20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਨਗਰ ਕੌਂਸਲ ਦੇ ਪ੍ਰਧਾਨ ਲਾਲਾ ਮੰਗਤ ਰਾਏ ਨੂੰ ਕੀਤਾ ਸਨਮਾਨਿਤ

ਸਮਰਾਲਾ, 19 ਸਤੰਬਰ (ਗੋਪਾਲ ਸੋਫਤ)-ਅੱਜ ਨਿਊ ਆਦਰਸ਼ ਨਗਰ ਦੇ ਵਾਸੀਆਂ ਵਲੋਂ ਲਾਲਾ ਮੰਗਤ ਰਾਏ ਪ੍ਰਧਾਨ ਮਿਊਸਪਲ ਕਮੇਟੀ ਸਮਰਾਲਾ ਨੂੰ ਵਿਸ਼ੇਸ਼ ਤੌਰ ‘ਤੇ ਸੱਦ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਮੁਹੱਲਾ ਵਾਸੀਆਂ ਨੇ ਕਿਹਾ ਕਿ ਬੀਤੇ ਲੰਮੇ ਸਮੇਂ ਤੋਂ ਇਸ ਵਾਰਡ ਵਿਚ ਕੋਈ ਵੀ ਨਵ ਉਸਾਰੀ ਦਾ ਕੰਮ ਨਹੀਂ ਹੋਇਆ।

ਅਜੀਤ ਡੈਸਕ 20-09-2026
ਸਮਰਾਲਾ, 19 ਸਤੰਬਰ (ਗੋਪਾਲ ਸੋਫਤ)-ਅੱਜ ਨਿਊ ਆਦਰਸ਼ ਨਗਰ ਦੇ ਵਾਸੀਆਂ ਵਲੋਂ ਲਾਲਾ ਮੰਗਤ ਰਾਏ ਪ੍ਰਧਾਨ ਮਿਊਸਪਲ ਕਮੇਟੀ ਸਮਰਾਲਾ ਨੂੰ ਵਿਸ਼ੇਸ਼ ਤੌਰ ‘ਤੇ ਸੱਦ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਮੁਹੱਲਾ ਵਾਸੀਆਂ ਨੇ ਕਿਹਾ ਕਿ ਬੀਤੇ ਲੰਮੇ ਸਮੇਂ ਤੋਂ ਇਸ ਵਾਰਡ ਵਿਚ ਕੋਈ ਵੀ ਨਵ ਉਸਾਰੀ ਦਾ ਕੰਮ ਨਹੀਂ ਹੋਇਆ। ਉਨ੍ਹਾਂ ਨਗਰ ਕੌਂਸਲ ਦੇ ਪ੍ਰਧਾਨ ਦੇ ਧਿਆਨ ਵਿਚ ਲਿਆਂਦਾ ਕਿ ਮੁਹੱਲੇ ਵਿਚ ਵਾਟਰ ਸਪਲਾਈ ਅਤੇ ਸੀਵਰੇਜ ਸਿਸਟਮ ਦਾ ਯੋਗ ਪ੍ਰਬੰਧ ਨਹੀਂ ਹੈ। ਉਨ੍ਹਾਂ ਕਿਹਾ ਕਿ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਲੋਕ ਆਪਣੇ ਘਰਾਂ ਅੱਗੇ ਗਲੀ ਵਿਚ ਹੀ ਖੂਹੀਆਂ ਪੁਟਵਾ ਕੇ ਪਾਣੀ ਨੂੰ ਜ਼ਮੀਨ ਵਿਚ ਹੀ ਸੁੱਟਣ ਲਈ ਮਜਬੂਰ ਹਨ। ਜਿਸ ਕਾਰਨ ਜ਼ਮੀਨਦੋਜ਼ ਪਾਣੀ ਦੂਸ਼ਿਤ ਹੋ ਰਿਹਾ ਹੈ। ਇਸ ਤੋਂ ਇਲਾਵਾ ਆਵਾਰਾ ਜਾਨਵਰ ਅਤੇ ਆਵਾਰਾ ਕੁੱਤਿਆਂ ਨੇ ਲੋਕਾਂ ਦਾ ਜਿਊਣਾ ਮੁਹਾਲ ਕੀਤਾ ਹੋਇਆ ਹੈ। ਉਨ੍ਹਾਂ ਮੰਗ ਕੀਤੀ ਕਿ ਮੁਹੱਲਾ ਨਿਵਾਸੀਆਂ ਨੂੰ ਮੁੱਢਲੀ ਸਹੂਲਤਾਂ ਮੁਹੱਈਆ ਕਰਵਾਇਆਂ ਜਾਣ। ਇਸ ਦੌਰਾਨ ਨਗਰ ਕੌਂਸਲ ਪ੍ਰਧਾਨ ਲਾਲ ਮੰਗਤ ਰਾਏ ਨੇ ਮੁਹੱਲਾ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਅਜੇ ਥੋੜਾ ਸਮਾਂ ਪਹਿਲਾਂ ਹੀ ਨਗਰ ਕੌਂਸਲ ਦਾ ਕਾਰਜਭਾਰ ਸੰਭਾਲਿਆ ਹੈ। ਬਰਸਾਤ ਦੇ ਮੌਸਮ ਕਾਰਨ ਡੇਂਗੂ, ਮਲੇਰੀਆ ਅਤੇ ਮੌਸਮੀ ਬਿਮਾਰੀਆਂ ਦੇ ਖ਼ਤਰੇ ਨੂੰ ਟਾਲਣ ਲਈ ਇਸ ਵੇਲੇ ਪੂਰੇ ਸ਼ਹਿਰ ਦੀ ਸਫ਼ਾਈ ਦਾ ਕੰਮ ਵੱਡੇ ਪੱਧਰ ‘ਤੇ ਚਲ ਰਿਹਾ ਹੈ। ਉਨ੍ਹਾਂ ਹਾਜ਼ਰ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸ਼ਹਿਰ ਨੂੰ ਸਾਫ਼ ਸੁਥਰਾ ਰੱਖਣ ਲਈ ਸਥਾਨਕ ਪ੍ਰਸ਼ਾਸਨ ਨਾਲ ਸਹਿਯੋਗ ਕਰਨ ਅਤੇ ਥਾਂ-ਥਾਂ ‘ਤੇ ਗੰਦਗੀ ਨਾ ਫੈਲਾਉਣ। ਮੁਹੱਲੇ ਦੇ ਵਸਨੀਕਾਂ ਨੇ ਮੰਗ ਕੀਤੀ ਕਿ ਮੁਹੱਲੇ ਵਿਚ ਜਿਹੜੀਆਂ ਗਲੀਆਂ ਅਜੇ ਤਕ ਨਹੀਂ ਬਣੀਆਂ ਉਨ੍ਹਾਂ ਨੂੰ ਬਣਾਇਆ ਜਾਵੇ, ਵਾਟਰ ਸਪਲਾਈ ਦਾ ਪ੍ਰਬੰਧ ਕੀਤਾ ਜਾਵੇ, ਵਾਟਰ ਸਪਲਾਈ ਵਿਭਾਗ ਵਲੋਂ ਸਪਲਾਈ ਲਾਈਨਾਂ ਪਾਉਣ ਲਈ ਪੁੱਟੀਆਂ ਗਈਆਂ ਗਲੀਆਂ ਨੂੰ ਦਰੁਸਤ ਕਰਵਾਇਆ ਜਾਵੇ ਅਤੇ ਲੀਕ ਹੋ ਰਿਹਾ ਪਾਣੀ ਵੀ ਠੀਕ ਕਰਵਾਇਆ ਜਾਵੇ। ਨਗਰ ਕੌਂਸਲ ਪ੍ਰਧਾਨ ਨੇ ਕਿਹਾ ਕਿ ਉਹ ਪੂਰੀ ਤਨਦੇਹੀ ਨਾਲ ਲੋਕਾਂ ਦੇ ਕਾਰਜਾਂ ਲਈ ਸਮਰਪਿਤ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਸਾਰੇ ਕੰਮ ਸਮੇਂ ਸਿਰ ਹੋਣਗੇ। ਉਨ੍ਹਾਂ ਕਿਹਾ ਇਕੱਲੇ ਮੁਹੱਲਾ ਨਿਵਾਸੀ ਹੀ ਨਹੀਂ ਬਲਕਿ ਸਾਰਾ ਸਮਰਾਲਾ ਸ਼ਹਿਰ ਹੀ ਥੋੜੇ ਸਮੇਂ ਬਾਅਦ ਮਹਿਸੂਸ ਕਰੇਗਾ ਕਿ ਸੱਚਮੁੱਚ ਹੀ ਵਿਕਾਸ ਕਾਰਜਾਂ ਦੀ ਝੜੀ ਲੱਗ ਰਹੀ ਹੈ। ਇਸ ਮੌਕੇ ਪ੍ਰਧਾਨ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕਰਨ ਵਾਲੀਆਂ ਸ਼ਖ਼ਸੀਅਤਾਂ ਵਿਚ ਡਾ. ਭੀਮ ਰਾਓ ਅੰਬੇਦਕਰ ਮਿਸ਼ਨ ਵੈੱਲਫੇਅਰ ਸੁਸਾਇਟੀ ਸਮਰਾਲਾ ਦੇ ਪ੍ਰਧਾਨ ਧਰਮਜੀਤ ਸਿੰਘ ਤੋਂ ਇਲਾਵਾ ਮੀਤ ਪ੍ਰਧਾਨ ਰਘਬੀਰ ਸਿੰਘ ਐੱਸ. ਡੀ. ਓ., ਬੰਟੀ ਸ਼ਰਮਾ ਪ੍ਰਧਾਨ, ਪ੍ਰੀਤਮ ਸਿੰਘ ਬਿਜਲੀਪੁਰ, ਮਾਸਟਰ ਟਹਿਲ ਸਿੰਘ, ਮਾਸਟਰ ਨਰਿੰਦਰ ਸਿੰਘ, ਸੰਜੀਵ ਸਿੰਘ, ਗੁਰਚਰਨ ਸਿੰਘ ਰਾਮਪੁਰ, ਡਾ. ਤੇਜਿੰਦਰ ਸਿੰਘ ਢਿੱਲੋਂ, ਲਖਵੀਰ ਸਿੰਘ ਫ਼ੌਜੀ, ਜਸ਼ਨਪ੍ਰੀਤ ਸਿੰਘ, ਮਲਕੀਤ ਸਿੰਘ, ਮੁਨੀਮ ਤਰਸੇਮ ਸਿੰਘ, ਰਤਨ ਕੁਮਾਰ, ਪਵਿੱਤਰ ਸਿੰਘ, ਪਰਮਜੀਤ ਸਿੰਘ ਸੰਧੂ, ਦਮਨਪ੍ਰੀਤ ਸਿੰਘ, ਕੇਵਲ ਸਿੰਘ ਮਰਾੜ, ਸਿਕੰਦਰ ਸਿੰਘ, ਤਾਰਾ ਸਿੰਘ ਸ਼ਾਮਗੜ, ਨਰੇਸ਼ ਕੁਮਾਰ, ਪ੍ਰੋ. ਅਮਨਦੀਪ ਸਿੰਘ, ਗੁਰਮੇਲ ਸਿੰਘ ਅਤੇ ਹੋਰ ਪਤਵੰਤੇ ਹਾਜ਼ਰ ਸਨ।
ਪਿਛਲੀ ਖ਼ਬਰ ਦੰਗਲ ਮੇਲੇ ’ਤੇ ਨੌਜਵਾਨਾਂ ਨੇ ਖ਼ੂਨਦਾਨ ਕੈਂਪ ਲਗਾਇਆ ਅਗਲੀ ਖ਼ਬਰ ਪਿੰਡ ਤੱਖਰਾਂ ’ਚ ਅਕਾਲੀ ਦਲ ਵਾਰਿਸ ਪੰਜਾਬ ਪਾਰਟੀ ਨੂੰ ਮਿਲਿਆ ਭਰਵਾਂ ਹੁੰਗਾਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।