ਪਾਇਲ ਦੇ ਉੱਘੇ ਸਮਾਜ ਸੇਵੀ ਤੇ ਧਾਰਮਿਕ ਆਗੂ ਕੁਲਵਿੰਦਰ ਸਿੰਘ ਚੀਮਾ ਹੋਏ ਅਕਾਲੀ ਦਲ ਵਾਰਿਸ ਪੰਜਾਬ ’ਚ ਸ਼ਾਮਿਲ
ਪਾਇਲ, 17 ਸਤੰਬਰ (ਨਿਜ਼ਾਮਪੁਰ-ਰਜਿੰਦਰ ਸਿੰਘ)-ਅਕਾਲੀ ਦਲ ਵਾਰਸ ਪੰਜਾਬ ਦੇ ਵਲੋਂ ਲਗਾਤਾਰ ਵਿਰੋਧੀ ਪਾਰਟੀਆਂ ਨੂੰ ਖੋਰਾ ਲਗਾਇਆ ਜਾ ਰਿਹਾ ਹੈ। ਹਲਕਾ ਇੰਚਾਰਜ ਸੰਦੀਪ ਸਿੰਘ ਰੁਪਾਲੋਂ ਵੱਲੋਂ ਪੂਰੇ ਹਲਕੇ ਦੇ ਵਿੱਚ ਆਪਣੀਆਂ ਸਰਗਰਮੀਆਂ ਨੂੰ ਤੇਜ਼ ਕੀਤਾ ਹੋਇਆ ਅੱਜ ਵਿਧਾਨ ਸਭਾ ਹਲਕਾ ਪਾਇਲ ਦੇ ਵਿੱਚ ਅਕਾਲੀ ਦਲ ਵਾਰਿਸ ਪੰਜਾਬ ਨੂੰ ਉਸ ਵਕਤ ਭਾਰੀ ਬਲ ਮਿਲਿਆ ਜਦੋਂ ਪਾਇਲ ਸ਼ਹਿਰ ਦੇ ਉੱਘੇ ਸਮਾਜ ਸੇਵੀ ਅਤੇ ਧਾਰਮਿਕ ਸ਼ਖਸ਼ੀਅਤ ਕੁਲਵਿੰਦਰ ਸਿੰਘ ਚੀਮਾ ਵਿਧਾਨ ਸਭਾ ਹਲਕਾ ਪਾਇਲ ਦੇ ਇੰਚਾਰਜ ਸੰਦੀਪ ਸਿੰਘ ਰੁਪਾਲੋਂ ਦੀ ਪ੍ਰੇਰਨਾ ਨਾਲ ਪਾਰਟੀ ਦੇ ਸੀਨੀਅਰ ਆਗੂ ਅਤੇ ਹਲਕਾ ਦਾਖਾ ਦੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਦੀ ਅਗਵਾਈ ਪਾਰਟੀ ਵਿੱਚ ਸ਼ਾਮਿਲ ਹੋਏ।
ਪਾਇਲ, 17 ਸਤੰਬਰ (ਨਿਜ਼ਾਮਪੁਰ-ਰਜਿੰਦਰ ਸਿੰਘ)-ਅਕਾਲੀ ਦਲ ਵਾਰਸ ਪੰਜਾਬ ਦੇ ਵਲੋਂ ਲਗਾਤਾਰ ਵਿਰੋਧੀ ਪਾਰਟੀਆਂ ਨੂੰ ਖੋਰਾ ਲਗਾਇਆ ਜਾ ਰਿਹਾ ਹੈ। ਹਲਕਾ ਇੰਚਾਰਜ ਸੰਦੀਪ ਸਿੰਘ ਰੁਪਾਲੋਂ ਵੱਲੋਂ ਪੂਰੇ ਹਲਕੇ ਦੇ ਵਿੱਚ ਆਪਣੀਆਂ ਸਰਗਰਮੀਆਂ ਨੂੰ ਤੇਜ਼ ਕੀਤਾ ਹੋਇਆ ਅੱਜ ਵਿਧਾਨ ਸਭਾ ਹਲਕਾ ਪਾਇਲ ਦੇ ਵਿੱਚ ਅਕਾਲੀ ਦਲ ਵਾਰਿਸ ਪੰਜਾਬ ਨੂੰ ਉਸ ਵਕਤ ਭਾਰੀ ਬਲ ਮਿਲਿਆ ਜਦੋਂ ਪਾਇਲ ਸ਼ਹਿਰ ਦੇ ਉੱਘੇ ਸਮਾਜ ਸੇਵੀ ਅਤੇ ਧਾਰਮਿਕ ਸ਼ਖਸ਼ੀਅਤ ਕੁਲਵਿੰਦਰ ਸਿੰਘ ਚੀਮਾ ਵਿਧਾਨ ਸਭਾ ਹਲਕਾ ਪਾਇਲ ਦੇ ਇੰਚਾਰਜ ਸੰਦੀਪ ਸਿੰਘ ਰੁਪਾਲੋਂ ਦੀ ਪ੍ਰੇਰਨਾ ਨਾਲ ਪਾਰਟੀ ਦੇ ਸੀਨੀਅਰ ਆਗੂ ਅਤੇ ਹਲਕਾ ਦਾਖਾ ਦੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਦੀ ਅਗਵਾਈ ਪਾਰਟੀ ਵਿੱਚ ਸ਼ਾਮਿਲ ਹੋਏ। ਇਸ ਮੌਕੇ ਮਨਪ੍ਰੀਤ ਸਿੰਘ ਇਆਲੀ ਨੇ ਕਿਹਾ ਵਾਰਿਸ ਪੰਜਾਬ ਦੇ ਵਿੱਚ ਹਰ ਵਰਗ ਦੇ ਵਿਅਕਤੀ ਨੂੰ ਪੂਰਾ ਮਾਣ ਸਨਮਾਨ ਦਿੱਤਾ ਜਾ ਰਿਹਾ ਹੈ। ਸਾਡਾ ਮਕਸਦ ਹੈ ਕਿ ਸਮਾਜਿਕ ਅਤੇ ਧਾਰਮਿਕ ਖੇਤਰ ਦੇ ਵਿੱਚ ਕੰਮ ਕਰਨ ਵਾਲੇ ਲੋਕਾਂ ਪਾਰਟੀ ਵਿੱਚ ਯੋਗ ਥਾਂ ਦੇ ਕੇ ਨਿਵਾਜਿਆ ਜਾਵੇ ਕਿਉਂਕਿ ਅਸਲ ਵਿੱਚ ਪੰਜਾਬ ਦੇ ਲੋਕ ਦਿਲੋਂ ਅਕਾਲੀ ਹਨ। ਸੁਖਬੀਰ ਸਿੰਘ ਬਾਦਲ ਦੀਆਂ ਗਲਤੀਆਂ ਦੇ ਕਾਰਨ ਲੋਕ ਵੱਖ-ਵੱਖ ਪਾਰਟੀਆਂ ਵਿੱਚ ਚਲੇ ਗਏ ਸਨ ਹੁਣ ਜਦੋਂ ਪੰਜਾਬੀਆਂ ਦਾ ਆਪਣਾ ਇੱਕ ਪਲੇਟਫਾਰਮ ਤਿਆਰ ਹੋ ਰਿਹਾ ਹੈ ਤਾਂ ਲੋਕਾਂ ਦੇ ਮਨ ਵਿੱਚ ਉਤਸ਼ਾਹ ਹੈ ਕਿ ਅਸੀਂ ਵੀ ਅਕਾਲੀ ਦਲ ਵਾਰਸ ਪੰਜਾਬ ਦੇ ਨਾਲ ਜੁੜੀਏ। ਇਸ ਮੌਕੇ ਹਲਕਾ ਇੰਚਾਰਜ ਸੰਦੀਪ ਸਿੰਘ ਰੁਪਾਲੋਂ ਨੇ ਕੁਲਵਿੰਦਰ ਸਿੰਘ ਚੀਮਾ ਦਾ ਪਾਰਟੀ ਵਿੱਚ ਆਉਣ ’ਤੇ ਸਵਾਗਤ ਕੀਤਾ। ਇਸ ਮੌਕੇ ਗਗਨਦੀਪ ਸਿੰਘ ਪਾਇਲ, ਹਰਬੰਤ ਸਿੰਘ ਗਿੱਲ, ਦਰਸ਼ਨ ਸਿੰਘ ਪਾਇਲ, ਜੋਗਾ ਸਿੰਘ ਪਾਇਲ ਆਦਿ ਹਾਜ਼ਰ ਸਨ।