26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਪੰਜਾਬ ਦੇ ਭਵਿੱਖ ਨੂੰ ਲੈ ਕੇ ਛਪਾਰ ਦੀ ਪੰਥਕ ਕਾਨਫ਼ਰੰਸ ਅਹਿਮ ਹੋਵੇਗੀ - ਮਨਪ੍ਰੀਤ ਸਿੰਘ ਇਯਾਲੀ

ਮਲੌਦ, 25 ਸਤੰਬਰ (ਸਹਾਰਨ ਮਾਜਰਾ)-ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਅਤੇ ਸਾਬਕਾ ਮੰਤਰੀ ਐਡਵੋਕੇਟ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਸਰਕਲ ਮਲੌਦ ਦੇ ਅਕਾਲੀ ਵਰਕਰਾਂ ਨੂੰ ਲਾਮਬੰਦ ਕਰਦਿਆਂ ਕਿਹਾ ਕਿ ਦੁਨੀਆਂ ਦੇ ਪ੍ਰਸਿੱਧ ਭਰ ਵਿਚ ਪ੍ਰਸਿੱਧ ਮੇਲਾ ਛਪਾਰ ਵਿਖੇ ਸ਼੍ਰੋਮਣੀ ਅਕਾਲੀ ਦਲ ਵਲੋਂ ਅੱਜ 26 ਸਤੰਬਰ ਨੂੰ 11 ਵਜੇ ਬਹੁਤ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ ਜਿਹੜੀ ਆਪ ਸਰਕਾਰ ਨੂੰ ਚਲਦਾ ਕਰਨ ਲਈ ਇਕ ਸਿਆਸੀ ਕਿੱਲ ਸਾਬਤ ਹੋਵੇਗੀ। ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀਆਂ ਹਦਾਇਤਾਂ ਅਨੁਸਾਰ ਚੋਣ ਮੈਨੀਫੈਸਟੋ ਕਮੇਟੀ ਵਲੋਂ ਪੰਜਾਬ ਦੇ ਹਰ ਵਰਗ ਦੀਆਂ ਮੰਗਾਂ ਲੋੜਾਂ ਨੂੰ ਮੁੱਖ ਰੱਖਦਿਆਂ ਇੱਕ ਬਹੁਤ ਲਾਹੇਵੰਦ ਖਰੜਾ ਤਿਆਰ ਕੀਤਾ ਜਾ ਰਿਹਾ ਹੈ ਜਿਹੜਾ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਆਉਣ ’ਤੇ ਪੂਰਾ ਕੀਤਾ ਜਾਵੇਗਾ ਅਤੇ ਸੂਬਾ ਖ਼ੁਸ਼ਹਾਲੀ ਰਸਤੇ ਵਿਖਾਈ ਦੇਵੇਗਾ।

ਗੱਲਬਾਤ ਕਰਦੇ ਹੋਏ ਸਾਬਕਾ ਮੰਤਰੀ ਤੇ ਕੌਰ ਕਮੇਟੀ ਮੈਂਬਰ ਮਹੇਸ਼ਇੰਦਰ ਸਿੰਘ ਗਰੇਵਾਲ। ਨਾਲ ਸੁਖਵਿੰਦਰ ਸਿੰਘ ਦੌਲਤਪੁਰ। 26-09-2026
ਮਲੌਦ, 25 ਸਤੰਬਰ (ਸਹਾਰਨ ਮਾਜਰਾ)-ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਅਤੇ ਸਾਬਕਾ ਮੰਤਰੀ ਐਡਵੋਕੇਟ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਸਰਕਲ ਮਲੌਦ ਦੇ ਅਕਾਲੀ ਵਰਕਰਾਂ ਨੂੰ ਲਾਮਬੰਦ ਕਰਦਿਆਂ ਕਿਹਾ ਕਿ ਦੁਨੀਆਂ ਦੇ ਪ੍ਰਸਿੱਧ ਭਰ ਵਿਚ ਪ੍ਰਸਿੱਧ ਮੇਲਾ ਛਪਾਰ ਵਿਖੇ ਸ਼੍ਰੋਮਣੀ ਅਕਾਲੀ ਦਲ ਵਲੋਂ ਅੱਜ 26 ਸਤੰਬਰ ਨੂੰ 11 ਵਜੇ ਬਹੁਤ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ ਜਿਹੜੀ ਆਪ ਸਰਕਾਰ ਨੂੰ ਚਲਦਾ ਕਰਨ ਲਈ ਇਕ ਸਿਆਸੀ ਕਿੱਲ ਸਾਬਤ ਹੋਵੇਗੀ। ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀਆਂ ਹਦਾਇਤਾਂ ਅਨੁਸਾਰ ਚੋਣ ਮੈਨੀਫੈਸਟੋ ਕਮੇਟੀ ਵਲੋਂ ਪੰਜਾਬ ਦੇ ਹਰ ਵਰਗ ਦੀਆਂ ਮੰਗਾਂ ਲੋੜਾਂ ਨੂੰ ਮੁੱਖ ਰੱਖਦਿਆਂ ਇੱਕ ਬਹੁਤ ਲਾਹੇਵੰਦ ਖਰੜਾ ਤਿਆਰ ਕੀਤਾ ਜਾ ਰਿਹਾ ਹੈ ਜਿਹੜਾ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਆਉਣ ’ਤੇ ਪੂਰਾ ਕੀਤਾ ਜਾਵੇਗਾ ਅਤੇ ਸੂਬਾ ਖ਼ੁਸ਼ਹਾਲੀ ਰਸਤੇ ਵਿਖਾਈ ਦੇਵੇਗਾ। ਉਨ੍ਹਾਂ ਕਿਹਾ ਕਿ ਆਓ ਸੂਬੇ ਦਾ ਨਿਜ਼ਾਮ ਬਦਲਣ ਲਈ ਅੱਜ ਮੇਲਾ ਛਪਾਰ ਵਿਖੇ ਪੁੱਜ ਕੇ ਪਾਰਟੀ ਦਾ ਏਜੰਡਾ ਸੁਣੀਏ ਅਤੇ ਉਸ ਨੂੰ ਘਰ ਘਰ ਪੁੱਜਦਾ ਕਰ ਕੇ 2027 ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਲਿਆਉਣ ਲਈ ਮੁੱਢ ਬੰਨ੍ਹੀਏ। ਇਸ ਮੌਕੇ ਯੂਥ ਵਿੰਗ ਦੇ ਕੌਮੀ ਜਨਰਲ ਸਕੱਤਰ ਸੁਖਵਿੰਦਰ ਸਿੰਘ ਦੌਲਤਪੁਰ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਛਪਾਰ ਪੰਥਕ ਕਾਨਫ਼ਰੰਸ ਲਈ ਹਲਕਾ ਗਿੱਲ ਦੇ ਵਰਕਰਾਂ ’ ਚ ਭਾਰੀ ਉਤਸ਼ਾਹ , ਵੱਡੇ ਕਾਫ਼ਲਿਆਂ ਨਾਲ ਛਪਾਰ ਪੁੱਜਣਗੇ ਲੋਕ - ਸ਼ਿਵਾਲਿ... ਅਗਲੀ ਖ਼ਬਰ ਅੱਜ ਛਪਾਰ ਵਿਖੇ ਹੋਣ ਵਾਲੀ ਕਾਨਫ਼ਰੰਸ ਵਿਚ ਹਲਕਾ ਖੰਨਾ ਤੋਂ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨ ਦਾ ਫ਼ੈਸਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।