13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਡਬਲ ਇੰਜਨ ਵਾਲੀ ਭਾਜਪਾ ਦੀ ਸਰਕਾਰ ਹੀ ਪੰਜਾਬ ਵਿਚੋਂ ਨਸ਼ੇ ਵਰਗੇ ਕੋਹੜ ਨੂੰ ਕਰ ਸਕਦੀ ਹੈ ਜੜੋਂ ਖ਼ਤਮ-ਪ੍ਰਧਾਨ ਸੰਜੀਵ ਕੁਮਾਰ

ਸਾਹਨੇਵਾਲ, 12 ਸਤੰਬਰ (ਹਨੀ ਚਾਠਲੀ)-ਪੰਜਾਬ ਦੀ ਜਵਾਨੀ ਨੂੰ ਨਸ਼ਾ ਸਿਉਂਕ ਵਾਂਗ ਖਾ ਰਿਹਾ ਹੈ ਅਤੇ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦਾ ਸਿਰਫ਼ ਰਾਗ ਹੀ ਅਲਾਪ ਰਹੀ ਹੈ, ਜ਼ਮੀਨੀ ਪੱਧਰ ‘ਤੇ ਕੁੱਝ ਨਹੀਂ ਹੋ ਰਿਹਾ। ਜੇਕਰ ਲੋਕ ਸੱਚਮੁੱਚ ਪੰਜਾਬ ਨੂੰ ਨਸ਼ਾ ਮੁਕਤ ਬਣਾਉਣਾ ਚਾਹੁੰਦੇ ਹਨ ਤਾਂ ਉਨ੍ਹਾਂ ਨੂੰ 2027 ‘ਚ ਵਿਧਾਨ ਸਭਾ ਦੀਆਂ ਹੋਣ ਜਾ ਰਹੀਆਂ ਚੋਣਾਂ ਵਿਚ ਭਾਜਪਾ ਦੀ ਸਰਕਾਰ ਬਣਾਉਣੀ ਹੋਵੇਗੀ।

ਸਾਹਨੇਵਾਲ ‘ਚ ‘ਆਪ’ ਸਰਕਾਰ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦੇ ਹੋਏ ਭਾਜਪਾ ਸਰਕਲ ਸਾਹਨੇਵਾਲ ਦੇ ਪ੍ਰਧਾਨ ਸੰਜੀਵ ਕੁਮਾਰ ਤੇ ਹੋਰ। ਤਸਵੀਰ : ਹਨੀ ਚਾਠਲੀ 13-09-2026
ਸਾਹਨੇਵਾਲ, 12 ਸਤੰਬਰ (ਹਨੀ ਚਾਠਲੀ)-ਪੰਜਾਬ ਦੀ ਜਵਾਨੀ ਨੂੰ ਨਸ਼ਾ ਸਿਉਂਕ ਵਾਂਗ ਖਾ ਰਿਹਾ ਹੈ ਅਤੇ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦਾ ਸਿਰਫ਼ ਰਾਗ ਹੀ ਅਲਾਪ ਰਹੀ ਹੈ, ਜ਼ਮੀਨੀ ਪੱਧਰ ‘ਤੇ ਕੁੱਝ ਨਹੀਂ ਹੋ ਰਿਹਾ। ਜੇਕਰ ਲੋਕ ਸੱਚਮੁੱਚ ਪੰਜਾਬ ਨੂੰ ਨਸ਼ਾ ਮੁਕਤ ਬਣਾਉਣਾ ਚਾਹੁੰਦੇ ਹਨ ਤਾਂ ਉਨ੍ਹਾਂ ਨੂੰ 2027 ‘ਚ ਵਿਧਾਨ ਸਭਾ ਦੀਆਂ ਹੋਣ ਜਾ ਰਹੀਆਂ ਚੋਣਾਂ ਵਿਚ ਭਾਜਪਾ ਦੀ ਸਰਕਾਰ ਬਣਾਉਣੀ ਹੋਵੇਗੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਜਪਾ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੇ ਦਿਸ਼ਾ ਨਿਰਦੇਸ਼ ਅਤੇ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਪ੍ਰਧਾਨ ਸੰਨੀ ਕੈਂਥ ਦੀ ਰਹਿਨੁਮਾਈ ਹੇਠ ਸਾਹਨੇਵਾਲ ਦੇ ਰਾਮਗੜ੍ਹ ਚੌਂਕ ਵਿਖੇ ਆਪ ਸਰਕਾਰ ਦੇ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਨ ਉਪਰੰਤ ਭਾਰਤੀ ਜਨਤਾ ਪਾਰਟੀ ਸਰਕਲ ਸਾਹਨੇਵਾਲ ਦੇ ਪ੍ਰਧਾਨ ਸੰਜੀਵ ਕੁਮਾਰ ਨੇ ਗੱਲਬਾਤ ਕਰਦਿਆਂ ਪ੍ਰਗਟ ਕੀਤਾ। ਪ੍ਰਧਾਨ ਸੰਜੀਵ ਕੁਮਾਰ ਨੇ ਕਿਹਾ ਕਿ ਆਪ ਸਰਕਾਰ ਦੇ ਨਸ਼ਾ ਖ਼ਤਮ ਕਰਨ ਦੇ ਇਹ ਦਾਅਵੇ ਇਕ ਝੂਠ ਦਾ ਪੁਲੰਦਾ ਸਾਬਤ ਹੋ ਰਿਹਾ ਹੈ ਕਿਉਂਕਿ ਅੱਜ ਪਿੰਡਾਂ, ਕਸਬਿਆਂ ਅਤੇ ਸ਼ਹਿਰਾਂ ਵਿਚ ਨਸ਼ਾ ਖੁੱਲ੍ਹੇਆਮ ਵਿਕ ਰਿਹਾ ਹੈ ਜਿਸ ਕਾਰਨ ਅੱਜ ਪੰਜਾਬ ਦੇ ਨੌਜਵਾਨ ਇਨ੍ਹਾਂ ਨਸ਼ਿਆਂ ਕਾਰਨ ਆਪਣੀਆਂ ਕੀਮਤੀ ਜਾਨਾਂ ਗੁਆ ਰਹੇ ਹਨ। ਉਨ੍ਹਾਂ ਕਿਹਾ ਕਿ ਡਬਲ ਇੰਜਨ ਵਾਲੀ ਭਾਜਪਾ ਦੀ ਸਰਕਾਰ ਹੀ ਪੰਜਾਬ ਵਿਚੋਂ ਨਸ਼ੇ ਵਰਗੇ ਕੋਹੜ ਨੂੰ ਜੜੋਂ ਖ਼ਤਮ ਕਰ ਸਕਦੀ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਅਜਮੇਰ ਸਿੰਘ ਭਾਗਪੁਰ, ਗੁਰਚਰਨ ਸਿੰਘ ਰਾਜਪੂਤ, ਗੁਰਜੰਟ ਸਿੰਘ, ਡਾ. ਅੰਮ੍ਰਿਤ ਸਹੋਤਾ, ਸਾਨੀਆ, ਕੁਲਵਿੰਦਰ ਸਿੰਘ ਸ਼ੈਂਕੀ, ਬੰਪੀ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਡਾ. ਭੀਮ ਰਾਉ ਅੰਬੇਡਕਰ ਦੇ ਬੁੱਤ ਨਾਲ ਛੇੜਛਾੜ ਦੇ ਵਿਰੋਧ ਵਿੱਚ ਪਿੰਡ ਬਿਲਾਸਪੁਰ ਵਾਸੀਆਂ ਵਲੋਂ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਭਾਈ ਮਰਦਾਨਾ ਵੈਲਫ਼ੇਅਰ ਸੁਸਾਇਟੀ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕਰ ਕੇ ਅਹਿਮ ਮੰਗਾਂ ਲਈ ਦਿੱਤਾ ਮੰਗ ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।