20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਗੁਰਦੇਵ ਸਿੰਘ ਨਮਿਤ ਪਾਠ ਦਾ ਭੋਗ 22 ਨੂੰ

ਦੋਰਾਹਾ 19 ਸਤੰਬਰ (ਮਨਜੀਤ ਸਿੰਘ ਗਿੱਲ )-ਸੇਵਾ ਮੁਕਤ ਬਿਜਲੀ ਬੋਰਡ ਦੇ ਜੇ. ਈ.

ਅਜੀਤ ਡੈਸਕ 20-09-2026
ਦੋਰਾਹਾ 19 ਸਤੰਬਰ (ਮਨਜੀਤ ਸਿੰਘ ਗਿੱਲ )-ਸੇਵਾ ਮੁਕਤ ਬਿਜਲੀ ਬੋਰਡ ਦੇ ਜੇ. ਈ. ਇੰਜਨੀਅਰ ਜਗਦੀਸ਼ ਸਿੰਘ ਦੇ ਪਰਿਵਾਰ ਨੂੰ ਉਦੋਂ ਗਹਿਰਾ ਸਦਮਾ ਪੁੱਜਾ ਜਦੋਂ ਉਹਨਾਂ ਦੇ ਸਤਿਕਾਰਯੋਗ ਪਿਤਾ ਤੇ ਸੇਵਾ ਮੁਕਤ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਸ. ਗੁਰਦੇਵ ਸਿੰਘ ਬੀਤੇ ਦਿਨੀ ਸਦੀਵੀ ਵਿਛੋੜਾ ਦੇ ਗਏ। ਉਹ ਕਰੀਬ 88 ਵਰਿਆਂ ਦੇ ਸਨ ਅਤੇ ਆਪਣੇ ਪਿੱਛੇ ਪੋਤਰਿਆਂ ਵਾਲਾ ਵੱਡਾ ਪਰਿਵਾਰ ਛੱਡ ਗਏ ਹਨ। ਸਵ. ਗੁਰਦੇਵ ਸਿੰਘ ਦੀ ਮੌਤ ’ਤੇ ਵੱਖ ਵੱਖ ਧਾਰਮਿਕ, ਸਮਾਜਿਕ ਤੇ ਰਾਜਨੀਤਿਕ ਜਥੇਬੰਦੀਆਂ ਤੋਂ ਇਲਾਵਾ ਵਿਦਿਅਕ ਤੇ ਮੁਲਾਜ਼ਮ ਵਰਗ ਦੇ ਆਗੂਆਂ ਵਲੋਂ ਪਰਿਵਾਰ ਨਾਲ ਦੁੱਖ ਦਾ ਇਜ਼ਹਾਰ ਕੀਤਾ ਜਾ ਰਿਹਾ ਹੈ। ਉਨਾਂ ਦੇ ਪੋਤਰੇ ਜੇ.ਈ. ਲਖਵਿੰਦਰਜੋਤ ਸਿੰਘ ਨੇ ਦੱਸਿਆ ਕਿ ਸਵ. ਗੁਰਦੇਵ ਸਿੰਘ ਨਮਿਤ ਪਾਠ ਦੇ ਭੋਗ ਅਤੇ ਅੰਤਿਮ ਅਰਦਾਸ 22 ਸਤੰਬਰ ਦਿਨ ਮੰਗਲਵਾਰ ਨੂੰ ਦੁਪਹਿਰ 12 ਤੋਂ 1.30 ਵਜੇ ਤੱਕ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਪਿੰਡ ਦੋਰਾਹਾ ਵਿਖੇ ਹੋਵੇਗੀ।
ਪਿਛਲੀ ਖ਼ਬਰ ਬਿਜਲੀ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦੀ ਕੋਠੀ ਅੱਗੇ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਨਸ਼ਿਆਂ ਵਿਰੁੱਧ ਭਾਜਪਾ ਦੀ ਯਾਤਰਾ ਦਾ ਮਾਛੀਵਾੜਾ ਵਿਚ ਰਲਵਾਂ-ਮਿਲਵਾਂ ਪ੍ਰਤੀਕਰਮ ਦਿੱਲੀ ਦੀ ਮੁੱਖ ਮੰਤਰੀ ਦੀ ਗ਼ੈਰਮੌਜੂਦਗੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।