17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਭਾਜਪਾ ਜ਼ਿਲ੍ਹਾ ਜਗਰਾਉਂ ਨੇ ਸਰਕਲ ਇੰਚਾਰਜ ਕੀਤੇ ਨਿਯੁਕਤ

ਅਹਿਮਦਗੜ੍ਹ, 16 ਸਤੰਬਰ (ਰਵਿੰਦਰ ਪੁਰੀ)-ਪੰਜਾਬ ਦੇ ਪ੍ਰਸਿੱਧ ਮੇਲਾ ਛਪਾਰ ਵਿਖੇ 26 ਸਤੰਬਰ ਨੂੰ ਮੇਲੇ ਮੌਕੇ ਅਕਾਲੀ ਦਲ ਵਾਰਿਸ ਪੰਜਾਬ ਵੱਲੋਂ ਕੀਤੀ ਜਾ ਰਹੀ ਕਾਨਫ਼ਰੰਸ ਨਵਾਂ ਇਤਿਹਾਸ ਸਿਰਜੇਗੀ। ਇਹ ਪ੍ਰਗਟਾਵਾ ਵਿਧਾਨ ਸਭਾ ਹਲਕਾ ਦਾਖਾ ਨਾਲ ਸਬੰਧਤ ਪਾਰਟੀ ਦੇ ਸੀਨੀਅਰ ਆਗੂ ਬੀਬੀ ਪ੍ਰਦੀਪ ਕੌਰ ਲਤਾਲਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਗੋਗੀ ਧੂਰਕੋਟ ਮੈਂਬਰ ਬਲਾਕ ਸੰਮਤੀ, ਬੀਬੀ ਅਮਨਦੀਪ ਕੌਰ ਲਤਾਲਾ ਮੈਂਬਰ ਬਲਾਕ ਸੰਮਤੀ ਅਤੇ ਗੁਰਵਿੰਦਰ ਸਿੰਘ ਕੁਲਾਰ ਗੁੱਜਰਵਾਲ ਮੈਂਬਰ ਬਲਾਕ ਸੰਮਤੀ ਨੇ ਸਾਂਝੇ ਬਿਆਨ ਰਾਹੀਂ ਕੀਤਾ।

ਅਜੀਤ ਡੈਸਕ 17-09-2026
ਅਹਿਮਦਗੜ੍ਹ, 16 ਸਤੰਬਰ (ਰਵਿੰਦਰ ਪੁਰੀ)-ਪੰਜਾਬ ਦੇ ਪ੍ਰਸਿੱਧ ਮੇਲਾ ਛਪਾਰ ਵਿਖੇ 26 ਸਤੰਬਰ ਨੂੰ ਮੇਲੇ ਮੌਕੇ ਅਕਾਲੀ ਦਲ ਵਾਰਿਸ ਪੰਜਾਬ ਵੱਲੋਂ ਕੀਤੀ ਜਾ ਰਹੀ ਕਾਨਫ਼ਰੰਸ ਨਵਾਂ ਇਤਿਹਾਸ ਸਿਰਜੇਗੀ। ਇਹ ਪ੍ਰਗਟਾਵਾ ਵਿਧਾਨ ਸਭਾ ਹਲਕਾ ਦਾਖਾ ਨਾਲ ਸਬੰਧਤ ਪਾਰਟੀ ਦੇ ਸੀਨੀਅਰ ਆਗੂ ਬੀਬੀ ਪ੍ਰਦੀਪ ਕੌਰ ਲਤਾਲਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਗੋਗੀ ਧੂਰਕੋਟ ਮੈਂਬਰ ਬਲਾਕ ਸੰਮਤੀ, ਬੀਬੀ ਅਮਨਦੀਪ ਕੌਰ ਲਤਾਲਾ ਮੈਂਬਰ ਬਲਾਕ ਸੰਮਤੀ ਅਤੇ ਗੁਰਵਿੰਦਰ ਸਿੰਘ ਕੁਲਾਰ ਗੁੱਜਰਵਾਲ ਮੈਂਬਰ ਬਲਾਕ ਸੰਮਤੀ ਨੇ ਸਾਂਝੇ ਬਿਆਨ ਰਾਹੀਂ ਕੀਤਾ। ਉਕਤ ਆਗੂਆਂ ਨੇ ਕਿਹਾ ਕਿ ਮੇਲਾ ਛਪਾਰ ਵਿਖੇ ਹੋਣ ਵਾਲੀ ਇਹ ਕਾਨਫ਼ਰੰਸ ਪੰਜਾਬ ਦੇ ਮੌਜੂਦਾ ਸਿਆਸੀ ਗਲਿਆਰਿਆਂ ਵਿੱਚ ਨਵਾਂ ਇਤਿਹਾਸ ਸਿਰਜੇਗੀ। ਕਾਨਫਰੰਸ ਨੂੰ ਲੈ ਕੇ ਹਲਕਾ ਦਾਖਾ ਤੋਂ ਇਲਾਵਾ ਵਿਧਾਨ ਸਭਾ ਹਲਕਾ ਗਿੱਲ, ਰਾਏਕੋਟ, ਪਾਇਲ ਅਤੇ ਅਮਰਗੜ੍ਹ ਦੇ ਪਾਰਟੀ ਵਰਕਰਾਂ ਵਿੱਚ ਵੀ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਵਰਕਰ ਕਾਨਫ਼ਰੰਸ ਨੂੰ ਸਫ਼ਲ ਬਣਾਉਣ ਲਈ ਪਿੰਡਾਂ ਵਿੱਚ ਮੀਟਿੰਗਾਂ ਕਰ ਰਹੇ ਹਨ ਅਤੇ ਵੱਡੇ ਪੱਧਰ ’ਤੇ ਪ੍ਰਬੰਧਾਂ ਵਿੱਚ ਜੁਟੇ ਹੋਏ ਹਨ। ਉਨ੍ਹਾਂ ਕਿਹਾ ਕਿ ਕਾਨਫਰੰਸ ਦੇ ਮੁੱਖ ਪ੍ਰਬੰਧਕ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਹਨ, ਜੋ ਅਕਾਲੀ ਦਲ ਵਾਰਿਸ ਪੰਜਾਬ ਦੇ ਮਾਲਵਾ ਜ਼ੋਨ ਦੇ ਇੰਚਾਰਜ ਵੀ ਹਨ। ਜਿੰਨ੍ਹਾਂ ਨੂੰ ਮੇਲਾ ਛਪਾਰ ਵਿਖੇ ਕਾਨਫਰੰਸ ਕਰਨ ਦਾ ਲੰਮਾ ਅਤੇ ਸ਼ਾਨਦਾਰ ਤਜਰਬਾ ਵੀ ਹੈ। ਇਸ ਤੋਂ ਇਲਾਵਾ ਹਲਕਾ ਦਾਖਾ ਦੇ ਹਰ ਵਰਗ ਦੇ ਲੋਕਾਂ ਨਾਲ ਉਨ੍ਹਾਂ ਦੇ ਨਿੱਘੇ ਸਬੰਧ ਅਤੇ ਲੋਕਾਂ ਵਿੱਚ ਸਤਿਕਾਰ ਸਦਕਾ ਕਾਨਫਰੰਸ ਵਿੱਚ ਵੱਡਾ ਇਕੱਠ ਹੋਣ ਦੀ ਸੰਭਾਵਨਾ ਹੈ। ਆਗੂਆਂ ਨੇ ਦੱਸਿਆ ਕਿ ਕਾਨਫਰੰਸ ਨੂੰ ਪਾਰਟੀ ਦੇ ਕਨਵੀਨਰ ਬਾਪੂ ਤਰਸੇਮ ਸਿੰਘ ਤੇ ਮੈਂਬਰ ਪਾਰਲੀਮੈਂਟ ਸਰਬਜੀਤ ਸਿੰਘ ਖ਼ਾਲਸਾ ਦੀ ਅਗਵਾਈ ਹੇਠ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਸੰਬੋਧਨ ਕਰੇਗੀ।
ਪਿਛਲੀ ਖ਼ਬਰ ਆਦਿ ਧਰਮ ਸਤਿਸੰਗ ਭਵਨ ਦਹੇੜੂ ਵਿਖੇ 707 ਸੁਆਮੀ ਰਵੀਚਰਨ ਦਾਸ ਦੀ ਬਰਸੀ ਸੰਬੰਧੀ ਹੋਇਆ ਸਮਾਗਮ ਅਗਲੀ ਖ਼ਬਰ ਪੰਜਾਬ ਯੂਨੀਵਰਸਿਟੀ ਦੇ ਸਿੱਖ ਇਤਿਹਾਸ ਨੂੰ ਸਿਲੇਬਸ ’ਚੋਂ ਬਾਹਰ ਕੱਢਣ ਦੇ ਫ਼ੈਸਲੇ ਦਾ ਸਮੂਹ ਪੰਜਾਬੀ ਡਟ ਕੇ ਵਿਰੋਧ ਕਰਨ -ਸ਼...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।