18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਅਥਲੈਟਿਕਸ ਤੇ ਵਾਲੀਬਾਲ ਵਿਚ ਮੈਕਸ ਆਰਥਰ ਮੈਕਾਲਿਫ਼ ਸਕੂਲ ਦੇ ਖਿਡਾਰੀਆਂ ਨੇ ਮਾਰੀਆਂ ਮੱਲ੍ਹਾਂ

ਸਮਰਾਲਾ, 17 ਸਤੰਬਰ (ਗੋਪਾਲ ਸੋਫਤ/ਕੁਲਵਿੰਦਰ ਸਿੰਘ)-ਮੈਕਸ ਆਰਥਰ ਮੈਕਾਲਿਫ਼ ਪਬਲਿਕ ਸਕੂਲ, ਸਮਰਾਲਾ ਦੇ ਵਿਦਿਆਰਥੀਆਂ ਨੇ ‘ਖੇਡਾਂ ਵਤਨ ਪੰਜਾਬ ਸੀਜ਼ਨ-4’ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ। ਸਕੂਲ ਦੇ ਖਿਡਾਰੀਆਂ ਨੇ ਐਥਲੈਟਿਕਸ ਅਤੇ ਵਾਲੀਬਾਲ ਦੇ ਵੱਖ-ਵੱਖ ਮੁਕਾਬਲਿਆਂ ਵਿਚ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਈ ਤਗਮੇ ਹਾਸਲ ਕੀਤੇ।

ਅਜੀਤ ਡੈਸਕ 18-09-2026
ਸਮਰਾਲਾ, 17 ਸਤੰਬਰ (ਗੋਪਾਲ ਸੋਫਤ/ਕੁਲਵਿੰਦਰ ਸਿੰਘ)-ਮੈਕਸ ਆਰਥਰ ਮੈਕਾਲਿਫ਼ ਪਬਲਿਕ ਸਕੂਲ, ਸਮਰਾਲਾ ਦੇ ਵਿਦਿਆਰਥੀਆਂ ਨੇ ‘ਖੇਡਾਂ ਵਤਨ ਪੰਜਾਬ ਸੀਜ਼ਨ-4’ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ। ਸਕੂਲ ਦੇ ਖਿਡਾਰੀਆਂ ਨੇ ਐਥਲੈਟਿਕਸ ਅਤੇ ਵਾਲੀਬਾਲ ਦੇ ਵੱਖ-ਵੱਖ ਮੁਕਾਬਲਿਆਂ ਵਿਚ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਈ ਤਗਮੇ ਹਾਸਲ ਕੀਤੇ। ਅੰਡਰ-17 ਵਰਗ ਵਿਚ ਏਕਮਜੋਤ ਸਿੰਘ ਨੇ 200 ਮੀਟਰ ਦੌੜ ਵਿਚ ਤੀਜਾ ਸਥਾਨ, ਅਭਿਜੀਤ ਨੇ 100 ਮੀਟਰ ਦੌੜ ਵਿਚ ਦੂਜਾ ਸਥਾਨ ਅਤੇ ਪਰਤੇਜ ਨੇ 1500 ਮੀਟਰ ਦੌੜ ਵਿਚ ਪਹਿਲਾ ਅਤੇ 800 ਮੀਟਰ ਦੌੜ ਵਿਚ ਦੂਜਾ ਸਥਾਨ ਪ੍ਰਾਪਤ ਕੀਤਾ। ਅੰਡਰ-21 ਵਰਗ ਵਿਚ ਜਸ਼ਨ ਨੇ 200 ਮੀਟਰ ਦੌੜ ਅਤੇ ਲੰਬੀ ਛਾਲ ਵਿਚ ਦੂਜੇ ਸਥਾਨ ਹਾਸਲ ਕੀਤੇ, ਜਦਕਿ ਵੰਸ਼ਦੀਪ ਸਿੰਘ ਨੇ ਸ਼ਾਟ ਪੁੱਟ ਮੁਕਾਬਲੇ ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ। ਇਸ ਤੋਂ ਇਲਾਵਾ, ਸਕੂਲ ਦੀ ਅੰਡਰ-21 ਲੜਕਿਆਂ ਦੀ ਵਾਲੀਬਾਲ ਟੀਮ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕੀਤਾ ਅਤੇ ਸੋਨੇ ਦਾ ਤਗਮਾ ਆਪਣੇ ਨਾਮ ਕੀਤਾ। ਜੇਤੂ ਟੀਮ ਵਿਚ ਜਸ਼ਨ, ਪ੍ਰਭਜੋਤ ਸਿੰਘ, ਵੰਸ਼ਦੀਪ ਸਿੰਘ, ਗੁਰਸਹਿਜ ਸਿੰਘ, ਸਾਹਿਬਜੀਤ ਸਿੰਘ, ਅਮਰਿੰਦਰ ਸਿੰਘ ਅਤੇ ਅਰਸ਼ਦੀਪ ਸਿੰਘ ਸ਼ਾਮਲ ਸਨ। ਇਸ ਸ਼ਾਨਦਾਰ ਪ੍ਰਾਪਤੀ ‘ਤੇ ਸਕੂਲ ਪ੍ਰਬੰਧਨ ਕਮੇਟੀ, ਪ੍ਰਿੰਸੀਪਲ ਦੀਪਤੀ ਅਤੇ ਹੈੱਡਮਿਸਟ੍ਰੈੱਸ ਚਰਨਪ੍ਰੀਤ ਕੌਰ ਸੌਂਦ ਨੇ ਸਾਰੇ ਖਿਡਾਰੀਆਂ, ਖੇਡ ਅਧਿਆਪਕਾਂ ਰਸਪ੍ਰੀਤ ਕੌਰ ਅਤੇ ਹਰਪ੍ਰੀਤ ਸਿੰਘ ਅਤੇ ਮਾਪਿਆਂ ਨੂੰ ਵਧਾਈ ਦਿੱਤੀ। ਸਕੂਲ ਪ੍ਰਬੰਧਨ ਨੇ ਖਿਡਾਰੀਆਂ ਦੀ ਮਿਹਨਤ ਅਤੇ ਲਗਨ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਭਵਿੱਖ ਵਿਚ ਵੀ ਹੋਰ ਮਿਹਨਤ ਕਰ ਕੇ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਉਨ੍ਹਾਂ ਨੇ ਸਾਰੇ ਖਿਡਾਰੀਆਂ ਦੇ ਉੱਜਵਲ ਭਵਿੱਖ ਲਈ ਸ਼ੁੱਭਕਾਮਨਾਵਾਂ ਵੀ ਦਿੱਤੀਆਂ।
ਪਿਛਲੀ ਖ਼ਬਰ ਵਿਧਾਨ ਸਭਾ ਹਲਕਾ ਸਾਹਨੇਵਾਲ ਦੇ ਲੋਕਾਂ ਲਈ ‘ਮੋਬਾਈਲ ਦਫ਼ਤਰ’ ਦਾ ਪੋਸਟਰ ਜਾਰੀ ਅਗਲੀ ਖ਼ਬਰ ਪੁਲਿਸ ਨੇ ਮਾਤਾ-ਪਿਤਾ ਨੂੰ ਨਸ਼ਿਆਂ ਸਮੇਤ ਕੀਤਾ ਗ੍ਰਿਫ਼ਤਾਰ 6 ਸਾਲਾਂ ਦੀ ਮਾਸੂਮ ਬੱਚੀ ਬੇਸਹਾਰਿਆਂ ਵਾਂਗ ਰੁਲਣ ਲਈ ਮਜਬੂਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।