26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਕੱਚੇ ਕਾਮੇ ਪੱਕੇ ਕਰਵਾਉਣ ਲਈ ਜੰਗਲਾਤ ਕਾਮੇ ਵਿੱਤ ਮੰਤਰੀ ਦੇ ਹਲਕੇ ਦਿੜ੍ਹਬਾ ਚ 30 ਨੂੰ ਕਰਨਗੇ ਪ੍ਰਦਰਸ਼ਨ-ਅਮਰੀਕ ਸਿੰਘ

ਦੋਰਾਹਾ, 25 ਸਤੰਬਰ (ਮਨਜੀਤ ਸਿੰਘ ਗਿੱਲ)-ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਨਾਲ ਸੰਬਤਿ ਜੰਗਲਾਤ, ਜੰਗਲੀ ਜੀਵ ਤੇ ਕਾਰਪੋਰੇਸ਼ਨ ਕਾਮਿਆਂ ਦੀ ਸੰਘਰਸ਼ਸ਼ੀਲ ਜਥੇਬੰਦੀ ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਦੀ ਮੀਟਿੰਗ ਸੂਬਾਈ ਪ੍ਰਧਾਨ ਅਮਰੀਕ ਸਿੰਘ ਗੜ੍ਹਸ਼ੰਕਰ ਦੀ ਪ੍ਰਧਾਨਗੀ ਵਿਚ ਹੋਈ ਮੀਟਿੰਗ ਦੀ ਕਾਰਵਾਈ ਸੂਬਾ ਸਕੱਤਰ ਜਸਵਿੰਦਰ ਸਿੰਘ ਸੌਜਾ ਨੇ ਕਿਹਾ ਕਿ ਮੀਟਿੰਗ ਵਿਚ ਹਾਜ਼ਰ ਹੋਏ, ਸਾਥੀ ਜਨਰਲ ਸਕੱਤਰ ਜਸਵੀਰ ਸਿੰਘ ਸੀਰਾ, ਵਿਤ ਸਕੱਤਰ ਅਮਨਦੀਪ ਸਿੰਘ ਛੱਤ, ਚੇਅਰਮੈਨ ਵਿਰਸਾ ਸਿੰਘ ਚਹਿਲ, ਸੀਨੀ. ਮੀਤ ਰਣਜੀਤ ਸਿੰਘ ਗੁਰਦਾਸਪੁਰ ਅਤੇ ਸਤਨਾਮ ਸੰਗਤੀਵਾਲਾ ਸੰਗਰੂਰ ਨੇ ਕਿਹਾ ਕਿ ਜਿੱਥੇ ਵੱਖ- ਵੱਖ ਵਿਭਾਗਾਂ ਦੇ ਰਹਿੰਦੇ ਕੱਚੇ ਕਾਮਿਆਂ ਨੂੰ ਪੱਕਿਆ ਕਰਨ ਦੀ ਸਰਕਾਰ ਨੇ 16-05-2023 ਦੀ ਮਾੜੀ ਪਾਲਿਸੀ ਬਣਾਈ ਹੈ।

ਅਜੀਤ ਡੈਸਕ 26-09-2026
ਦੋਰਾਹਾ, 25 ਸਤੰਬਰ (ਮਨਜੀਤ ਸਿੰਘ ਗਿੱਲ)-ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਨਾਲ ਸੰਬਤਿ ਜੰਗਲਾਤ, ਜੰਗਲੀ ਜੀਵ ਤੇ ਕਾਰਪੋਰੇਸ਼ਨ ਕਾਮਿਆਂ ਦੀ ਸੰਘਰਸ਼ਸ਼ੀਲ ਜਥੇਬੰਦੀ ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਦੀ ਮੀਟਿੰਗ ਸੂਬਾਈ ਪ੍ਰਧਾਨ ਅਮਰੀਕ ਸਿੰਘ ਗੜ੍ਹਸ਼ੰਕਰ ਦੀ ਪ੍ਰਧਾਨਗੀ ਵਿਚ ਹੋਈ ਮੀਟਿੰਗ ਦੀ ਕਾਰਵਾਈ ਸੂਬਾ ਸਕੱਤਰ ਜਸਵਿੰਦਰ ਸਿੰਘ ਸੌਜਾ ਨੇ ਕਿਹਾ ਕਿ ਮੀਟਿੰਗ ਵਿਚ ਹਾਜ਼ਰ ਹੋਏ, ਸਾਥੀ ਜਨਰਲ ਸਕੱਤਰ ਜਸਵੀਰ ਸਿੰਘ ਸੀਰਾ, ਵਿਤ ਸਕੱਤਰ ਅਮਨਦੀਪ ਸਿੰਘ ਛੱਤ, ਚੇਅਰਮੈਨ ਵਿਰਸਾ ਸਿੰਘ ਚਹਿਲ, ਸੀਨੀ.