ਖੰਨਾ ਵਿਖੇ ਸ਼੍ਰੋਮਣੀ ਅਕਾਲੀ ਦਲ ਨੂੰ ਝਟਕਾ ਕੁਲਦੀਪ ਸਿੰਘ ਕਾਂਡਾ ਨੇ ਅਕਾਲੀ ਦਲ ਛੱਡ ਕਾਂਗਰਸ ਪਾਰਟੀ ਦਾ ਫੜਿਆ ਪੱਲਾ
ਖੰਨਾ, 14 ਸਤੰਬਰ (ਹਰਜਿੰਦਰ ਸਿੰਘ ਲਾਲ)-ਹਲਕਾ ਖੰਨਾ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ, ਜਦੋ ਕੁਲਦੀਪ ਸਿੰਘ ਕਾਂਡਾ ਨੇ ਅਕਾਲੀ ਦਲ ਨੂੰ ਅਲਵਿਦਾ ਆਖ ਕੇ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ। ਸਾਬਕਾ ਮੰਤਰੀ ਗੁਰਕੀਰਤ ਸਿੰਘ ਦੀ ਰਹਿਨੁਮਾਈ ਹੇਠ ਕੁਲਦੀਪ ਸਿੰਘ ਕਾਂਡਾ ਆਪਣੇ ਸਾਥੀਆਂ ਸਮੇਤ ਕਾਂਗਰਸ ਵਿਚ ਸ਼ਾਮਲ ਹੋਏ।
ਖੰਨਾ, 14 ਸਤੰਬਰ (ਹਰਜਿੰਦਰ ਸਿੰਘ ਲਾਲ)-ਹਲਕਾ ਖੰਨਾ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ, ਜਦੋ ਕੁਲਦੀਪ ਸਿੰਘ ਕਾਂਡਾ ਨੇ ਅਕਾਲੀ ਦਲ ਨੂੰ ਅਲਵਿਦਾ ਆਖ ਕੇ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ। ਸਾਬਕਾ ਮੰਤਰੀ ਗੁਰਕੀਰਤ ਸਿੰਘ ਦੀ ਰਹਿਨੁਮਾਈ ਹੇਠ ਕੁਲਦੀਪ ਸਿੰਘ ਕਾਂਡਾ ਆਪਣੇ ਸਾਥੀਆਂ ਸਮੇਤ ਕਾਂਗਰਸ ਵਿਚ ਸ਼ਾਮਲ ਹੋਏ। ਉਨ੍ਹਾਂ ਨੇ ਕਾਂਗਰਸ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਅਤੇ ਵਿਕਾਸਵਾਦੀ ਸੋਚ ਵਿਚ ਆਪਣਾ ਪੂਰਨ ਵਿਸ਼ਵਾਸ ਪ੍ਰਗਟਾਇਆ। ਸਾਬਕਾ ਮੰਤਰੀ ਗੁਰਕੀਰਤ ਸਿੰਘ ਨੇ ਕੁਲਦੀਪ ਸਿੰਘ ਕਾਂਡਾ ਦਾ ਪਾਰਟੀ ਵਿਚ ਜੀ ਆਇਆਂ ਨੂੰ ਕਰਦਿਆਂ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ। ਇਸ ਮੌਕੇ ਗੁਰਕੀਰਤ ਸਿੰਘ ਨੇ ਕਿਹਾ ਕਾਂਗਰਸ ਪਾਰਟੀ ਹਮੇਸ਼ਾ ਪੰਜਾਬ ਦੇ ਹਰ ਵਰਗ ਦੇ ਹਿੱਤਾਂ ਲਈ ਲੜਦੀ ਰਹੀ ਹੈ। ਕਾਂਡਾ ਦੇ ਆਉਣ ਨਾਲ ਖੰਨਾ ਵਿਚ ਪਾਰਟੀ ਸੰਗਠਨ ਨੂੰ ਹੋਰ ਮਜ਼ਬੂਤੀ ਮਿਲੇਗੀ। ਇਸ ਮੌਕੇ ਕੁਲਦੀਪ ਸਿੰਘ ਕਾਂਡਾ ਨੇ ਕਿਹਾ ਕਿ ਅਕਾਲੀ ਦਲ ਦੀਆਂ ਮੌਜੂਦਾ ਨੀਤੀਆਂ ਤੋਂ ਨਿਰਾਸ਼ ਹੋ ਕੇ ਅਤੇ ਗੁਰਕੀਰਤ ਸਿੰਘ ਦੀ ਇਮਾਨਦਾਰ ਲੀਡਰਸ਼ਿਪ ਤੋਂ ਪ੍ਰਭਾਵਿਤ ਹੋ ਕੇ ਉਨ੍ਹਾਂ ਨੇ ਕਾਂਗਰਸ ਦਾ ਪੱਲਾ ਫੜਿਆ ਹੈ। ਉਹ ਪਾਰਟੀ ਦੀ ਮਜ਼ਬੂਤੀ ਲਈ ਦਿਨ-ਰਾਤ ਮਿਹਨਤ ਕਰਨਗੇ। ਇਸ ਸਮਾਗਮ ਵਿਚ ਸਥਾਨਕ ਕਾਂਗਰਸੀ ਆਗੂ, ਵਰਕਰ ਅਤੇ ਵੱਡੀ ਗਿਣਤੀ ਵਿਚ ਸਮਰਥਕ ਹਾਜ਼ਰ ਸਨ।