17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਕੌਂਸਲਰ ਬਿਮਰੋ ਨੇ ਮੰਤਰੀ ਮੁੰਡੀਆਂ ਨੂੰ ਮੰਗ ਪੱਤਰ ਸੌਂਪ ਕੇ ਸਰਕਾਰੀ ਪ੍ਰਾਇਮਰੀ ਸਕੂਲ ਨੰਦਪੁਰ ਸਾਹਨੇਵਾਲ ਨੂੰ ਅਪਗ੍ਰੇਡ ਕਰਨ ਲਈ ਕਰਵਾਇਆ ਜਾਣੂ

ਸਾਹਨੇਵਾਲ, 16 ਸਤੰਬਰ (ਹਨੀ ਚਾਠਲੀ)-ਬੀਤੇ ਦਿਨੀਂ ਨਗਰ ਕੌਂਸਲ ਸਾਹਨੇਵਾਲ ਵਿਖੇ ਲੋਕ ਮਿਲਣੀ ਦੌਰਾਨ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਤੇ ਕੁੱਝ ਸਮੱਸਿਆਵਾਂ ਦਾ ਮੌਕੇ ‘ਤੇ ਹੀ ਹੱਲ ਕੀਤਾ। ਉੱਥੇ ਹੀ ਸਾਹਨੇਵਾਲ ਦੇ ਕੌਂਸਲਰ ਕੁਲਵਿੰਦਰ ਸਿੰਘ ਕਾਲਾ ਬਿਮਰੋ ਨੇ ਮੰਤਰੀ ਮੁੰਡੀਆਂ ਨੂੰ ਮੰਗ ਪੱਤਰ ਸੌਂਪ ਕੇ ਸਰਕਾਰੀ ਪ੍ਰਾਇਮਰੀ ਸਕੂਲ ਨੰਦਪੁਰ ਸਾਹਨੇਵਾਲ ਨੂੰ ਅਪਗ੍ਰੇਡ ਕਰਨ ਲਈ ਜਾਣੂ ਕਰਵਾਇਆ।

ਅਜੀਤ ਡੈਸਕ 17-09-2026
ਸਾਹਨੇਵਾਲ, 16 ਸਤੰਬਰ (ਹਨੀ ਚਾਠਲੀ)-ਬੀਤੇ ਦਿਨੀਂ ਨਗਰ ਕੌਂਸਲ ਸਾਹਨੇਵਾਲ ਵਿਖੇ ਲੋਕ ਮਿਲਣੀ ਦੌਰਾਨ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਤੇ ਕੁੱਝ ਸਮੱਸਿਆਵਾਂ ਦਾ ਮੌਕੇ ‘ਤੇ ਹੀ ਹੱਲ ਕੀਤਾ। ਉੱਥੇ ਹੀ ਸਾਹਨੇਵਾਲ ਦੇ ਕੌਂਸਲਰ ਕੁਲਵਿੰਦਰ ਸਿੰਘ ਕਾਲਾ ਬਿਮਰੋ ਨੇ ਮੰਤਰੀ ਮੁੰਡੀਆਂ ਨੂੰ ਮੰਗ ਪੱਤਰ ਸੌਂਪ ਕੇ ਸਰਕਾਰੀ ਪ੍ਰਾਇਮਰੀ ਸਕੂਲ ਨੰਦਪੁਰ ਸਾਹਨੇਵਾਲ ਨੂੰ ਅਪਗ੍ਰੇਡ ਕਰਨ ਲਈ ਜਾਣੂ ਕਰਵਾਇਆ। ਇਸ ਸਬੰਧੀ ਕੌਂਸਲਰ ਬਿਮਰੋ ਨੇ ਕਿਹਾ ਕਿ ਜਿੱਥੇ ਮੈਂ ਵਾਰਡ ਵਾਸੀਆਂ ਨੂੰ ਲੰਬੇ ਸਮੇਂ ਤੋਂ ਪੇਸ਼ ਆ ਰਹੀਆਂ ਸਮੱਸਿਆਵਾਂ ਦਾ ਹੱਲ ਕਰਵਾਉਂਦਾ ਆ ਰਿਹਾ ਹਾਂ। ਉੱਥੇ ਹੀ ਮੈਂ ਸਰਕਾਰੀ ਪ੍ਰਾਇਮਰੀ ਸਕੂਲ ਨੰਦਪੁਰ ਸਾਹਨੇਵਾਲ ਨੂੰ ਅਪਗ੍ਰੇਡ ਕਰਵਾਉਣ ਲਈ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੂੰ ਮੰਗ ਪੱਤਰ ਸੌਂਪਿਆ ਗਿਆ ਤਾਂ ਮੰਤਰੀ ਮੁੰਡੀਆਂ ਨੇ ਮੈਨੂੰ ਵਿਸ਼ਵਾਸ ਦਿਵਾਉਂਦਿਆਂ ਕਿਹਾ ਕਿ ਮੈਂ ਤੁਹਾਡੀ ਇਸ ਮੰਗ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਧਿਆਨ ‘ਚ ਲਿਆ ਕੇ ਇਸ ਮੰਗ ਨੂੰ ਜਲਦ ਪੂਰਾ ਕਰਨ ਦੀ ਕੋਸ਼ਿਸ਼ ਕਰਾਂਗਾ। ਕੌਂਸਲਰ ਬਿਮਰੋ ਨੇ ਕਿਹਾ ਕਿ ਮੈਨੂੰ ਮੰਤਰੀ ਮੁੰਡੀਆਂ ‘ਤੇ ਪੂਰਾ ਵਿਸ਼ਵਾਸ਼ ਹੈ ਕਿ ਉਹ ਜਲਦ ਤੋਂ ਜਲਦ ਸਰਕਾਰੀ ਪ੍ਰਾਇਮਰੀ ਸਕੂਲ ਨੰਦਪੁਰ ਸਾਹਨੇਵਾਲ ਨੂੰ ਅਪਗ੍ਰੇਡ ਕਰਵਾਉਣ ‘ਚ ਪੂਰਾ ਸਹਿਯੋਗ ਦੇਣਗੇ। ਇਸ ਮੌਕੇ ਕੌਂਸਲਰ ਬਿਮਰੋ ਨੇ ਸਾਹਨੇਵਾਲ ਦੇ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਅਗਰ ਤੁਹਾਨੂੰ ਕੋਈ ਵੀ ਸਮੱਸਿਆ ਪੇਸ਼ ਆਉਂਦੀ ਹੈ ਤਾਂ ਤੁਸੀ ਮੈਨੂੰ ਦੱਸੋ ਤਾਂ ਮੈਂ ਤੁਹਾਡੀ ਸਮੱਸਿਆ ਦਾ ਹੱਲ ਜਲਦ ਕਰਨ ਦੀ ਕੋਸ਼ਿਸ਼ ਕਰਾਂਗਾ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਲਾਲੀ ਹਰਾ, ਵਿਕੀ ਹਰਾ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਪੰਜਾਬ ਵਿਚ ਲੱਗ ਰਹੇ ਬਿਜਲੀ ਦੇ ਲੰਮੇ ਕੱਟਾਂ ਦੇ ਵਿਰੋਧ ਵਿਚ ਅਕਾਲੀ ਦਲ ਵਲੋਂ ਮਾਨ ਦਾ ਪੁਤਲਾ ਫੂਕ ਦਿੱਤਾ ਵਿਸ਼ਾਲ ਰੋਸ ਧਰ... ਅਗਲੀ ਖ਼ਬਰ ਅਣਐਲਾਨੇ ਬਿਜਲੀ ਕੱਟਾਂ ਖ਼ਿਲਾਫ਼ ਅਕਾਲੀ ਦਲ ਵਲੋਂ ਹਲਕਾ ਇੰਚਾਰਜ ਯਾਦੂ ਦੀ ਅਗਵਾਈ ’ਚ ਐੱਸ. ਡੀ. ਐੱਮ ਦਫ਼ਤਰ ਅੱਗੇ ਧਰਨਾ ਸ਼ਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।