19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਭਗਤ ਪੂਰਨ ਸਿੰਘ ਮੈਮੋਰੀਅਲ ਸਕੂਲ ਰਾਜੇਵਾਲ ਦੇ ਬੱਚਿਆਂ ਨੇ ਨੈਸ਼ਨਲ ਸਟਾਈਲ ਕਬੱਡੀ ’ਚ ਬਲਾਕ ਪੱਧਰ ’ਤੇ ਹਾਸਿਲ ਕੀਤਾ ਦੂਜਾ ਸਥਾਨ

ਖੰਨਾ, 18 ਸਤੰਬਰ (ਹਰਜਿੰਦਰ ਸਿੰਘ ਲਾਲ)-ਖੇਡਾਂ ਵਤਨ ਪੰਜਾਬ ਦੀਆਂ 2026 ਤਹਿਤ ਕਰਵਾਈਆਂ ਜਾ ਰਹੀਆਂ ਵੱਖ-ਵੱਖ ਖੇਡਾਂ ਵਿਚ ਬੱਚਿਆਂ ਵਲੋਂ ਵੱਧ-ਚੜ੍ਹ ਕੇ ਭਾਗ ਲਿਆ ਜਾ ਰਿਹਾ ਹੈ। ਇਸੇ ਲੜੀ ਤਹਿਤ ਭਗਤ ਪੂਰਨ ਸਿੰਘ ਸਕੂਲ, ਰਾਜੇਵਾਲ ਦੇ ਵਿਦਿਆਰਥੀਆਂ ਨੇ ਨੈਸ਼ਨਲ ਸਟਾਈਲ ਕਬੱਡੀ ਅੰਡਰ-14 ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਬਲਾਕ ਪੱਧਰ ’ਤੇ ਦੂਜਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ।

ਅਜੀਤ ਡੈਸਕ 19-09-2026
ਖੰਨਾ, 18 ਸਤੰਬਰ (ਹਰਜਿੰਦਰ ਸਿੰਘ ਲਾਲ)-ਖੇਡਾਂ ਵਤਨ ਪੰਜਾਬ ਦੀਆਂ 2026 ਤਹਿਤ ਕਰਵਾਈਆਂ ਜਾ ਰਹੀਆਂ ਵੱਖ-ਵੱਖ ਖੇਡਾਂ ਵਿਚ ਬੱਚਿਆਂ ਵਲੋਂ ਵੱਧ-ਚੜ੍ਹ ਕੇ ਭਾਗ ਲਿਆ ਜਾ ਰਿਹਾ ਹੈ। ਇਸੇ ਲੜੀ ਤਹਿਤ ਭਗਤ ਪੂਰਨ ਸਿੰਘ ਸਕੂਲ, ਰਾਜੇਵਾਲ ਦੇ ਵਿਦਿਆਰਥੀਆਂ ਨੇ ਨੈਸ਼ਨਲ ਸਟਾਈਲ ਕਬੱਡੀ ਅੰਡਰ-14 ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਬਲਾਕ ਪੱਧਰ ’ਤੇ ਦੂਜਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਸਕੂਲ ਦੀ ਕਬੱਡੀ ਟੀਮ ਦੇ ਖਿਡਾਰੀਆਂ ਨੇ ਪੂਰੇ ਜੋਸ਼, ਅਨੁਸ਼ਾਸਨ, ਮਿਹਨਤ ਅਤੇ ਖੇਡ ਭਾਵਨਾ ਨਾਲ ਮੁਕਾਬਲਿਆਂ ਵਿੱਚ ਹਿੱਸਾ ਲਿਆ। ਟੀਮ ਦੇ ਬੱਚਿਆਂ ਨੇ ਆਪਣੀ ਖੇਡ ਕਲਾ ਅਤੇ ਸ਼ਾਨਦਾਰ ਪ੍ਰਦਰਸ਼ਨ ਨਾਲ ਸਭ ਦਾ ਧਿਆਨ ਆਪਣੇ ਵੱਲ ਖਿੱਚਿਆ ਅਤੇ ਬਲਾਕ ਪੱਧਰੀ ਨੈਸ਼ਨਲ ਸਟਾਈਲ ਕਬੱਡੀ ਅੰਡਰ-14 ਮੁਕਾਬਲੇ ਵਿੱਚ ਦੂਜਾ ਸਥਾਨ ਪ੍ਰਾਪਤ ਕੀਤਾ। ਵਿਦਿਆਰਥੀਆਂ ਦੀ ਇਸ ਪ੍ਰਾਪਤੀ ਨਾਲ ਸਕੂਲ ਵਿੱਚ ਖੁਸ਼ੀ ਦਾ ਮਾਹੌਲ ਬਣ ਗਿਆ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਅਰਪਨਾ ਮਹਾਜਨ ਨੇ ਕਬੱਡੀ ਟੀਮ ਦੇ ਸਾਰੇ ਖਿਡਾਰੀਆਂ ਨੂੰ ਉਨ੍ਹਾਂ ਦੀ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ ਅਤੇ ਉਨ੍ਹਾਂ ਦੀ ਹੌਸਲਾ-ਅਫ਼ਜ਼ਾਈ ਕੀਤੀ। ਉਨ੍ਹਾਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਖੇਡਾਂ ਰਾਹੀਂ ਬੱਚਿਆਂ ਵਿੱਚ ਅਨੁਸ਼ਾਸਨ, ਟੀਮ ਵਰਕ, ਆਤਮ-ਵਿਸ਼ਵਾਸ, ਮਿਹਨਤ ਅਤੇ ਮੁਕਾਬਲੇ ਦੀ ਭਾਵਨਾ ਪੈਦਾ ਹੁੰਦੀ ਹੈ। ਉਨ੍ਹਾਂ ਨੇ ਖਿਡਾਰੀਆਂ ਨੂੰ ਭਵਿੱਖ ਵਿੱਚ ਹੋਰ ਮਿਹਨਤ ਕਰਕੇ ਉੱਚ ਪੱਧਰ ’ਤੇ ਸਕੂਲ ਅਤੇ ਆਪਣੇ ਇਲਾਕੇ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ।ਇਸ ਮੌਕੇ ਸਕੂਲ ਦੇ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ ਨੇ ਵੀ ਵਿਦਿਆਰਥੀਆਂ ਨੂੰ ਇਸ ਸ਼ਾਨਦਾਰ ਪ੍ਰਦਰਸ਼ਨ ਲਈ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਬੱਚਿਆਂ ਵੱਲੋਂ ਖੇਡਾਂ ਦੇ ਖੇਤਰ ਵਿੱਚ ਕੀਤੀ ਜਾ ਰਹੀ ਇਹ ਮਿਹਨਤ ਬਹੁਤ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਸਕੂਲ ਵੱਲੋਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਵੀ ਆਪਣੀ ਪ੍ਰਤਿਭਾ ਨਿਖਾਰਨ ਲਈ ਹਰ ਸੰਭਵ ਉਤਸ਼ਾਹ ਅਤੇ ਸਹਿਯੋਗ ਦਿੱਤਾ ਜਾਂਦਾ ਹੈ। ਉਨ੍ਹਾਂ ਆਸ ਪ੍ਰਗਟ ਕੀਤੀ ਕਿ ਇਹ ਹੋਣਹਾਰ ਖਿਡਾਰੀ ਆਉਣ ਵਾਲੇ ਸਮੇਂ ਵਿੱਚ ਹੋਰ ਵੱਡੀਆਂ ਪ੍ਰਾਪਤੀਆਂ ਕਰਕੇ ਸਕੂਲ, ਆਪਣੇ ਮਾਪਿਆਂ ਅਤੇ ਇਲਾਕੇ ਦਾ ਨਾਮ ਰੌਸ਼ਨ ਕਰਨਗੇ। ਸਕੂਲ ਪ੍ਰਬੰਧਕ ਕਮੇਟੀ, ਪ੍ਰਿੰਸੀਪਲ, ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਕਬੱਡੀ ਟੀਮ ਦੇ ਸਾਰੇ ਖਿਡਾਰੀਆਂ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਦਿਲੋਂ ਮੁਬਾਰਕਬਾਦ ਦਿੱਤੀ ਗਈ ਅਤੇ ਉਨ੍ਹਾਂ ਦੇ ਉਜਵਲ ਭਵਿੱਖ ਦੀ ਕਾਮਨਾ ਕੀਤੀ ਗਈ।
ਪਿਛਲੀ ਖ਼ਬਰ ਕੱਲ੍ਹ ਨੂੰ ਮੁਲਾਜ਼ਮ ਤੇ ਪੈਨਸ਼ਨਰ ਪਾਇਲ ਹਲਕੇ ਦੇ ਵਿਧਾਇਕ ਗਿਆਸਪੁਰਾ ਦੇ ਦਫ਼ਤਰ ਦਾ ਕਰਨਗੇ ਘਿਰਾਓ- ਪ੍ਰਧਾਨ ਬਲਦੇਵ ਕ੍ਰਿਸ਼ਨ... ਅਗਲੀ ਖ਼ਬਰ ‘ ਆਪ’ ਸਰਕਾਰ ਦੇ ਦਾਅਵਿਆਂ ਤੇ ਜ਼ਮੀਨੀ ਹਕੀਕਤ ਵਿਚਲਾ ਫ਼ਰਕ ਲੋਕਾਂ ਸਾਹਮਣੇ ਆਇਆ- ਗੁਰਨਾਜ ਸਿੰਘ ਜੀਰਖ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।