ਮੀਤ ਰਣਜੀਤ ਸਿੰਘ ਗੁਰਦਾਸਪੁਰ ਅਤੇ ਸਤਨਾਮ ਸੰਗਤੀਵਾਲਾ ਸੰਗਰੂਰ ਨੇ ਕਿਹਾ ਕਿ ਜਿੱਥੇ ਵੱਖ- ਵੱਖ ਵਿਭਾਗਾਂ ਦੇ ਰਹਿੰਦੇ ਕੱਚੇ ਕਾਮਿਆਂ ਨੂੰ ਪੱਕਿਆ ਕਰਨ ਦੀ ਸਰਕਾਰ ਨੇ 16-05-2023 ਦੀ ਮਾੜੀ ਪਾਲਿਸੀ ਬਣਾਈ ਹੈ। ਉੱਥੇ ਵਣ ਅਤੇ ਜੰਗਲੀ ਜੀਵ ਵਿਭਾਗ ਵਿਚ ਪਿਛਲੇ 27/28 ਸਾਲਾਂ ਤੋ ਕੰਮ ਕਰਦੇ ਸੀਨੀਅਰ ਕਾਮਿਆਂ ਨੂੰ ਪੰਜਾਬ ਸਰਕਾਰ ਨੇ ਪੱਕਿਆ ਤਾਂ ਕੀ ਕਰਨਾ ਸੀ, ਸਰਕਾਰ ਨੇ ਇਨ੍ਹਾਂ ਕਾਮਿਆਂ ਨੂੰ ਉਸ ਪਾਲਿਸੀ ਅਧੀਨ ਲਿਆ ਕੇ ਪਲੇਸਮੈਂਟ ਕੀਤਾ ਗਿਆ। ਇਸ ਪਾਲਿਸੀ ਵਿਚ ਪੱਕਿਆ ਵਾਲੀ ਕੋਈ ਸਹੂਲਤ ਨਹੀ ਹੈ। ਜਿਸ ਕਾਰਨ ਜੰਗਲਾਤ ਕਾਮਿਆਂ ਵਿਚ ਭਾਰੀ ਰੋਸ ਦੇ ਬੇਚੈਨੀ ਪਾਈ ਜਾ ਰਹੀ ਹੈ। ਉਹਨਾਂ ਕਿਹਾ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ ਮਜਬੂਰਨ ਜਥੇਬੰਦੀ 30 ਸਤੰਬਰ ਨੂੰ ਵਿਧਾਨ ਸਭਾ ਹਲਕਾ ਦਿੜ੍ਹਬਾ (ਸੰਗਰੂਰ) ਵਿਚ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਸਹਿਯੋਗ ਨਾਲ ਰੋਸ ਪ੍ਰਦਰਸ਼ਨ ਕਰਨ ਉਪਰੰਤ ਪੱਕਾ ਮੋਰਚਾ ਲਗਾਇਆ ਜਾਵੇਗਾ।ਇਸ ਮੀਟਿੰਗ ਵਿਚ ਹੋਰਨਾਂ ਤੋਂ ਇਲਾਵਾ ਸੁਲੱਖਣ ਮੋਹਾਲੀ, ਮਲਕੀਤ ਮੁਕਤਸਰ, ਪਵਨ ਹੁਸ਼ਿਆਰਪੁਰ, ਰਾਣਾ ਫ਼ਿਰੋਜ਼ਪੁਰ, ਭੁਪਿੰਦਰ ਦਸੂਹਾ, ਕਰਮ ਸਿੰਘ ਹਰੀਕੇ ਪੱਤਣ, ਜਗਤਾਰ ਸ਼ਾਹਪੁਰ, ਭੁਪਿੰਦਰ ਸਿੰਘ ਸਾਧੋਹੇੜੀ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਏਡਜ਼ ਦੇ ਲੱਛਣਾਂ ਤੇ ਰੋਕਥਾਮ ਸੰਬੰਧੀ ਜਾਗਰੂਕਤਾ ਕੈਂਪ ਲਗਾਇਆ ਅਗਲੀ ਖ਼ਬਰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਬਉੱਚਤਾ ਦੀ ਤੌਹੀਨ ਕਰਨ ਤੋਂ ਬਾਜ਼ ਆਵੇ ਗਿਆਸਪੁਰਾ-ਅਵਤਾਰ ਸਿੰਘ ਧਮੋਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।