ਲੈਕਚਰਾਰ ਕੇਡਰ ਯੂਨੀਅਨ ਵਲੋਂ ਜਨਰਲ ਸਕੱਤਰ ਦਵਿੰਦਰ ਸਿੰਘ ਨਾਲ ਦੁੱਖ ਦਾ ਪ੍ਰਗਟਾਵਾ
ਕੁਹਾੜਾ, 13 ਸਤੰਬਰ (ਸੰਦੀਪ ਸਿੰਘ ਕੁਹਾੜਾ)-ਲੈਕਚਰਾਰ ਕੇਡਰ ਯੂਨੀਅਨ, ਪੰਜਾਬ ਦੇ ਸੂਬਾ ਵਿੱਤ ਸਕੱਤਰ ਅਤੇ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਧਰਮਜੀਤ ਸਿੰਘ ਢਿੱਲੋਂ ਨੇ ਯੂਨੀਅਨ ਦੇ ਜਨਰਲ ਸਕੱਤਰ ਦਵਿੰਦਰ ਸਿੰਘ ਗੁਰੂ ਦੇ ਮਾਤਾ ਜਸਵੰਤ ਕੌਰ ਦੇ ਅਕਾਲ ਚਲਾਣੇ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਨਾਲ ਜ਼ਿਲ੍ਹਾ ਪ੍ਰਧਾਨ ਲੇਡੀਜ਼ ਵਿੰਗ ਸ਼ਿਵਾਨੀ ਹੇਮਲਤਾ, ਰੇਖਾ ਬਹਿਲ, ਅਮਰਜੀਤ ਸਿੰਘ ਘੁਡਾਣੀ ਸਲਾਹਕਾਰ, ਜਗਦੀਪ ਸਿੰਘ, ਰਾਜਵੀਰ ਸਿੰਘ, ਬਲਰਾਜ ਸਿੰਘ ਮੋਹਾਲੀ, ਹਰਪ੍ਰੀਤ ਸਿੰਘ, ਹਰਦੀਪ ਸਿੰਘ, ਜਤਿੰਦਰ ਸਿੰਘ, ਜਸਵਿੰਦਰ ਸਿੰਘ, ਹਰਭਜਨ ਸਿੰਘ ਢਿੱਲੋਂ, ਬਲਰਾਜ ਸਿੰਘ ਗਰੇਵਾਲ, ਮਨਦੀਪ ਸਿੰਘ ਸੇਖੋਂ, ਗੁਰਪ੍ਰੀਤ ਸਿੰਘ ਮੁੰਡੀਆਂ, ਸੰਜੀਵ ਕਥੂਰੀਆ,ਜਸਪਾਲ ਸਿੰਘ, ਪ੍ਰੈੱਸ ਸਕੱਤਰ ਅਲਬੇਲ ਸਿੰਘ ਪੁੜੈਣ ਅਤੇ ਸਮੂਹ ਯੂਨੀਅਨ ਮੈਂਬਰਾਂ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।
ਅਜੀਤ ਡੈਸਕ
14-09-2026