29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਭਾਜਪਾ ਹੀ ਕਰੇਗੀ ਪੰਜਾਬ ਨੂੰ ਨਸ਼ਾ ਮੁਕਤ ’ਤੇ ‘ਆਪ’ ਸਰਕਾਰ ਨੇ ਸਾਢੇ 4 ਸਾਲਾਂ ‘ਚ ਦਿੱਤੇ ਸਿਰਫ਼ ਝੂਠੇ ਲਾਰੇ-ਸਰਕਲ ਪ੍ਰਧਾਨ ਸੰਜੀਵ

ਸਾਹਨੇਵਾਲ, 28 ਸਤੰਬਰ (ਹਨੀ ਚਾਠਲੀ)-ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਆਦੇਸ਼ਾਂ ਤਹਿਤ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਵਿਚ ਨਸ਼ਾ ਮੁਕਤ ਪੰਜਾਬ ਯਾਤਰਾ ਦਾ ਕਸਬਾ ਸਾਹਨੇਵਾਲ ਵਿਖੇ ਪੁੱਜਣ ’ਤੇ ਭਾਜਪਾ ਸਰਕਲ ਸਾਹਨੇਵਾਲ ਦੇ ਪ੍ਰਧਾਨ ਸੰਜੀਵ ਕੁਮਾਰ ਦੀ ਅਗਵਾਈ ’ਚ ਜ਼ੋਰਦਾਰ ਸਵਾਗਤ ਕੀਤਾ। ਇਸ ਮੌਕੇ ਭਾਜਪਾ ਸਰਕਲ ਸਾਹਨੇਵਾਲ ਦੇ ਪ੍ਰਧਾਨ ਸੰਜੀਵ ਕੁਮਾਰ ਨੇ ਇਕੱਠੇ ਹੋਏ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਭਾਜਪਾ ਹੀ ਪੰਜਾਬ ਨੂੰ ਨਸ਼ਾ ਮੁਕਤ ਕਰ ਸਕਦੀ ਹੈ ਤੇ ‘ਆਪ’ ਸਰਕਾਰ ਨੇ ਸਾਢੇ 4 ਸਾਲਾਂ ‘ਚ ਸਿਰਫ਼ ਝੂਠੇ ਲਾਰੇ ਹੀ ਦਿੱਤੇ ਹਨ।

ਨਸ਼ਾ ਮੁਕਤ ਪੰਜਾਬ ਯਾਤਰਾ ਦਾ ਕਸਬਾ ਸਾਹਨੇਵਾਲ ‘ਚ ਪਹੁੰਚਣ ’ਤੇ ਭਰਵਾਂ ਸਵਾਗਤ ਕਰਦੇ ਹੋਏ ਭਾਜਪਾ ਸਰਕਲ ਸਾਹਨੇਵਾਲ ਦੇ ਪ੍ਰਧਾਨ ਸੰਜੀਵ ਕੁਮਾਰ ਤੇ ਹੋਰ। ਤਸਵੀਰ : ਹਨੀ ਚਾਠਲੀ 29-09-2026
ਸਾਹਨੇਵਾਲ, 28 ਸਤੰਬਰ (ਹਨੀ ਚਾਠਲੀ)-ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਆਦੇਸ਼ਾਂ ਤਹਿਤ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਵਿਚ ਨਸ਼ਾ ਮੁਕਤ ਪੰਜਾਬ ਯਾਤਰਾ ਦਾ ਕਸਬਾ ਸਾਹਨੇਵਾਲ ਵਿਖੇ ਪੁੱਜਣ ’ਤੇ ਭਾਜਪਾ ਸਰਕਲ ਸਾਹਨੇਵਾਲ ਦੇ ਪ੍ਰਧਾਨ ਸੰਜੀਵ ਕੁਮਾਰ ਦੀ ਅਗਵਾਈ ’ਚ ਜ਼ੋਰਦਾਰ ਸਵਾਗਤ ਕੀਤਾ। ਇਸ ਮੌਕੇ ਭਾਜਪਾ ਸਰਕਲ ਸਾਹਨੇਵਾਲ ਦੇ ਪ੍ਰਧਾਨ ਸੰਜੀਵ ਕੁਮਾਰ ਨੇ ਇਕੱਠੇ ਹੋਏ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਭਾਜਪਾ ਹੀ ਪੰਜਾਬ ਨੂੰ ਨਸ਼ਾ ਮੁਕਤ ਕਰ ਸਕਦੀ ਹੈ ਤੇ ‘ਆਪ’ ਸਰਕਾਰ ਨੇ ਸਾਢੇ 4 ਸਾਲਾਂ ‘ਚ ਸਿਰਫ਼ ਝੂਠੇ ਲਾਰੇ ਹੀ ਦਿੱਤੇ ਹਨ। ਉਨ੍ਹਾਂ ਕਿਹਾ ਕਿ ਆਪ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੱਤਾ ‘ਚ ਆਉਣ ਤੋਂ ਪਹਿਲਾ ਤਿੰਨ ਮਹੀਨਿਆਂ ‘ਚ ਨਸ਼ਾ ਖ਼ਤਮ ਕਰਨ ਦੀ ਗਾਰੰਟੀ ਦਿੱਤੀ ਸੀ। ਪਰ ਅੱਜ ਸਾਢੇ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਜ਼ਮੀਨੀ ਹਕੀਕਤ ਇਹ ਹੈ ਕਿ ਪੰਜਾਬ ਦੀ ਨੌਜਵਾਨੀ ਮੌਤ ਦੇ ਮੂੰਹ ਵਿਚ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ 2027 ਵਿਚ ਪੰਜਾਬ ਅੰਦਰ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣਦੀ ਹੈ ਤਾ ਨਸ਼ਿਆਂ ਦੇ ਕਾਰੋਬਾਰ ਨਾਲ ਜੁੜੇ ਲੋਕਾਂ ਅਤੇ ਨਸ਼ਿਆਂ ਨੂੰ ਉਤਸ਼ਾਹਿਤ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਲੋਕਾਂ ਨੂੰ ਵੱਡੇ ਪੱਧਰ ‘ਤੇ ਜਾਗਰੂਕ ਕਰਨ ਦੀ ਲੋੜ ਹੈ ਅਤੇ ਭਾਜਪਾ ਵਲੋਂ ਕੱਢੀ ਜਾ ਰਹੀ ਨਸ਼ਾ ਮੁਕਤ ਪੰਜਾਬ ਯਾਤਰਾ ਇਸੇ ਉਦੇਸ਼ ਨਾਲ ਲੋਕਾਂ ਤੱਕ ਪਹੁੰਚ ਰਹੀ ਹੈ। ਇਸ ਮੌਕੇ ਨਸ਼ਾ ਮੁਕਤ ਪੰਜਾਬ ਯਾਤਰਾ ਦੌਰਾਨ ਆਏ ਰਾਮ ਲਾਲ ਗੁਪਤਾ ਨੈਸ਼ਨਲ ਸੈਕਟਰੀ, ਹਰਭਜਨ ਸਿੰਘ ਰਾਜ ਸਭਾ ਮੈਂਬਰ, ਅਮਰਜੀਤ ਸਿੰਘ ਅਮਰੀ, ਜੀਵਨ ਗਰਗ ਜਨਰਲ ਸਕੱਤਰ ਪੰਜਾਬ ਭਾਜਪਾ, ਪ੍ਰਿਤਪਾਲ ਸਿੰਘ ਬਲੀਏਵਾਲ, ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਪ੍ਰਧਾਨ ਗਗਨਦੀਪ ਸਿੰਘ ਸੰਨੀ ਕੈਂਥ ਆਦਿ ਨੂੰ ਭਾਜਪਾ ਸਰਕਲ ਸਾਹਨੇਵਾਲ ਦੇ ਪ੍ਰਧਾਨ ਸੰਜੀਵ ਕੁਮਾਰ ਵਲੋਂ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ। ਇਸ ਮੌਕੇ ਮਹਿੰਦਰ ਕੁਮਾਰ ਜਨਰਲ ਸਕੱਤਰ ਸਰਕਲ ਸਾਹਨੇਵਾਲ, ਜੱਸੀ ਚੌਧਰੀ, ਗੁਰਚਰਨ ਸਿੰਘ ਰਾਜਪੂਤ ਸਾਹਨੇਵਾਲ, ਰਾਮ ਪ੍ਰਸਾਦ ਵਾਈਸ ਪ੍ਰਧਾਨ, ਬਲਜਿੰਦਰ ਕੁਮਾਰ, ਸੁਰਜੀਤ ਸਿੰਘ, ਡਾ. ਸੰਦੇਸ਼, ਅਮਿਤਾਬਦੀਪ, ਰੋਹਿਤ ਕੁਮਾਰ, ਅਵਤਾਰ ਸਿੰਘ ਸਹੋਤਾ, ਵਿਨੈ ਕੁਮਾਰ, ਅਜੇਪਾਲ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਚੋਣ ਕਮਿਸ਼ਨ ਬਾਰੇ ਮਨਘੜਤ ਕਹਾਣੀਆਂ ਕਾਂਗਰਸ ਦੀ ਹਤਾਸ਼ਾ ਦਾ ਨਤੀਜਾ-ਐਡਵੋਕੇਟ ਚਿਰਾਸ਼ੂ ਰਤਨ ਅਗਲੀ ਖ਼ਬਰ ਰਾਜੇਸ਼ ਕੁਮਾਰ ਸ਼ਰਮਾ ਭਾਜਪਾ ਜ਼ਿਲ੍ਹਾ ਖੰਨਾ ਦੇ ਮੀਤ ਪ੍ਰਧਾਨ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।