19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

‘ ਆਪ’ ਸਰਕਾਰ ਦੇ ਦਾਅਵਿਆਂ ਤੇ ਜ਼ਮੀਨੀ ਹਕੀਕਤ ਵਿਚਲਾ ਫ਼ਰਕ ਲੋਕਾਂ ਸਾਹਮਣੇ ਆਇਆ- ਗੁਰਨਾਜ ਸਿੰਘ ਜੀਰਖ

ਰਾੜਾ ਸਾਹਿਬ, 18 ਸਤੰਬਰ (ਸੁਖਵੀਰ ਸਿੰਘ ਚਣਕੋਈਆਂ)-ਵਿਧਾਨ ਸਭਾ ਹਲਕਾ ਪਾਇਲ ਦੇ ਯੂਥ ਕਾਂਗਰਸ ਪ੍ਰਧਾਨ ਗੁਰਨਾਜ ਸਿੰਘ ਜੀਰਖ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦੀ ਕਾਰਗੁਜ਼ਾਰੀ ਨਾਲ ਸਬੰਧਿਤ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਸਰਕਾਰ ’ਤੇ ਸਵਾਲ ਉਠਾਉਂਦਿਆ ਕਿਹਾ ਕਿ ਸੂਬੇ ਵਿੱਚ ਬਿਜਲੀ ਸਪਲਾਈ, ਨਸ਼ਿਆਂ ਦੀ ਸਮੱਸਿਆ, ਮੁਲਾਜ਼ਮਾਂ ਦੇ ਮਸਲੇ ਅਤੇ ਆਮ ਲੋਕਾਂ ਨਾਲ ਜੁੜੇ ਹੋਰ ਮੁੱਦੇ ਲਗਾਤਾਰ ਚਰਚਾ ਦਾ ਵਿਸ਼ਾ ਬਣੇ ਹੋਏ ਹਨ। ਗੁਰਨਾਜ ਸਿੰਘ ਜੀਰਖ ਨੇ ਕਿਹਾ ਕਿ ਸਰਕਾਰ ਵਲੋਂ ਲੋਕ ਹਿੱਤ ਵਿੱਚ ਕੀਤੇ ਜਾ ਰਹੇ ਕੰਮਾਂ ਦੇ ਦਾਅਵਿਆਂ ਦੇ ਬਾਵਜੂਦ ਲੋਕਾਂ ਨੂੰ ਕਈ ਪੱਧਰਾਂ ’ਤੇ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਅਜੀਤ ਡੈਸਕ 19-09-2026
ਰਾੜਾ ਸਾਹਿਬ, 18 ਸਤੰਬਰ (ਸੁਖਵੀਰ ਸਿੰਘ ਚਣਕੋਈਆਂ)-ਵਿਧਾਨ ਸਭਾ ਹਲਕਾ ਪਾਇਲ ਦੇ ਯੂਥ ਕਾਂਗਰਸ ਪ੍ਰਧਾਨ ਗੁਰਨਾਜ ਸਿੰਘ ਜੀਰਖ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦੀ ਕਾਰਗੁਜ਼ਾਰੀ ਨਾਲ ਸਬੰਧਿਤ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਸਰਕਾਰ ’ਤੇ ਸਵਾਲ ਉਠਾਉਂਦਿਆ ਕਿਹਾ ਕਿ ਸੂਬੇ ਵਿੱਚ ਬਿਜਲੀ ਸਪਲਾਈ, ਨਸ਼ਿਆਂ ਦੀ ਸਮੱਸਿਆ, ਮੁਲਾਜ਼ਮਾਂ ਦੇ ਮਸਲੇ ਅਤੇ ਆਮ ਲੋਕਾਂ ਨਾਲ ਜੁੜੇ ਹੋਰ ਮੁੱਦੇ ਲਗਾਤਾਰ ਚਰਚਾ ਦਾ ਵਿਸ਼ਾ ਬਣੇ ਹੋਏ ਹਨ। ਗੁਰਨਾਜ ਸਿੰਘ ਜੀਰਖ ਨੇ ਕਿਹਾ ਕਿ ਸਰਕਾਰ ਵਲੋਂ ਲੋਕ ਹਿੱਤ ਵਿੱਚ ਕੀਤੇ ਜਾ ਰਹੇ ਕੰਮਾਂ ਦੇ ਦਾਅਵਿਆਂ ਦੇ ਬਾਵਜੂਦ ਲੋਕਾਂ ਨੂੰ ਕਈ ਪੱਧਰਾਂ ’ਤੇ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਬਿਜਲੀ ਸਪਲਾਈ ਸਬੰਧੀ ਪਿਛਲੇ ਦਿਨਾਂ ਦੌਰਾਨ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਲੋਕਾਂ ਅਤੇ ਕਿਸਾਨ ਜਥੇਬੰਦੀਆਂ ਵਲੋਂ ਚਿੰਤਾ ਪ੍ਰਗਟ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਲਈ ਰੁਜ਼ਗਾਰ, ਨਸ਼ਿਆਂ ’ਤੇ ਕਾਬੂ, ਕਾਨੂੰਨ-ਵਿਵਸਥਾ ਅਤੇ ਸਰਕਾਰੀ ਮੁਲਾਜ਼ਮਾਂ ਦੇ ਬਕਾਇਆ ਮਸਲਿਆਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੀ ਲੋੜ ਹੈ। ਉਨ੍ਹਾਂ ਦਾਅਵਾ ਕੀਤਾ ਕਿ ਲੋਕ ਸਰਕਾਰ ਤੋਂ ਸਿਰਫ਼ ਐਲਾਨ ਨਹੀਂ, ਸਗੋਂ ਜ਼ਮੀਨੀ ਪੱਧਰ ’ਤੇ ਪ੍ਰਭਾਵਸ਼ਾਲੀ ਨਤੀਜੇ ਚਾਹੁੰਦੇ ਹਨ। ਯੂਥ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਕਾਂਗਰਸ ਪਾਰਟੀ ਲੋਕਾਂ ਨਾਲ ਜੁੜੇ ਮੁੱਦਿਆਂ ਨੂੰ ਲੈ ਕੇ ਆਪਣੀ ਆਵਾਜ਼ ਬੁਲੰਦ ਕਰਦੀ ਰਹੇਗੀ ਅਤੇ ਨੌਜਵਾਨਾਂ ਨੂੰ ਵੀ ਇਨ੍ਹਾਂ ਮਸਲਿਆਂ ਪ੍ਰਤੀ ਜਾਗਰੂਕ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਭਵਿੱਖ ਲਈ ਨੌਜਵਾਨਾਂ ਦੀ ਭੂਮਿਕਾ ਅਹਿਮ ਹੈ ਅਤੇ ਉਹ ਲੋਕ ਹਿੱਤ ਨਾਲ ਜੁੜੇ ਮੁੱਦਿਆਂ ’ਤੇ ਲਗਾਤਾਰ ਸਰਗਰਮ ਰਹਿਣਗੇ।
ਪਿਛਲੀ ਖ਼ਬਰ ਭਗਤ ਪੂਰਨ ਸਿੰਘ ਮੈਮੋਰੀਅਲ ਸਕੂਲ ਰਾਜੇਵਾਲ ਦੇ ਬੱਚਿਆਂ ਨੇ ਨੈਸ਼ਨਲ ਸਟਾਈਲ ਕਬੱਡੀ ’ਚ ਬਲਾਕ ਪੱਧਰ ’ਤੇ ਹਾਸਿਲ ਕੀਤਾ ਦੂਜਾ... ਅਗਲੀ ਖ਼ਬਰ ‘ ਆਪ’ ਦੇ ਹਲਕਾ ਇੰਚਾਰਜ ਡਾ. ਕੰਗ ਦੀ ਅਗਵਾਈ ਹੇਠ ਹਲਕੇ ਦੇ ਵੱਡੇ ਵਿਕਾਸ ਹੋਏ-ਬੇਅੰਤ ਸਿੰਘ ਬਾਸੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।