ ਜਾ ਰਹੀ ਹੈ। ਕਿਸਾਨਾਂ ਨੇ ਕਿਹਾ ਕਿ ਇੱਕ ਪਾਸੇ ਖੇਤੀਬਾੜੀ ਲਾਗਤਾਂ ਲਗਾਤਾਰ ਵਧ ਰਹੀਆਂ ਹਨ, ਜਦਕਿ ਦੂਜੇ ਪਾਸੇ ਬਿਜਲੀ ਦੀ ਨਾਕਸ ਸਪਲਾਈ ਨੇ ਉਨ੍ਹਾਂ ਦੀਆਂ ਮੁਸ਼ਕਲਾਂ ਵਿੱਚ ਹੋਰ ਵਾਧਾ ਕਰ ਦਿੱਤਾ ਹੈ। ਉਨ੍ਹਾਂ ਮੰਗ ਕੀਤੀ ਕਿ ਖੇਤੀਬਾੜੀ ਮੋਟਰਾਂ ਲਈ ਬਿਜਲੀ ਦੀ ਸਪਲਾਈ ਨਿਰਵਿਘਨ ਅਤੇ ਨਿਰਧਾਰਤ ਸਮੇਂ ਅਨੁਸਾਰ ਯਕੀਨੀ ਬਣਾਈ ਜਾਵੇ ਤਾਂ ਜੋ ਝੋਨੇ ਦੀ ਫ਼ਸਲ ਨੂੰ ਸਮੇਂ ਸਿਰ ਪਾਣੀ ਮਿਲ ਸਕੇ। ਇਸ ਮੌਕੇ ਕਿਸਾਨਾਂ ਨੇ ਪੰਜਾਬ ਸਰਕਾਰ ਅਤੇ ਬਿਜਲੀ ਬੋਰਡ ਤੋਂ ਮਸਲੇ ਦਾ ਤੁਰੰਤ ਹੱਲ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਜੇਕਰ ਬਿਜਲੀ ਸਪਲਾਈ ਵਿੱਚ ਸੁਧਾਰ ਨਾ ਕੀਤਾ ਗਿਆ ਤਾਂ ਕਿਸਾਨਾਂ ਨੂੰ ਆਪਣੇ ਸੰਘਰਸ਼ ਨੂੰ ਹੋਰ ਤਿੱਖਾ ਕਰਨ ਲਈ ਮਜਬੂਰ ਹੋਣਾ ਪਵੇਗਾ। ਧਰਨੇ ਦੌਰਾਨ ਕਿਸਾਨਾਂ ਵਲੋਂ ਪੰਜਾਬ ਸਰਕਾਰ ਅਤੇ ਬਿਜਲੀ ਵਿਭਾਗ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ।ਇਸ ਸਮੇਂ ਸੁਖਪਾਲ ਸਿੰਘ ਕਾਲਖ, ਸਾਬਕਾ ਸਰਪੰਚ ਹਰਪਾਲ ਸਿੰਘ ਪਾਲੀ ਸਾਇਆ, ਗੁਰਜੰਟ ਸਿੰਘ, ਸੁਖਦੇਵ ਸਿੰਘ, ਸਰਪੰਚ ਸੁਲਤਾਨ ਸਿੰਘ, ਜਗਵਿੰਦਰ ਸਿੰਘ, ਹਰਵਿੰਦਰ ਸਿੰਘ, ਕੁਲਵਿੰਦਰ ਸਿੰਘ ਗੋਲੂ, ਸੁਖਬੀਰ ਸਿੰਘ ਸਿਮੀ, ਹਰਜਿੰਦਰ ਸਿੰਘ, ਸੁਖਵਿੰਦਰ ਸਿੰਘ, ਅਮਨਦੀਪ ਸਿੰਘ, ਜਗਜੀਤ ਸਿੰਘ ਟੀਟੂ, ਮਨਜਿੰਦਰ ਸਿੰਘ, ਕੁਲਦੀਪ ਸਿੰਘ, ਤਜਿੰਦਰ ਸਿੰਘ, ਰਘਵਿੰਦਰ ਸਿੰਘ, ਜਗਮੋਹਣ ਸਿੰਘ, ਸਿਮਰਜੀਤ ਸਿੰਘ, ਬਲਜੀਤ ਸਿੰਘ, ਗੁਰਦੀਪ ਸਿੰਘ ਗੱਗੂ, ਪਰਮਿੰਦਰ ਸਿੰਘ ਸਮੇਤ ਇਲਾਕੇ ਦੇ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।
ਪਿਛਲੀ ਖ਼ਬਰ ਖ਼ਤਰਨਾਕ ਇਲਾਕੇ ਵਿਚ ਲੁਕੀਆਂ 3 ਨਾਬਾਲਗ ਲੜਕੀਆਂ ਪੁਲਿਸ ਨੇ ਲੱਭ ਕੇ ਘਰ ਪਹੁੰਚਾਈਆਂ ਅਗਲੀ ਖ਼ਬਰ ਨਸ਼ਿਆਂ ਖਿਲਾਫ ਪੁਲਿਸ ਦੇ ਨਾਲ ਲੋਕਾਂ ਦੀ ਭੂਮਿਕਾ ਵੀ ਬਰਾਬਰ ਜ਼ਰੂਰੀ–ਡਾ. ਦਰਪਣ ਆਹਲੂਵਾਲੀਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।