16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਸ਼੍ਰੋਮਣੀ ਅਕਾਲੀ ਦਲ (ਬ) ਦੀ ਮੇਲਾ ਛਪਾਰ ਕਾਨਫਰੰਸ ਇਤਹਾਸਿਕ ਹੋਵੇਗੀ – ਗੁਰਪ੍ਰੀਤ ਸਿੰਘ ਲਾਪਰਾਂ ਪਿੰਡ ਲਾਪਰਾਂ ਵਿਖੇ ਅਕਾਲੀ ਆਗੂਆਂ ਨਾਲ ਕੀਤੀ ਅਹਿਮ ਮੀਟਿੰਗ

ਰਾੜਾ ਸਾਹਿਬ, 15 ਸਤੰਬਰ (ਸੁਖਵੀਰ ਸਿੰਘ ਚਣਕੋਈਆਂ)-ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਛਪਾਰ ਮੇਲੇ ਤੇ 26 ਸਤੰਬਰ ਨੂੰ ਕੀਤੀ ਜਾ ਰਹੀ ਕਾਨਫਰੰਸ ਸਬੰਧੀ ਸ਼੍ਰੋਮਣੀ ਅਕਾਲੀ ਦਲ (ਬ) ਦੇ ਕੌਮੀ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਲਾਪਰਾਂ ਵਲੋਂ ਪਿੰਡ ਲਾਪਰਾਂ ਵਿਖੇ ਅਕਾਲੀ ਆਗੂਆਂ ਨਾਲ ਅਹਿਮ ਮੀਟਿੰਂਗ ਕੀਤੀ ਗਈ ਅਤੇ ਮੀਟਿੰਗ ਦੌਰਾਨ ਮੇਲੇ ਵਿਚ ਆਉਣ ਵਾਲੀ ਸੰਗਤ ਅਤੇ ਲੋਕਾਂ ਦੀ ਸਹੂਲਤ ਲਈ ਵੱਖ-ਵੱਖ ਪ੍ਰਬੰਧਾਂ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਵਿਚ ਹਾਜ਼ਰ ਆਗੂਆਂ ਨੇ ਵੀ ਆਪਣੇ-ਆਪਣੇ ਸੁਝਾਅ ਦਿੱਤੇ ਅਤੇ ਕਾਨਫਰੰਸ ਦੇ ਪ੍ਰਬੰਧਾਂ ਨੂੰ ਹੋਰ ਬਿਹਤਰ ਬਣਾਉਣ ਲਈ ਆਪਸੀ ਤਾਲਮੇਲ ਨਾਲ ਕੰਮ ਕਰਨ ਦਾ ਭਰੋਸਾ ਦਿੱਤਾ।

ਅਜੀਤ ਡੈਸਕ 16-09-2026
ਰਾੜਾ ਸਾਹਿਬ, 15 ਸਤੰਬਰ (ਸੁਖਵੀਰ ਸਿੰਘ ਚਣਕੋਈਆਂ)-ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਛਪਾਰ ਮੇਲੇ ਤੇ 26 ਸਤੰਬਰ ਨੂੰ ਕੀਤੀ ਜਾ ਰਹੀ ਕਾਨਫਰੰਸ ਸਬੰਧੀ ਸ਼੍ਰੋਮਣੀ ਅਕਾਲੀ ਦਲ (ਬ) ਦੇ ਕੌਮੀ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਲਾਪਰਾਂ ਵਲੋਂ ਪਿੰਡ ਲਾਪਰਾਂ ਵਿਖੇ ਅਕਾਲੀ ਆਗੂਆਂ ਨਾਲ ਅਹਿਮ ਮੀਟਿੰਂਗ ਕੀਤੀ ਗਈ ਅਤੇ ਮੀਟਿੰਗ ਦੌਰਾਨ ਮੇਲੇ ਵਿਚ ਆਉਣ ਵਾਲੀ ਸੰਗਤ ਅਤੇ ਲੋਕਾਂ ਦੀ ਸਹੂਲਤ ਲਈ ਵੱਖ-ਵੱਖ ਪ੍ਰਬੰਧਾਂ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਵਿਚ ਹਾਜ਼ਰ ਆਗੂਆਂ ਨੇ ਵੀ ਆਪਣੇ-ਆਪਣੇ ਸੁਝਾਅ ਦਿੱਤੇ ਅਤੇ ਕਾਨਫਰੰਸ ਦੇ ਪ੍ਰਬੰਧਾਂ ਨੂੰ ਹੋਰ ਬਿਹਤਰ ਬਣਾਉਣ ਲਈ ਆਪਸੀ ਤਾਲਮੇਲ ਨਾਲ ਕੰਮ ਕਰਨ ਦਾ ਭਰੋਸਾ ਦਿੱਤਾ। ਗੁਰਪ੍ਰੀਤ ਸਿੰਘ ਲਾਪਰਾਂ ਨੇ ਕਿਹਾ ਕਿ ਛਪਾਰ ਮੇਲੇ ਤੇ 26 ਸਤੰਬਰ 2026 ਨੂੰ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਕਾਨਫਰੰਸ ਵਿੱਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਸਮੁੱਚੀ ਲੀਡਰਸਿਪ ਵਲੋਂ ਹਾਜਰੀ ਭਰੀ ਜਾਵੇਗੀ ਜਿਸਨੂੰ ਲੈ ਕੇ ਅਕਾਲੀ ਵਰਕਰਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਾਨਰਫੰਸ ਇਤਹਾਸਿਕ ਹੋਵੇਗੀ ਅਤੇ 2027 ਵਿੱਚ ਪੰਜਾਬ ਅੰਦਰ ਬਣਨ ਵਾਲੀ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਸਰਕਾਰ ਦਾ ਮੁੱਢ ਬੰਨੇਗੀ। ਇਸ ਮੌਕੇ ਗਰੁਮੀਤ ਸਿੰਘ ਸਾਬਲਾ ਸਰਪੰਚ, ਬਲਰਾਜ ਸਿੰਘ ਗਿੱਲ, ਅਜੀਤ ਸਿੰਘ, ਕੁਲਵੰਤ ਸਿੰਘ, ਪੰਜਾਬੀ ਲੋਕ ਗਾਇਕ ਹੈਪੀ ਲਾਪਰਾਂ, ਹਰਜਿੰਦਰ ਸਿੰਘ, ਕੁਲਦੀਪ ਸਿੰਘ, ਲਖਵਿੰਦਰ ਸਿੰਘ ਆਦਿ ਸਨ।
ਪਿਛਲੀ ਖ਼ਬਰ ਪਿੰਡ ਧੋਲ ਖ਼ੁਰਦ ਦੇ ਅਨੇਕਾਂ ਪਰਿਵਾਰਾਂ ਨੇ ਆਮ ਆਦਮੀ ਪਾਰਟੀ ਦਾ ਪੱਲਾ ਫੜਿਆ ਅਗਲੀ ਖ਼ਬਰ ਪੈਰਾਗੌਨ ਸਕੂਲ ਨੰਗਲ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਗਣਪਤੀ ਬੱਪਾ ਦੀ ਸਥਾਪਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।