13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਪਾਇਲ ਵਿਚ 19ਵਾਂ ਗੁਰਮਤਿ ਸਮਾਗਮ 18 ਅਤੇ 19 ਨੂੰ

ਪਾਇਲ, 12 ਸਤੰਬਰ (ਰਜਿੰਦਰ ਸਿੰਘ)-ਗੁਰਮਤਿ ਪ੍ਰਚਾਰ ਸੰਸਥਾ (ਰਜਿ:) ਪਾਇਲ ਵੱਲੋਂ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਤਾ ਗੱਦੀ ਨੂੰ ਸਮਰਪਿਤ 19ਵਾਂ ਮਹਾਨ ਗੁਰਮਤਿ ਸਮਾਗਮ ਦਾਣਾ ਮੰਡੀ ਪਾਇਲ ਵਿਖੇ 18 ਅਤੇ 19 ਸਤੰਬਰ ਨੂੰ ਸ਼ਾਮ 7 ਵਜੇ ਤੋਂ ਰਾਤ 11 ਵਜੇ ਤੱਕ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੰਸਥਾ ਦੇ ਖਜ਼ਾਨਚੀ ਸੁਰਿੰਦਰ ਸਿੰਘ ਢਿੱਲੋ ਨੇ ਸਮਾਗਮ ਦਾ ਪੋਸਟਰ ਜਾਰੀ ਕਰਨ ਸਮੇਂ ਦੱਸਿਆ ਕਿ ਇਸ ਮਹਾਨ ਕੀਰਤਨ ਸਮਾਗਮ ਵਿੱਚ ਸਿੱਖ ਪੰਥ ਦੇ ਪ੍ਰਸਿੱਧ ਕੀਰਤਨੀ ਜੱਥੇ ਅਤੇ ਕਥਾਵਾਚਕ ਪਹੁੰਚ ਰਹੇ ਹਨ।

ਅਜੀਤ ਡੈਸਕ 13-09-2026
ਪਾਇਲ, 12 ਸਤੰਬਰ (ਰਜਿੰਦਰ ਸਿੰਘ)-ਗੁਰਮਤਿ ਪ੍ਰਚਾਰ ਸੰਸਥਾ (ਰਜਿ:) ਪਾਇਲ ਵੱਲੋਂ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਤਾ ਗੱਦੀ ਨੂੰ ਸਮਰਪਿਤ 19ਵਾਂ ਮਹਾਨ ਗੁਰਮਤਿ ਸਮਾਗਮ ਦਾਣਾ ਮੰਡੀ ਪਾਇਲ ਵਿਖੇ 18 ਅਤੇ 19 ਸਤੰਬਰ ਨੂੰ ਸ਼ਾਮ 7 ਵਜੇ ਤੋਂ ਰਾਤ 11 ਵਜੇ ਤੱਕ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੰਸਥਾ ਦੇ ਖਜ਼ਾਨਚੀ ਸੁਰਿੰਦਰ ਸਿੰਘ ਢਿੱਲੋ ਨੇ ਸਮਾਗਮ ਦਾ ਪੋਸਟਰ ਜਾਰੀ ਕਰਨ ਸਮੇਂ ਦੱਸਿਆ ਕਿ ਇਸ ਮਹਾਨ ਕੀਰਤਨ ਸਮਾਗਮ ਵਿੱਚ ਸਿੱਖ ਪੰਥ ਦੇ ਪ੍ਰਸਿੱਧ ਕੀਰਤਨੀ ਜੱਥੇ ਅਤੇ ਕਥਾਵਾਚਕ ਪਹੁੰਚ ਰਹੇ ਹਨ। ਜਿਨਾਂ ਵਿੱਚ ਭਾਈ ਗੁਰਕੀਰਤ ਸਿੰਘ (ਹਜ਼ੂਰੀ ਰਾਗੀ ਦਰਬਾਰ ਸਾਹਿਬ ਸ਼੍ਰੀ ਅੰਮ੍ਰਿਤਸਰ), ਗਿਆਨੀ ਜਸਵਿੰਦਰ ਸਿੰਘ ਸ਼ਹੂਰ (ਕਥਾ ਵਾਚਕ ਸ਼੍ਰੀ ਅੰਮ੍ਰਿਤਸਰ ਸਾਹਿਬ), ਗਿਆਨੀ ਸਿਮਰਨਜੀਤ ਸਿੰਘ ਟੋਹਾਣਾ (ਕਥਾ ਵਾਚਕ), ਗਿਆਨੀ ਜਸਵਿੰਦਰ ਸਿੰਘ ਕਲੇਰ (ਕਥਾ ਵਾਚਕ ਧਾਰੀਵਾਲ ਵਾਲੇ), ਭਾਈ ਮਨਦੀਪ ਸਿੰਘ (ਕੀਰਤਨੀ ਜਥਾ ਬੀਜੇ ਵਾਲੇ), ਭਾਈ ਗੁਰਚਰਨ ਸਿੰਘ ਰਾਗੀ ਜਥਾ (ਖੰਨੇ ਵਾਲੇ) ਪਹੁੰਚ ਰਹੇ ਹਨ। ਉਹਨਾਂ ਦੱਸਿਆ ਸੰਸਥਾ ਵੱਲੋਂ ਧਾਰਮਿਕ ਲਿਟੇਚਰ ਦੇ ਨਾਲ ਓਂ ਅ ੲ ਵਾਲੀ ਫੱਟੀ ਵਿਸ਼ੇਸ਼ ਤੌਰ ’ਤੇ ਵੰਡੀ ਜਾਵੇਗੀ। ਪੋਸਟਰ ਜਾਰੀ ਕਰਨ ਸਮੇਂ ਸੰਸਥਾ ਦੇ ਪ੍ਰਧਾਨ ਅਮਰੀਕ ਸਿੰਘ, ਮਨਦੀਪ ਸਿੰਘ ਚੀਮਾ, ਬਲਦੇਵ ਸਿੰਘ, ਗੁਰਜੰਟ ਸਿੰਘ, ਵਿਪਨਜੋਤ ਸਿੰਘ, ਸਚਕੀਰਤ ਸਿੰਘ, ਸਹਿਜਜੋਤ ਸਿੰਘ, ਪ੍ਰਭਜੋਤ ਸਿੰਘ, ਹਰਮਨਜੀਤ ਸਿੰਘ, ਕਾਕਾ ਸਿੰਘ, ਜਸ਼ਨਜੋਤ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਕਿਲ੍ਹਾ ਰਾਏਪੁਰ ਵਿਖੇ ਮੁਫ਼ਤ ਮੈਡੀਕਲ ਕੈਂਪ ਅਗਲੀ ਖ਼ਬਰ ਏ. ਐਸ. ਕਾਲਜ ਫਾਰ ਵੂਮੈਨ ਖੰਨਾ ਵਿਖੇ ਵੋਟਰ ਜਾਗਰੂਕਤਾ ਕੈਂਪ ਦੀ ਸ਼ੁਰੂਆਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।