25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਵਿਕਟੋਰੀਆ ਸਕੂਲ ਲਹਿਰਾ ਵਿਖੇ ਪੰਜਾਬੀ ਮਾਂ-ਬੋਲੀ ਦਿਵਸ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਵਿਦਿਆਰਥੀਆਂ ਨੇ ਕਵਿਤਾਵਾਂ, ਬੋਲੀਆਂ ਅਤੇ ਸਭਿਆਚਾਰਕ ਪੇਸ਼ਕਾਰੀਆਂ ਰਾਹੀਂ ਰੰਗ ਬਿਖੇਰੇ

ਡੇਹਲੋਂ, 24 ਸਤੰਬਰ (ਅੰਮ੍ਰਿਤਪਾਲ ਸਿੰਘ ਕੈਲੇ)-ਵਿਕਟੋਰੀਆ ਪਬਲਿਕ ਸਕੂਲ ਲਹਿਰਾ ਵਿਖੇ ਪੰਜਾਬੀ ਮਾਂ-ਬੋਲੀ ਦਿਵਸ ਨੂੰ ਸਮਰਪਿਤ ਸਮਾਗਮ ਪੰਜਾਬੀ ਭਾਸ਼ਾ, ਸਾਹਿਤ ਅਤੇ ਸਭਿਆਚਾਰ ਪ੍ਰਤੀ ਪਿਆਰ ਅਤੇ ਸਤਿਕਾਰ ਦੀ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸਕੂਲ ਵਲੋਂ ਕਰਵਾਏ ਇਸ ਵਿਸ਼ੇਸ਼ ਸਮਾਗਮ ਦਾ ਉਦੇਸ਼ ਵਿਦਿਆਰਥੀਆਂ ਨੂੰ ਆਪਣੀ ਮਾਂ-ਬੋਲੀ ਦੀ ਮਹੱਤਤਾ, ਅਮੀਰ ਵਿਰਾਸਤ ਅਤੇ ਪੰਜਾਬੀ ਸਭਿਆਚਾਰ ਨਾਲ ਜੋੜਨਾ ਸੀ।

ਅਜੀਤ ਡੈਸਕ 25-09-2026
ਡੇਹਲੋਂ, 24 ਸਤੰਬਰ (ਅੰਮ੍ਰਿਤਪਾਲ ਸਿੰਘ ਕੈਲੇ)-ਵਿਕਟੋਰੀਆ ਪਬਲਿਕ ਸਕੂਲ ਲਹਿਰਾ ਵਿਖੇ ਪੰਜਾਬੀ ਮਾਂ-ਬੋਲੀ ਦਿਵਸ ਨੂੰ ਸਮਰਪਿਤ ਸਮਾਗਮ ਪੰਜਾਬੀ ਭਾਸ਼ਾ, ਸਾਹਿਤ ਅਤੇ ਸਭਿਆਚਾਰ ਪ੍ਰਤੀ ਪਿਆਰ ਅਤੇ ਸਤਿਕਾਰ ਦੀ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸਕੂਲ ਵਲੋਂ ਕਰਵਾਏ ਇਸ ਵਿਸ਼ੇਸ਼ ਸਮਾਗਮ ਦਾ ਉਦੇਸ਼ ਵਿਦਿਆਰਥੀਆਂ ਨੂੰ ਆਪਣੀ ਮਾਂ-ਬੋਲੀ ਦੀ ਮਹੱਤਤਾ, ਅਮੀਰ ਵਿਰਾਸਤ ਅਤੇ ਪੰਜਾਬੀ ਸਭਿਆਚਾਰ ਨਾਲ ਜੋੜਨਾ ਸੀ। ਸਮਾਗਮ ਦੌਰਾਨ ਵਿਦਿਆਰਥੀਆਂ ਨੇ ਪੰਜਾਬੀ ਭਾਸ਼ਾ ਦੀ ਮਹੱਤਤਾ ਅਤੇ ਪੰਜਾਬੀ ਸਭਿਆਚਾਰ ਦੇ ਵੱਖ-ਵੱਖ ਪੱਖਾਂ ਨੂੰ ਦਰਸਾਉਂਦੀਆਂ ਕਵਿਤਾਵਾਂ, ਬੋਲੀਆਂ, ਗੀਤਾਂ ਅਤੇ ਹੋਰ ਸਭਿਆਚਾਰਕ ਪੇਸ਼ਕਾਰੀਆਂ ਰਾਹੀਂ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਸਕੂਲ ਦੇ ਪ੍ਰਿੰਸੀਪਲ ਬਿਪਨ ਸੇਠੀ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਪੰਜਾਬੀ ਸਿਰਫ਼ ਸਾਡੀ ਗੱਲਬਾਤ ਦਾ ਮਾਧਿਅਮ ਨਹੀਂ, ਸਗੋਂ ਇਹ ਸਾਡੀ ਪਹਿਚਾਣ, ਸਾਡੀਆਂ ਜੜ੍ਹਾਂ, ਸਾਡੀ ਵਿਰਾਸਤ ਅਤੇ ਸਾਡੀ ਸਭਿਆਚਾਰਕ ਚੇਤਨਾ ਨਾਲ ਜੁੜੀ ਹੋਈ ਹੈ। ਉਨ੍ਹਾਂ ਕਿਹਾ ਕਿ ਆਪਣੀ ਮਾਂ-ਬੋਲੀ ਦਾ ਸਤਿਕਾਰ ਕਰਨਾ ਅਤੇ ਇਸ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ। ਪ੍ਰਿੰਸੀਪਲ ਸੇਠੀ ਨੇ ਕਿਹਾ ਕਿ ਅੱਜ ਦੇ ਤਕਨੀਕੀ ਅਤੇ ਬਹੁ-ਭਾਸ਼ਾਈ ਯੁੱਗ ਵਿਚ ਪੰਜਾਬੀ ਭਾਸ਼ਾ ਨੂੰ ਹੋਰ ਮਜ਼ਬੂਤ ਕਰਨ ਲਈ ਵਿਦਿਆਰਥੀਆਂ ਨੂੰ ਪੰਜਾਬੀ ਬੋਲਣ ਦੇ ਨਾਲ-ਨਾਲ ਪੜ੍ਹਨ, ਲਿਖਣ ਅਤੇ ਪੰਜਾਬੀ ਸਾਹਿਤ ਨਾਲ ਜੁੜਨ ਲਈ ਵੀ ਪ੍ਰੇਰਿਤ ਕਰਨਾ ਸਮੇਂ ਦੀ ਲੋੜ ਹੈ। ਸਮਾਗਮ ਦੌਰਾਨ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਪੰਜਾਬੀ ਮਾਂ-ਬੋਲੀ ਦੇ ਸਤਿਕਾਰ, ਸੰਭਾਲ ਅਤੇ ਪ੍ਰਚਾਰ-ਪ੍ਰਸਾਰ ਲਈ ਆਪਣੀ ਵਚਨਬੱਧਤਾ ਦਾ ਪ੍ਰਗਟਾਵਾ ਕੀਤਾ।
ਪਿਛਲੀ ਖ਼ਬਰ ‘ਆਪ’ ਸਰਕਾਰ ਨਸ਼ਿਆਂ ਨੂੰ ਰੋਕਣ ’ਚ ਨਾਕਾਮ ਸਿੱਧ ਹੋਈ-ਜੱਗਾ ਭੰਦੋਲ ਅਗਲੀ ਖ਼ਬਰ ‘ ਅਕਾਲੀ ਦਲ ਵਾਰਸ ਪੰਜਾਬ ਦੇ’ ਸੀਨੀ. ਆਗੂ ਬਰਜਿੰਦਰ ਸਿੰਘ ਬੱਬਲੂ ਦੀ ਅਗਵਾਈ ’ਚ ਛਪਾਰ ਰੈਲੀ ਸੰਬੰਧੀ ਕੀਤੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।