15-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਬਲਾਕ ਖੰਨਾ ਵਿਖੇ ਸੀ. ਬੀ. ਏ. ਡੇਅ ਮਨਾਇਆ

ਖੰਨਾ, 14 ਸਤੰਬਰ (ਹਰਜਿੰਦਰ ਸਿੰਘ ਲਾਲ)-ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਜ਼ਿਲ੍ਹਾ ਲੁਧਿਆਣਾ ਦੇ ਬਲਾਕ ਖੰਨਾ ਵਿਖੇ ਸੀ. ਬੀ.

ਅਜੀਤ ਡੈਸਕ 15-09-2026
ਖੰਨਾ, 14 ਸਤੰਬਰ (ਹਰਜਿੰਦਰ ਸਿੰਘ ਲਾਲ)-ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਜ਼ਿਲ੍ਹਾ ਲੁਧਿਆਣਾ ਦੇ ਬਲਾਕ ਖੰਨਾ ਵਿਖੇ ਸੀ. ਬੀ. ਏ. ਡੇਅ (ਜਮਾਤ ਆਧਾਰਿਤ ਗਤੀਵਿਧੀ ਦਿਨ) ਤਹਿਤ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ। ਇਹ ਸਮਾਗਮ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਗੁਰਮੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਅਤੇ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਹਰਜੀਤ ਕੌਰ ਦੀ ਅਗਵਾਈ ਹੇਠ ਕਰਵਾਇਆ ਗਿਆ। ਇਸ ਮੌਕੇ ਆਂਗਣਵਾੜੀ ਕੇਂਦਰਾਂ ਵਿੱਚ ਬੱਚਿਆਂ, ਮਾਪਿਆਂ ਅਤੇ ਸਮੁਦਾਇ ਦੀ ਸਰਗਰਮ ਭਾਗੀਦਾਰੀ ਨੂੰ ਯਕੀਨੀ ਬਣਾਉਂਦੇ ਹੋਏ ਵੱਖ-ਵੱਖ ਜਾਗਰੂਕਤਾ ਅਤੇ ਗਤੀਵਿਧੀਆਂ ਕਰਵਾਈਆਂ ਗਈਆਂ। ਇਸ ਦਾ ਮੁੱਖ ਉਦੇਸ਼ ਆਂਗਣਵਾੜੀ ਕੇਂਦਰਾਂ ਨੂੰ ਲੋਕਾਂ ਨਾਲ ਜੋੜਨਾ, ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਮਾਪਿਆਂ ਦੀ ਭਾਗੀਦਾਰੀ ਵਧਾਉਣਾ ਸੀ ਅਤੇ ਬੱਚਿਆਂ ਤੇ ਮਹਿਲਾਵਾਂ ਨਾਲ ਸਬੰਧਤ ਸਰਕਾਰੀ ਸੇਵਾਵਾਂ ਅਤੇ ਸਕੀਮਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨਾ ਸੀ। ਇਸ ਦੌਰਾਨ ਆਂਗਣਵਾੜੀ ਵਰਕਰਾਂ ਵੱਲੋਂ ਬੱਚਿਆਂ ਲਈ ਪੋਸ਼ਣ, ਸਿਹਤ, ਸਫ਼ਾਈ, ਹੱਥ ਧੋਣ ਦੀ ਸਹੀ ਵਿਧੀ, ਦੰਦਾਂ ਦੀ ਸਫ਼ਾਈ, ਸ਼ੁਰੂਆਤੀ ਬਾਲ ਵਿਕਾਸ, ਖੇਡ-ਆਧਾਰਿਤ ਸਿੱਖਿਆ ਅਤੇ ਸਮਾਜਿਕ ਤੇ ਭਾਵਨਾਤਮਕ ਵਿਕਾਸ ਸਬੰਧੀ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ। ਮਾਪਿਆਂ ਨੂੰ ਬੱਚਿਆਂ ਦੀ ਰੋਜ਼ਾਨਾ ਖੁਰਾਕ ਵਿੱਚ ਪੌਸ਼ਟਿਕ ਅਤੇ ਸਥਾਨਕ ਭੋਜਨ ਸ਼ਾਮਲ ਕਰਨ ਲਈ ਵੀ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਹਰਜੀਤ ਕੌਰ ਵੱਲੋਂ ਕਿਹਾ ਗਿਆ ਕਿ ਕਮਿਊਨਿਟੀ ਆਧਾਰਿਤ ਪ੍ਰੋਗਰਾਮ ਰਾਹੀਂ ਆਂਗਣਵਾੜੀ ਕੇਂਦਰਾਂ ਅਤੇ ਸਮੁਦਾਇ ਵਿਚਕਾਰ ਮਜ਼ਬੂਤ ਤਾਲਮੇਲ ਸਥਾਪਤ ਕੀਤਾ ਜਾ ਸਕਦਾ ਹੈ। ਇਸ ਮੌਕੇ ਸੁਪਰਵਾਈਜ਼ਰਾਂ, ਆਂਗਣਵਾੜੀ ਵਰਕਰਾਂ, ਹੈਲਪਰਾਂ, ਮਾਪਿਆਂ ਅਤੇ ਪਿੰਡ ਪੱਧਰੀ ਲੋਕਾਂ ਨੇ ਸਰਗਰਮੀ ਦਾ ਹਿੱਸਾ ਲਿਆ।
ਪਿਛਲੀ ਖ਼ਬਰ ਪੰਜਾਬ ਵਿਚ ਬਿਜਲੀ ਸੰਕਟ ’ਤੇ ਕਾਂਗਰਸ ਘੱਟ ਗਿਣਤੀ ਵਿੰਗ ਦੇ ਸਾਬਕਾ ਚੇਅਰਮੈਨ ਖ਼ਾਨ ਨੇ ਕਿਹਾ, ‘ਆਪ’ ਦੇ ਝੂਠੇ ਵਾਅਦਿਆਂ ਦੀ... ਅਗਲੀ ਖ਼ਬਰ ਪੰਜਾਬ ਜਲ ਸਪਲਾਈ ਤੇ ਸੀਵਰੇਜ ਬੋਰਡ ਕਰਮਚਾਰੀ ਕੰਟਰੈਕਟ ਵਰਕਰਜ਼ ਅਤੇ ਲੇਬਰ ਯੂਨੀਅਨ ਵਲੋਂ ਮੰਤਰੀ ਬੈਂਸ ਨਾਲ ਮੁਲਾਕਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।