30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਹਲਕਾ ਸਾਹਨੇਵਾਲ ਦੇ ਪਿੰਡ ਭੈਰੋਮੁੰਨਾ ’ਚ ‘ਨਸ਼ਾ ਮੁਕਤ ਪੰਜਾਬ ਯਾਤਰਾ’ਦਾ ਭਰਵੇਂ ਇੱਕਠ ਵਲੋ ਸਵਾਗਤ ਸਰਪੰਚ ਸੁਨੀਤਾ ਰਾਣੀ ਦੀ ਅਗਵਾਈ ਹੇਠ ਕਈ ਲੋਕ ਭਾਜਪਾ ’ਚ ਸ਼ਾਮਲ

ਕੁਹਾੜਾ, 29 ਸਤੰਬਰ (ਸੰਦੀਪ ਸਿੰਘ ਕੁਹਾੜਾ)-ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਮਕਸਦ ਨਾਲ ਭਾਰਤੀ ਜਨਤਾ ਪਾਰਟੀ ਵੱਲੋਂ ਲੁਧਿਆਣਾ ਦੇ ਹਾਥੀ ਦੇ ਪ੍ਰਧਾਨ ਗਗਨਦੀਪ ਸਿੰਘ ਸਨੀ ਕੈਂਥ ਦੀ ਅਗਵਾਈ ਹੇਠ ਕੱਢੀ ਜਾ ਰਹੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦਾ ਹਲਕਾ ਸਾਹਨੇਵਾਲ ਦੇ ਪਿੰਡ ਭੈਰੋਮੁੰਨਾ ਵਿਖੇ ਪਹੁੰਚਣ ਤੇ ਲੋਕਾਂ ਦੇ ਵਿਸ਼ਾਲ ਇਕੱਠ ਵੱਲੋਂ ਸਵਾਗਤ ਕੀਤਾ ਗਿਆ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਪੰਜਾਬ ਭਾਜਪਾ ਦੇ ਜਨਰਲ ਸਕੱਤਰ ਜੀਵਨ ਗਰਗ, ਪੰਜਾਬ ਭਾਜਪਾ ਦੇ ਬੁਲਾਰੇ ਪ੍ਰਿਤਪਾਲ ਸਿੰਘ ਬੱਲੀਏਵਾਲ, ਯਾਤਰਾ ਦੇ ਇੰਚਾਰਜ ਅਮਰਜੀਤ ਸਿੰਘ ਅਮਰੀ, ਪੰਜਾਬ ਭਾਜਪਾ ਦੇ ਮੀਤ ਪ੍ਰਧਾਨ ਗੇਜਾ ਰਾਮ ਵਾਲਮੀਕੀ ਸਮੇਤ ਕਈ ਆਗੂ ਅਤੇ ਵਰਕਰ ਮੌਜੂਦ ਰਹੇ।

ਅਜੀਤ ਡੈਸਕ 30-09-2026
ਕੁਹਾੜਾ, 29 ਸਤੰਬਰ (ਸੰਦੀਪ ਸਿੰਘ ਕੁਹਾੜਾ)-ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਮਕਸਦ ਨਾਲ ਭਾਰਤੀ ਜਨਤਾ ਪਾਰਟੀ ਵੱਲੋਂ ਲੁਧਿਆਣਾ ਦੇ ਹਾਥੀ ਦੇ ਪ੍ਰਧਾਨ ਗਗਨਦੀਪ ਸਿੰਘ ਸਨੀ ਕੈਂਥ ਦੀ ਅਗਵਾਈ ਹੇਠ ਕੱਢੀ ਜਾ ਰਹੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦਾ ਹਲਕਾ ਸਾਹਨੇਵਾਲ ਦੇ ਪਿੰਡ ਭੈਰੋਮੁੰਨਾ ਵਿਖੇ ਪਹੁੰਚਣ ਤੇ ਲੋਕਾਂ ਦੇ ਵਿਸ਼ਾਲ ਇਕੱਠ ਵੱਲੋਂ ਸਵਾਗਤ ਕੀਤਾ ਗਿਆ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਪੰਜਾਬ ਭਾਜਪਾ ਦੇ ਜਨਰਲ ਸਕੱਤਰ ਜੀਵਨ ਗਰਗ, ਪੰਜਾਬ ਭਾਜਪਾ ਦੇ ਬੁਲਾਰੇ ਪ੍ਰਿਤਪਾਲ ਸਿੰਘ ਬੱਲੀਏਵਾਲ, ਯਾਤਰਾ ਦੇ ਇੰਚਾਰਜ ਅਮਰਜੀਤ ਸਿੰਘ ਅਮਰੀ, ਪੰਜਾਬ ਭਾਜਪਾ ਦੇ ਮੀਤ ਪ੍ਰਧਾਨ ਗੇਜਾ ਰਾਮ ਵਾਲਮੀਕੀ ਸਮੇਤ ਕਈ ਆਗੂ ਅਤੇ ਵਰਕਰ ਮੌਜੂਦ ਰਹੇ। ਇਸ ਮੌਕੇ ਪਿੰਡ ਭੈਰੋਮੁੰਨਾ ਦੀ ਸਰਪੰਚ ਬੀਬੀ ਸੁਨੀਤਾ ਰਾਣੀ ਦੀ ਅਗਵਾਈ ਹੇਠ ਕਈ ਪੰਚਾਇਤ ਮੈਂਬਰਾਂ, ਸਾਬਕਾ ਮੈਂਬਰਾਂ ਅਤੇ ਇਲਾਕੇ ਦੇ ਪਤਵੰਤੇ ਵਿਅਕਤੀਆਂ ਨੇ ਆਪਣੇ ਸਾਥੀਆਂ ਸਮੇਤ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਪਾਰਟੀ ਆਗੂਆਂ ਵੱਲੋਂ ਨਵੇਂ ਸ਼ਾਮਲ ਹੋਏ ਸਾਰੇ ਸਾਥੀਆਂ ਦਾ ਸਵਾਗਤ ਕੀਤਾ ਗਿਆ ਅਤੇ ਪਾਰਟੀ ਵਿੱਚ ਬਣਦਾ ਮਾਣ-ਸਨਮਾਨ ਦੇਣ ਦਾ ਭਰੋਸਾ ਦਿੱਤਾ ਗਿਆ। ਇਸ ਮੌਕੇ ਜਨਰਲ ਸਕੱਤਰ ਅਵਤਾਰ ਸਿੰਘ ਭਾਟੀਆ, ਸੋਹਣ ਸਿੰਘ ਢੋਲਣਵਾਲ ਅਜਮੇਰ ਸਿੰਘ ਭਾਗਪੁਰ, ਸੰਦੀਪ ਸਿੰਘ ਭੈਣੀ ਸਾਹਿਬ, ਰਵਿੰਦਰ ਵਰਮਾ, ਜੱਸੀ ਚੌਧਰੀ, ਸਨੀ ਮਲਿਕ, ਰਵਿੰਦਰ ਵਰਮਾ, ਗੁਰਜੰਟ ਸਿੰਘ, ਬੰਪੀ ਰਾਮਗੜ੍ਹ, ਕੁਲਵਿੰਦਰ ਸਿੰਘ ਸ਼ੈਂਕੀ, ਗੁਰਚਰਨ ਸਿੰਘ ਰਾਜਪੂਤ ਅਤੇ ਮਹਿਲਾ ਮੋਰਚਾ ਦੀ ਪ੍ਰਧਾਨ ਸਾਨਿਆ ਸ਼ਰਮਾ ਸਮੇਤ ਵੱਡੀ ਗਿਣਤੀ ਵਿੱਚ ਪਾਰਟੀ ਆਗੂ, ਅਹੁਦੇਦਾਰ, ਵਰਕਰ ਅਤੇ ਇਲਾਕਾ ਵਾਸੀ ਹਾਜ਼ਰ ਸਨ। ਇਸ ਮੌਕੇ ਗਗਨਦੀਪ ਸਿੰਘ ਸੰਨੀ ਕੈਂਥ ਅਤੇ ਜਨਰਲ ਸਕੱਤਰ ਜੀਵਨ ਗਰਗ ਨੇ ਕਿਹਾ ਕਿ ਪੰਜਾਬ ਦੀ ਨੌਜਵਾਨੀ ਸੂਬੇ ਦੀ ਸਭ ਤੋਂ ਵੱਡੀ ਤਾਕਤ ਹੈ ਅਤੇ ਇਸ ਤਾਕਤ ਨੂੰ ਨਸ਼ਿਆਂ ਵਿੱਚ ਬਰਬਾਦ ਹੋਣ ਤੋਂ ਬਚਾਉਣਾ ਹਰ ਪੰਜਾਬੀ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ, ਸਿੱਖਿਆ ਅਤੇ ਰਚਨਾਤਮਕ ਗਤੀਵਿਧੀਆਂ ਨਾਲ ਜੋੜ ਕੇ ਉਨ੍ਹਾਂ ਲਈ ਇੱਕ ਬਿਹਤਰ ਅਤੇ ਸੁਰੱਖਿਅਤ ਭਵਿੱਖ ਤਿਆਰ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ‘ਨਸ਼ਾ ਮੁਕਤ ਪੰਜਾਬ ਯਾਤਰਾ’ ਸਿਰਫ਼ ਇੱਕ ਯਾਤਰਾ ਨਹੀਂ, ਸਗੋਂ ਨਸ਼ਿਆਂ ਵਿਰੁੱਧ ਲੋਕਾਂ ਨੂੰ ਜਾਗਰੂਕ ਕਰਨ ਅਤੇ ਸਮਾਜ ਨੂੰ ਇੱਕਜੁੱਟ ਕਰਨ ਦਾ ਉਪਰਾਲਾ ਹੈ। 29 ਖੰਨਾ35 ਭੈਰੋਮੁੰਨਾ ਵਿਖੇ ਨਸ਼ਾ ਮੁਕਤ ਪੰਜਾਬ ਯਾਤਰਾ ਦਾ ਸਵਾਗਤ ਕਰਨ ਸਮੇਂ ਭਾਜਪਾ ਦੇ ਆਗੂ ਤੇ ਵਰਕਰ। ਤਸਵੀਰ ਸੰਦੀਪ ਸਿੰਘ ਕੁਹਾੜਾ
ਪਿਛਲੀ ਖ਼ਬਰ ਏ. ਐਸ. ਕਾਲਜ ਫ਼ਾਰ ਵੂਮੈਨ ਖੰਨਾ ਵਿਖੇ ਸਵੱਛਤਾ ਹੀ ਸੇਵਾ 2026 ਅਧੀਨ ਵਾਤਾਵਰਨ ਸੰਭਾਲ ਬਾਰੇ ਜਾਗਰੂਕਤਾ ਭਾਸ਼ਨ ਅਗਲੀ ਖ਼ਬਰ ਪਿੰਡ ਕੋਟਆਗਾਂ ਵਿਖੇ ਬੀ. ਕੇ. ਯੂ ਏਕਤਾ ਉਗਰਾਹਾਂ ਵਲੋਂ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।